ਸ਼੍ਰੋਮਣੀ ਕਮੇਟੀ ਵੋਟਾਂ ਲਈ ਖਰੜਾ ਵੋਟਰ ਸੂਚੀ ਹੋਈ ਜਾਰੀ, 24 ਜਨਵਰੀ ਤੱਕ ਦਾਖਲ ਕਰਵਾਏ ਜਾ ਸਕਦੇ ਹਨ ਦਾਅਵੇ ਤੇ ਇਤਰਾਜ ਜ਼ਿਲ੍ਹਾ ਚੋਣ ਅਫਸਰ ਡਾ: ਸੋਨਾ ਥਿੰਦ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਤੇ ਸੀ.ਡੀਜ਼ ਸੌਂਪੀਆਂ ਸ੍ਰੀ ਫ਼ਤਹਿਗੜ੍ਹ ਸਾਹਿਬ, 07 ਜਨਵਰੀ, 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਆਸੀ ਪਾਰਟੀਆਂ ਦੇ ਨੁਮਾਇੰਦੇ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਨੌਜਵਾਨ ਆਪਣੇ ਸੰਵਿਧਾਨਕ ਹੱਕ ਦੀ....
ਮਾਲਵਾ

ਚੋਣ ਕਮਿਸ਼ਨ ਦੀਆਂ ਹਦਾਇਤਾ ਤਹਿਤ ਸਹਾਇਕ ਕਮਿਸ਼ਨਰ ਵੱਲੋਂ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ ਮਾਲੇਰਕੋਟਲਾ, 07 ਜਨਵਰੀ, 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ 'ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾਂ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ....

ਸਾਡੇ ‘ਦਸਤਾਰਾਂ ਦੇ ਲੰਗਰ’ ਰਾਹੀਂ ਅੱਜ ਤੱਕ 25,000 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਦੇ ਪੱਗਾਂ ਸਜਾਈਆਂ ਗਈਆਂ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’ ਤਲਵੰਡੀ ਸਾਬੋ, 06 ਜਨਵਰੀ 2025 : ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਅੱਜ ਯੂਥ ਅਕਾਲੀ ਦਲ ਵੱਲੋਂ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ....

ਲੁਧਿਆਣਾ, 6 ਜਨਵਰੀ 2025 : 1947 ਵੇਲੇ ਹੋਈ ਦੇਸ਼ ਵੰਡ ਬਾਰੇ ਜੰਮੂ ਕਸ਼ਮੀਰ ਖੇਤਰ ਵਿੱਚ ਲਿਖੀਆਂ ਦਿਲ-ਚੀਰਵੀਆਂ ਕਹਾਣੀਆਂ ਦਾ ਡਾ. ਕੁਸੁਮ ਵੱਲੋਂ ਸੰਪਾਦਿਤ ਸੰਗ੍ਰਹਿ “ 1947- ਤ੍ਰਾਸਦੀ” ਅੱਜ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਲੋਕ ਅਰਪਣ ਕੀਤਾ। ਇਸ ਪੁਸਤਕ ਨੂੰ ਲੋਕ ਅਰਪਣ ਕਰਨ ਉਪਰੰਤ ਦੂਜੀ ਕਾਪੀ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਕੌਮਾਂਤਰੀ ਚੇਅਰਮੈਨ ਸ਼੍ਰੀ ਕ ਕ ਬਾਵਾ ਜੀ ਨੂੰ ਭੇਂਟ ਕੀਤੀ। ਇਸ ਮੌਕੇ ਲਾਲ ਚੰਦ ਯਮਲਾ ਜੱਟ ਦੇ ਪੋਤਰੇ ਸੁਰੇਸ਼....

ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ ਭੱਠਾ ਸਾਹਿਬ, 06 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ....

ਸ੍ਰੀ ਫ਼ਤਹਿਗੜ੍ਹ ਸਾਹਿਬ, 6 ਜਨਵਰੀ 2025, (ਹਰਪ੍ਰੀਤ ਸਿੰਘ ਗੁੱਜਰਵਾਲ) : ਗਰੀਨਫੀਲਡਜ਼ ਸਕੂਲ ਸਰਿਹੰਦ ਵਿਖੇ ਚੇਅਰਮੈਨ ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਜੀ ਨੇ ਗੁੁਰਦੁਆਰਾ ਜੋਤੀ ਸਰੂਪ ਸਾਹਿਬ ਜੀ ਦੇ ਨੇੜੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਤੇ ਮਨੁੱਖਤਾ ਅਤੇ ਵਾਤਾਵਰਨ ਦੀ ਸੇਵਾ ਲਈ ਦਸਤਾਨੇ, ਟੋਪੀਆਂ, ਜਰਾਬਾਂ ,ਸਕਾਫ, ਸਵੈਟਰ, ਜੈਕਟਾਂ ,ਸੂਟ ,ਪੈਂਟ -ਸ਼ਰਟ ,ਕੰਬਲ ਕੱਪੜਿਆਂ ਦਾ ਅਤੇ ਬੂਟਿਆਂ ਦਾ ਲੰਗਰ ਲਗਵਾਇਆ । ਪ੍ਰਿੰਸੀਪਲ ਡਾ ਸ਼ਾਲੂ ਰੰਧਾਵਾ....

ਸ੍ਰੀ ਫ਼ਤਹਿਗੜ੍ਹ ਸਾਹਿਬ, 6 ਜਨਵਰੀ 2025, (ਹਰਪ੍ਰੀਤ ਸਿੰਘ ਗੁੱਜਰਵਾਲ) : ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ ਧੰਨ ਧੰਨ ਬਾਬਾ ਫਤਹਿ ਸਿੰਘ ਜੀ ਜਗਤ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ -ਏ ਕਮਾਲ, ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੇਵ ਸਿੰਘ ਵੱਲੋਂ....

ਸ਼ਿਕਾਇਤ ਸੈਲ ਦਾ ਟੋਲ ਫਰੀ ਨੰਬਰ 1800-121-5721 ਵੀ ਕੀਤਾ ਜਾਰੀ ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ ਸ਼ੁਰੂ ਖੰਨਾ, 6 ਜਨਵਰੀ 2025 : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ....

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਬਠਿੰਡਾ, 6 ਜਨਵਰੀ 2025 : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ “ਅੱਜ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸ਼੍ਰੋਮਣੀ....

ਅਬੋਹਰ, 5 ਜਨਵਰੀ 2025 : ਅਬੋਹਰ 'ਚ ਇੱਕ ਬੱਸ ਨੇ ਸਕੂਟਰ 'ਤੇ ਜਾ ਰਹੀ ਸੱਸ ਅਤੇ ਨੂੰਹ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਨੂੰਹ ਦੀ ਮੌਤ ਹੋ ਗਈ। ਇਹ ਹਾਦਸਾ ਅਬੋਹਰ ਦੇ ਹਨੂੰਮਾਨਗੜ੍ਹ ਰੋਡ 'ਤੇ ਐਤਵਾਰ ਦੁਪਹਿਰ ਨੂੰ ਵਾਪਰਿਆ। ਇੱਥੇ ਇੱਕ ਪ੍ਰਾਈਵੇਟ ਬੱਸ ਦੀ ਟੱਕਰ ਵਿੱਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ, ਜਦੋਂਕਿ ਉਸ ਦੀ ਸੱਸ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਜ਼ਖਮੀ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਉਸ ਨੂੰ....

ਬੱਚਿਆਂ ਤੇ ਮਾਨਸਿਕ ਬਿਮਾਰ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ ਪਟਿਆਲਾ, 5 ਜਨਵਰੀ 2025 : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਬੱਚਿਆਂ ਲਈ ਵਿਸ਼ੇਸ਼ ਕਾਨੂੰਨੀ ਸੇਵਾਵਾਂ ਯੂਨਿਟ (ਐਲ.ਐਸ.ਯੂ.ਸੀ.) ਅਤੇ ਮਾਨਸਿਕ ਬਿਮਾਰੀ ਵਾਲੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਹਨੂੰਮਾਨ ਸੇਵਾ ਦਲ, ਸਰਹਿੰਦ ਵਲੋਂ ਅੱਜ ਸਰਵਹਿੱਤਕਾਰੀ ਵਿਦਿਆ ਮੰਦਿਰ, ਸਰਹਿੰਦ ਮੰਡੀ ਵਿਖੇ ਤੇਹਰਵੀਂ ਸ੍ਰੀ ਹਨੂੰਮਾਨ ਚਾਲੀਸਾ ਲੇਖਣ ਪ੍ਰਤੀਯੋਗਿਤਾ ਤਹਿਤ 8 ਤੋਂ 16 ਸਾਲ ਤੱਕ ਦੇ ਬੱਚਿਆਂ ਦਾ ਲਿਖਤੀ ਟੈਸਟ ਲਿਆ ਗਿਆ। ਜਿਸ ਵਿਚ ਭਾਰੀ ਗਿਣਤੀ ਵਿਚ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੇ ਭਾਗ ਲਿਆ। ਇਸ ਮੋਕੇ ਤੇ ਬੱਚਿਆਂ ਨੇ ਜਬਾਨੀ ਸੁੰਦਰ ਲਿਖਾਈ ਵਿਚ ਸ੍ਰੀ ਹਨੂੰਮਾਨ ਚਾਲੀਸਾ ਲਿਖਿਆ ਅਤੇ ਸ੍ਰੀ ਹਨੂੰਮਾਨ ਜੀ ਅਤੇ ਭਗਵਾਨ....

ਐਸਐਸਪੀ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ ਫਾਜ਼ਿਲਕਾ 5 ਜਨਵਰੀ 2025 : ਫਾਜ਼ਿਲਕਾ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ। ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਪੁਰਸਕਾਰ ਦੇਣ ਦੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ....

ਲੁਧਿਆਣਾ, 5 ਜਨਵਰੀ 2025 : ਵਾਤਾਵਰਣ ਪ੍ਰੇਮੀ ਅਤੇ ਸੰਸਦ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇ ਕੇ ਸਾਲਾਂ ਤੋਂ ਲਟਕਦੀ ਆ ਰਹੀ ਸਮੱਸਿਆ ਦਾ ਹੱਲ ਲੱਭ ਲਿਆ ਹੈ। ਉਨ੍ਹਾਂ ਨੇ ਬੁੱਢਾ ਦਰਿਆ ‘ਤੇ ਦਹਾਕਿਆਂ ਪੁਰਾਣੇ ਪ੍ਰਦੂਸ਼ਣ ਦੇ ਦਾਗ ਨੂੰ ਧੋਣ ਲਈ ਦਿਨ-ਰਾਤ ਕੰਮ ਕੀਤਾ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਾਰ ਸੇਵਕ ਸੰਤ ਸੀਚੇਵਾਲ ਦੀ ਅਗਵਾਈ ਹੇਠ ਖੁੱਲ੍ਹੇ ਅਸਮਾਨ ਹੇਠ ਪੂਰੇ ਉਤਸ਼ਾਹ ਨਾਲ ਕਾਰ ਸੇਵਾ ਵਿੱਚ ਲੱਗੇ ਹੋਏ ਹਨ। ਇਸ ਤੋਂ ਇੱਕ ਗੱਲ....

ਬਰਨਾਲਾ, 4 ਜਨਵਰੀ 2025 : ਬਰਨਾਲਾ ਜ਼ਿਲ੍ਹੇ ਵਿੱਚ ਧੁੰਦ ਕਾਰਨ ਦੋ ਵੱਖ-ਵੱਖ ਬੱਸ ਹਾਦਸਿਆਂ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਕਿਸਾਨ ਜ਼ਖਮੀ ਹੋ ਗਏ। ਦੋਵੇਂ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ। ਪਹਿਲੀ ਬੱਸ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅਨਸ਼ਨ ਵਿੱਚ ਸ਼ਾਮਲ ਹੋਣ ਜਾ ਰਹੀ ਸੀ, ਜਦਕਿ ਦੂਜੀ ਬੱਸ ਹਰਿਆਣਾ ਦੇ ਟੋਹਾਣਾ ਵਿੱਚ ਸਾਂਝੇ ਕਿਸਾਨ ਮੋਰਚੇ ਦੀ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੀ ਸੀ। ਜ਼ਖਮੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ....