ਰਾਸ਼ਟਰੀ

ਬੱਜਟ ਪਾਰਟੀ ਦੀ ਥਾਂ ਦੇਸ਼ ਦੇ ਲੋਕਾਂ ਲਈ ਹੁੰਦਾ ਤਾਂ ਚੰਗਾ ਸੀ : ਮਾਇਆਵਤੀ
ਨਵੀਂ ਦਿੱਲੀ, 01 ਫਰਵਰੀ : ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕੇਂਦਰੀ ਬਜਟ 'ਤੇ ਆਪਣੀ ਪ੍ਰਤੀਕਿਰਿਆ 'ਚ ਕਿਹਾ ਕਿ ਲੋਕ ਉਮੀਦਾਂ 'ਤੇ ਜਿਉਂਦੇ ਹਨ, ਪਰ ਝੂਠੀਆਂ ਉਮੀਦਾਂ ਕਿਉਂ? ਉਹਨਾਂ ਕਿਹਾ ਕਿ ਪਾਰਟੀ ਨਾਲੋਂ ਦੇਸ਼ ਲਈ ਬਜਟ ਜ਼ਿਆਦਾ ਹੋਵੇ ਤਾਂ ਚੰਗਾ ਹੈ ਕਿਉਂਕਿ ਦੇਸ਼ ਦੇ 130 ਕਰੋੜ ਗਰੀਬ, ਮਜ਼ਦੂਰ ਅਤੇ ਕਿਸਾਨ ਆਪਣੇ ਅੰਮ੍ਰਿਤ ਕਾਲ ਨੂੰ ਤਰਸ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ ਦੌਰਾਨ ਭਾਵੇਂ ਕੇਂਦਰ ਸਰਕਾਰ ਦੇ ਬਜਟ ਆਉਂਦੇ-ਜਾਂਦੇ ਰਹੇ, ਜਿਸ ਵਿਚ ਐਲਾਨ, ਵਾਅਦੇ, ਦਾਅਵੇ ਅਤੇ....
7 ਲੱਖ ਤੋਂ ਘੱਟ ਆਮਦਨੀ ਵਾਲਿਆਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ : ਕੇਂਦਰੀ ਵਿੱਤ ਮੰਤਰੀ
ਨਵੀਂ ਦਿੱਲੀ, 01 ਫਰਵਰੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ ਕੇਂਦਰ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ 80 ਕਰੋੜ ਗਰੀਬ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾ ਕੇ ਇਹ ਯਕੀਨੀ ਬਣਾਇਆ ਹੈ ਕਿ ਦੇਸ਼ 'ਚ ਕੋਈ ਵੀ ਭੁੱਖਾ ਨਾ ਰਹੇ। ਉਹਨਾਂ ਕਿਹਾ ਕਿ ਆਲਮੀ ਚੁਣੌਤੀਆਂ ਦੇ ਸਮੇਂ ਸਾਡੇ ਕੋਲ ਜੀ-20 ਦੀ ਪ੍ਰਧਾਨਗੀ ਹਾਸਲ ਕਰਕੇ ਵਿਸ਼ਵ ਪ੍ਰਣਾਲੀ ਵਿਚ ਭਾਰਤ ਦੀ ਭੂਮਿਕਾ ਨੂੰ ਮਜ਼ਬੂਤ ​​ਕਰਨ ਦਾ ਮੌਕਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ....
ਗੁਲਮਰਗ ਦੇ ਅਫਰਾਵਤ ਚੋਟੀ ‘ਤੇ ਬਰਫ਼ ਦਾ ਤੋਦਾ ਡਿੱਗਣ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ
ਗੁਲਮਰਗ, 1 ਫ਼ਰਵਰੀ : ਬਾਰਾਮੂਲਾ ਜ਼ਿਲੇ ਦੇ ਗੁਲਮਰਗ ਦੇ ਅਫਰਾਵਤ ਚੋਟੀ ‘ਤੇ ਬਰਫ਼ ਦਾ ਤੋਦਾ ਡਿੱਗਣ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਬਚਾਅ ਮੁਹਿੰਮ ਚਲਾ ਕੇ 19 ਵਿਦੇਸ਼ੀਆਂ ਨੂੰ ਬਚਾ ਲਿਆ ਹੈ। ਪੂਰੇ ਇਲਾਕੇ ‘ਚ ਰਾਹਤ ਅਤੇ ਬਚਾਅ ਕਾਰਜ ਵੀ ਜਾਰੀ ਹਨ। ਐਸਐਸਪੀ ਬਾਰਾਮੂਲਾ ਨੇ ਦੱਸਿਆ ਕਿ ਬੁੱਧਵਾਰ ਨੂੰ ਕੁਝ ਵਿਦੇਸ਼ੀ ਨਾਗਰਿਕ ਬਰਫ਼ ਦੇ ਤੂਫ਼ਾਨ ਵਿੱਚ ਫਸੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਹੈ । ਦੋ ਵਿਦੇਸ਼ੀ ਨਾਗਰਿਕਾਂ ਦੀਆਂ ਲਾਸ਼ਾਂ....
ਝਾਰਖੰਡ ਦੇ ਧਨਬਾਦ ਦੇ ਇਕ ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ, ਔਰਤਾਂ ਅਤੇ ਬੱਚਿਆਂ ਸਮੇਤ 14 ਦੀ ਮੌਤ
ਰਾਂਚੀ, 1 ਫ਼ਰਵਰੀ : ਝਾਰਖੰਡ ਦੇ ਧਨਬਾਦ 'ਚ ਇਕ ਅਪਾਰਟਮੈਂਟ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ 'ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਧਨਬਾਦ ਦੇ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਜੌੜਾਫਾਟਕ ਇਲਾਕੇ 'ਚ ਆਸ਼ੀਰਵਾਦ ਟਾਵਰ ਦੀ ਦੂਜੀ ਮੰਜ਼ਿਲ 'ਤੇ ਸ਼ਾਮ 6 ਵਜੇ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 40 ਗੱਡੀਆਂ ਨੂੰ ਕੰਮ 'ਤੇ ਲਗਾਇਆ ਗਿਆ। ਝਾਰਖੰਡ ਦੇ ਮੁੱਖ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ....
ਮੁੜ ਬਦਲੇਗਾ ਉੱਤਰ ਭਾਰਤ ‘ਚ ਮੌਸਮ, ਚੱਲਣਗੀਆਂ ਤੇਜ਼ ਹਵਾਵਾਂ
ਨਵੀਂ ਦਿੱਲੀ, 01 ਫਰਵਰੀ : ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਹੁਣ ਉੱਤਰ-ਪੱਛਮੀ ਭਾਰਤ ਦੇ ਰਾਜਾਂ ਨੂੰ ਬਾਰਿਸ਼ ਤੋਂ ਰਾਹਤ ਮਿਲੇਗੀ। ਹਾਲਾਂਕਿ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਪਰੇਸ਼ਾਨ ਕਰ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ 2 ਫਰਵਰੀ ਤੱਕ ਤਾਪਮਾਨ ਵਿੱਚ ਕੋਈ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਉੱਥੇ ਹੀ ਇਸ ਦੇ ਬਾਅਦ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਵਾਧਾ ਦਰਜ....
ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਉਮਰ ਕੈਦ, 50 ਹਜ਼ਾਰ ਦਾ ਜੁਰਮਾਨਾ
ਗਾਂਧੀਨਗਰ, ਜੇਐੱਨਐੱਨ : ਗੁਜਰਾਤ ਦੇ ਗਾਂਧੀਨਗਰ ਦੀ ਇੱਕ ਅਦਾਲਤ ਨੇ 2013 ਦੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਆਸਾਰਾਮ ਬਾਪੂ ਨੂੰ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਾਇਆ ਸੀ। ਅੱਜ ਅਦਾਲਤ ਨੇ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ। ਦੱਸ ਦੇਈਏ ਕਿ ਸਾਲ 2013 'ਚ ਆਸਾਰਾਮ 'ਤੇ ਦੋ ਭੈਣਾਂ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਸੀ। ਅਦਾਲਤ ਨੇ ਸਜ਼ਾ ਦਾ ਕੀਤਾ ਐਲਾਨ ਇਸ ਤੋਂ ਪਹਿਲਾਂ ਵਿਸ਼ੇਸ਼ ਸਰਕਾਰੀ....
'ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ' ਕੋਈ ਸਰਕਾਰੀ ਫੰਡ ਨਹੀਂ ਹੈ, ਦਿੱਲੀ ਹਾਈਕੋਰਟ ਨੂੰ ਦਿੱਤੀ ਜਾਣਕਾਰੀ
ਨਵੀਂ ਦਿੱਲੀ, 31 ਜਨਵਰੀ : 'ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ' ਕੋਈ ਸਰਕਾਰੀ ਫੰਡ ਨਹੀਂ ਹੈ ਕਿਉਂਕਿ ਇਸ ਨੂੰ ਦਿੱਤਾ ਗਿਆ ਦਾਨ ਭਾਰਤ ਦੀ 'ਸੰਚਿਤ ਨਿਧੀ' ਵਿੱਚ ਨਹੀਂ ਜਾਂਦਾ, ਅਤੇ ਸੰਵਿਧਾਨ ਅਤੇ ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ਕਨੂੰਨ ਤਹਿਤ ਇਸ ਦੀ ਸਥਿਤੀ ਭਾਵੇਂ ਕੁਝ ਵੀ ਹੋਵੇ, ਤੀਜੀ ਧਿਰ ਦੀ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦਿੱਤੀ ਗਈ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਇੱਕ ਸਕੱਤਰ ਦੁਆਰਾ ਦਾਇਰ ਇੱਕ ਹਲਫ਼ਨਾਮੇ ਵਿੱਚ ਕਿਹਾ ਗਿਆ....
ਕੇਂਦਰ ਸਰਕਾਰ ਦਾ ਅਖੀਰਲਾ ਬੱਜਟ ਪੇਸ਼ ਕਰੇਗੀ ਕੇਂਦਰੀ ਮੰਤਰੀ ਸੀਤਾਰਮਨ, ਕਈ ਮੰਤਰਾਲਿਆਂ ਨੂੰ ਲਿਆਂਦਾ ਜਾ ਸਕਦਾ ਹੈ ਇੱਕ ਮੰਤਰਾਲੇ ਦੇ ਅਧੀਨ
ਨਵੀਂ ਦਿੱਲੀ, 31 ਜਨਵਰੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਭਲਕੇ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨਗੇ। ਇਹ ਕੇਂਦਰ ਸਰਕਾਰ ਦਾ ਆਖਰੀ ਫੁੱਲ ਟਾਈਮ ਬਜਟ ਹੋਵੇਗਾ। ਇਸ ਵਾਰ ਸਰਕਾਰ ਬਜਟ ‘ਚ ਰੇਲਵੇ, ਟਰਾਂਸਪੋਰਟ ਅਤੇ ਮੈਟਰੋ ਨੂੰ ਲੈ ਕੇ ਕਈ ਵੱਡੇ ਫੈਸਲੇ ਲੈ ਸਕਦੀ ਹੈ। ਇਸ ਵਿੱਚ ਸਾਰੇ ਮੰਤਰਾਲਿਆਂ ਨੂੰ ਇੱਕ ਮੰਤਰਾਲੇ ਦੇ ਅਧੀਨ ਲਿਆਉਣਾ ਵੀ ਸ਼ਾਮਲ ਹੈ। ਉਮੀਦ ਹੈ ਕਿ ਸਰਕਾਰ ਇਸ ਬਜਟ ‘ਚ ਇਸ ਦਾ ਐਲਾਨ ਕਰੇਗੀ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਕਈ ਮੰਤਰਾਲਿਆਂ ਦੇ ਨਾਂ ਬਦਲ ਚੁੱਕੀ ਹੈ। ਅਜਿਹੇ....
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਲੰਡਨ ਵਿੱਚ ਇੰਡੀਆ-ਯੂਕੇ ਅਚੀਵਰਜ਼ ਆਨਰਜ਼ ਦੁਆਰਾ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਕੀਤਾ ਸਨਮਾਨਿਤ
ਨਵੀਂ ਦਿੱਲੀ, 31 ਜਨਵਰੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਆਰਥਿਕ ਅਤੇ ਰਾਜਨੀਤਿਕ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਾਲ ਵਿੱਚ ਲੰਡਨ ਵਿੱਚ ਇੰਡੀਆ-ਯੂਕੇ ਅਚੀਵਰਜ਼ ਆਨਰਜ਼ ਦੁਆਰਾ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਹਾਲਾਂਕਿ ਡਾ. ਮਨਮੋਹਨ ਸਿੰਘ ਇਹ ਪੁਰਸਕਾਰ ਲੈਣ ਲਈ ਬਰਤਾਨੀਆ ਨਹੀਂ ਪੁੱਜੇ ਪਰ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਅਲੂਮਨੀ ਯੂਨੀਅਨ (ਐਨਆਈਐਸਏਯੂ) ਯੂਕੇ ਵੱਲੋਂ ਇਹ ਐਵਾਰਡ ਦਿੱਲੀ ਵਿੱਚ ਡਾ: ਮਨਮੋਹਨ ਸਿੰਘ ਨੂੰ ਸੌਂਪਿਆ....
''ਅੱਜ ਦੀ ਗਲੋਬਲ ਸਥਿਤੀ 'ਚ ਨਾ ਸਿਰਫ ਭਾਰਤ ਸਗੋਂ ਪੂਰੀ ਦੁਨੀਆ ਦਾ ਧਿਆਨ ਭਾਰਤ ਦੇ ਬਜਟ ਵੱਲ ਹੈ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ ਅਤੇ ਵਿਸ਼ਵ ਆਰਥਿਕ ਅਸਥਿਰਤਾ ਦਰਮਿਆਨ ਦੁਨੀਆ ਲਈ ਉਮੀਦ ਦੀ ਕਿਰਨ ਵੀ ਬਣੇਗਾ। ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਅਰਥ ਸ਼ਾਸਤਰ ਦੀ ਦੁਨੀਆ ਦੀਆਂ ਉੱਘੀਆਂ ਆਵਾਜ਼ਾਂ ਦੇਸ਼ ਲਈ ਸਕਾਰਾਤਮਕ ਸੰਦੇਸ਼ ਲੈ ਕੇ ਆ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਸੈਸ਼ਨ 'ਚ ਸਰਕਾਰ ਅਤੇ....
"ਅਸੀਂ ਇੱਕ ਅਜਿਹਾ ਭਾਰਤ ਬਣਾਉਣਾ ਹੈ ਜੋ ਆਤਮ-ਨਿਰਭਰ ਹੋਵੇ ਅਤੇ ਜੋ ਆਪਣੀਆਂ ਮਾਨਵਤਾਵਾਦੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਦੇ ਸਮਰੱਥ ਹੋਵੇ। : ਰਾਸ਼ਟਰਪਤੀ ਮੁਰਮੂ
ਨਵੀਂ ਦਿੱਲੀ, 31 ਜਨਵਰੀ : ਅੱਜ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਤੇ ਅੱਜ ਇਸ ਬਜਟ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਹੋਇਆ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਦਨ ਨੂੰ ਸੰਬੋਧਨ ਕੀਤਾ। ਇਸ ਦੌਰਨ ਰਾਸ਼ਟਰਪਤੀ ਨੇ ਕਿਹਾ ਕਿ ਉਹ ਅਜਿਹੇ ਰਾਸ਼ਟਰ ਦੇ ਨਿਰਮਾਣ ਲਈ ਅਗਲੇ 25 ਸਾਲਾਂ ਵਿਚ ਆਪਣੀ ਪੂਰੀ ਕੋਸ਼ਿਸ਼ ਕਰਨ ਜੋ ਅਤੀਤ ਦੀ ਸ਼ਾਨ ਨਾਲ ਜੁੜਿਆ ਹੋਇਆ ਹੈ ਅਤੇ ਜਿਸ ਵਿਚ ਆਧੁਨਿਕਤਾ ਦਾ ਹਰ ਸੁਨਹਿਰੀ ਅਧਿਆਏ ਹੈ। ਰਾਸ਼ਟਰਪਤੀ ਨੇ ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਇਤਿਹਾਸਕ ਸੈਂਟਰਲ ਹਾਲ ਵਿਚ....
ਫਲਾਈਟ ‘ਚ ਔਰਤ ਨੇ ਉਤਾਰੇ ਕੱਪੜੇ, ਕਰੂ ਮੈਂਬਰਾਂ ਨਾਲ ਕੀਤੀ ਬਦਸਲੂਕੀ 
ਮੁੰਬਈ, 31 ਜਨਵਰੀ : ਆਬੂ ਧਾਬੀ ਤੋਂ ਮੁੰਬਈ ਆ ਰਹੀ ਵਿਸਤਾਰਾ ਏਅਰਲਾਈਨ ਦੀ ਫਲਾਈਟ (ਯੂ.ਕੇ.-256) ‘ਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਇਕ ਇਟਲੀ ਦੀ ਔਰਤ ਨੇ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਫਲਾਈਟ 'ਚ ਇਧਰ-ਉਧਰ ਘੁੰਮਣ ਲੱਗੀ। ਰੋਕੇ ਜਾਣ 'ਤੇ ਮਹਿਲਾ ਨੇ ਚਾਲਕ ਦਲ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ ਅਤੇ ਹੱਥੋਪਾਈ ਵੀ ਕੀਤੀ। ਜਹਾਜ਼ ਦੇ ਮੁੰਬਈ 'ਚ ਉਤਰਦੇ ਹੀ ਚਾਲਕ ਦਲ ਦੇ ਮੈਂਬਰ ਦੀ ਸ਼ਿਕਾਇਤ 'ਤੇ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਟਲੀ ਦੀ ਰਹਿਣ....
ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਕਾਰ-ਬੱਸ ਵਿਚਕਾਰ ਟੱਕਰ,ਚਾਰ ਵਿਅਕਤੀਆਂ ਦੀ ਮੌਤ
ਮੁੰਬਈ, 31 ਜਨਵਰੀ : ਮਹਾਰਾਸ਼ਟਰ ਦੇ ਪਾਲਘਰ ਜ਼ਿਲੇ 'ਚ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਇਕ ਕਾਰ ਅਤੇ ਬੱਸ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ। ਪਾਲਘਰ ਪੁਲਸ ਨੇ ਦੱਸਿਆ ਕਿ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਉਸ ਤੋਂ ਬਾਅਦ ਕਾਰ ਬੱਸ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿੱਚ ਅੱਜ ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇੱਥੇ....
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ 
ਨਵੀਂ ਦਿੱਲੀ, 31 ਜਨਵਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੋਲੀ ਮਾਰਨ ਦੀ ਧਮਕੀ ਮਿਲਣ 'ਤੇ ਪੂਰੇ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ। ਪੁਲਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਜਾਂਚ 'ਚ ਪਤਾ ਲੱਗਾ ਹੈ ਕਿ ਦੋਸ਼ੀ ਦਿੱਲੀ ਦੇ ਮੁੰਡਕਾ ਇਲਾਕੇ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਦਿੱਲੀ ਦੇ ਸੀਐਮ ਨੂੰ ਫੋਨ ’ਤੇ ਧਮਕੀ ਦਿੱਤੀ ਸੀ, ਜਿਸ ਕਾਰਨ ਮੁਲਜ਼ਮ ਦਾ ਪਤਾ ਲਾਇਆ ਜਾ ਸਕਿਆ।ਪੁਲੀਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ....
1 ਅਪ੍ਰੈਲ ਤੋਂ ਸੜਕਾਂ 'ਤੇ ਨਜ਼ਰ ਨਹੀਂ ਆਉਣਗੇ 15 ਸਾਲ ਪੁਰਾਣੇ 9 ਲੱਖ ਸਰਕਾਰੀ ਵਾਹਨ : ਕੇਂਦਰੀ ਮੰਤਰੀ ਗਡਕਰੀ 
ਨਵੀਂ ਦਿੱਲੀ (ਪੀਟੀਆਈ) : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਕਿਹਾ ਕਿ 15 ਸਾਲ ਪੁਰਾਣੇ 09 ਲੱਖ ਸਰਕਾਰੀ ਵਾਹਨਾਂ ਨੂੰ ਇਕ ਅਪ੍ਰੈਲ ਤੋਂ ਬਾਅਦ ਸੜਕ ’ਤੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਦੀ ਥਾਂ ਨਵੇਂ ਵਾਹਨ ਲਾਏ ਜਾਣਗੇ। ਇਹ ਵਾਹਨ ਕੇਂਦਰੀ ਤੇ ਰਾਜ ਸਰਕਾਰਾਂ, ਆਵਾਜਾਈ ਨਿਗਮਾਂ ਤੇ ਜਨਤਕ ਖੇਤਰ ਦੇ ਵਪਾਰਾਂ ’ਤੇ ਲੱਗੇ ਹੋਏ ਹਨ। ਵਪਾਰ ਮੰਡਲ ਫਿੱਕੀ ਨੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਗ਼ਡਕਰੀ ਨੇ ਕਿਹਾ ਕਿ ਸਰਕਾਰ ਈਥੇਨੌਲ, ਮੀਥੇਨੌਲ, ਬਾਇਓ ਸੀਐੱਨਜੀ ਤੇ....