ਨਵੀਂ ਦਿੱਲੀ : ਭਾਰਤ ਦੇ ਦਿਲ ਦੀ ਧੜਕਣ ਮਨੇ ਜਾਂਦੇ ਭਾਰਤੀ ਰੇਲਵੇ ਕੋਲ ਲੱਖਾਂ ਟਨ ਲੋਹਾ ਅਤੇ ਹੋਰ ਬਹੁਤ ਸਾਰੀਆਂ ਵਸਤੂਆਂ ਹਨ, ਹੁਣ ਰੇਲਵੇ ਇਨ੍ਹਾਂ ਕਬਾੜਾਂ ਨੂੰ ਵੇਚ ਕੇ ਸਫਾਈ ਦੇ ਨਾਲ-ਨਾਲ ਕਮਾਈ ਵੀ ਕਰ ਰਿਹਾ ਹੈ। ਇਸ ਸਿਲਸਿਲੇ 'ਚ 30 ਨਵੰਬਰ ਨੂੰ ਉੱਤਰੀ ਰੇਲਵੇ ਨੇ ਇਕ ਦਿਨ 'ਚ ਹੁਣ ਤੱਕ ਸਭ ਤੋਂ ਜ਼ਿਆਦਾ ਸਕਰੈਪ (ਕਬਾੜ) ਵੇਚਣ ਦਾ ਰਿਕਾਰਡ ਬਣਾਇਆ ਹੈ। ਉੱਤਰੀ ਰੇਲਵੇ ਨੇ ਇਕ ਦਿਨ ਵਿੱਚ 30.92 ਕਰੋੜ ਰੁਪਏ ਦਾ ਸਕਰੈਪ ਵੇਚ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਵਿੱਤੀ ਸਾਲ 2022-23 ਵਿੱਚ 365....
ਰਾਸ਼ਟਰੀ

ਕੋਚੀ : ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (ਐਨਸੀਐਸਸੀ) ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਦੇ ਸੀਐਮਡੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਚੀ ਦੀ ਉਨ੍ਹਾਂ ਦੀ ਦੋ ਦਿਨਾਂ ਯਾਤਰਾ ਦੇਰ ਰਾਤ ਸਮਾਪਤ ਮਗਰੋਂ ਐਨਸੀਐਸਸੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਬਿਆਨ ਜਾਰੀ ਕੀਤਾ। ਸਾਂਪਲਾ ਦੇ ਨਾਲ ਐਨਸੀਐਸਸੀ ਦੇ ਉਪ ਚੇਅਰਮੈਨ....

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ 'ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਸ਼ੁੱਕਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 8 ਮਹੀਨਿਆਂ ਵਿੱਚ 20,776 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ....

ਗੁਜਰਾਤ : ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਪਹਿਲੇ ਪੜਾਅ ਲਈ ਵੋਟਿੰਗ ਪੂਰੀ ਹੋ ਗਈ ਹੈ। ਕੁਝ ਸੀਟਾਂ 'ਤੇ ਵੋਟਿੰਗ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਜਦਕਿ ਕੁਝ ਸੀਟਾਂ 'ਤੇ ਮੱਠੀ ਮਤਦਾਨ ਹੋਇਆ ਹੈ। ਦੂਜੇ ਪੜਾਅ ਦੀਆਂ 93 ਸੀਟਾਂ ਲਈ 5 ਦਸੰਬਰ ਨੂੰ ਵੋਟਿੰਗ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ 8 ਦਸੰਬਰ ਨੂੰ ਹੋਵੇਗੀ। ਚੋਣ ਕਮਿਸ਼ਨ ਦੇ ਅਨੁਸਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ ਸ਼ਾਮ 5 ਵਜੇ ਤੱਕ ਰਿਕਾਰਡ 56.88% ਮਤਦਾਨ ਦਰਜ ਕੀਤਾ ਗਿਆ।....

ਮੱਧ ਪ੍ਰਦੇਸ਼ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵੀਰਵਾਰ ਸਵੇਰੇ ਉਜੈਨ ਤੋਂ ਸ਼ੁਰੂ ਹੋ ਕੇ ਘਾਟੀਆ, ਘੋਸਲਾ ਵੱਲ ਗਈ। ਇਸ ਯਾਤਰਾ 'ਚ ਬਾਲੀਵੁੱਡ ਅਭਿਨੇਤਰੀ ਸਵਰਾ ਭਾਸਕਰ ਵੀ ਉਨ੍ਹਾਂ ਦੇ ਨਾਲ ਸੀ। ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਕਾਂਗਰਸ ਨੇਤਾ ਹਰੀਸ਼ ਰਾਵਤ, ਵਿਧਾਇਕ ਰਾਮਲਾਲ ਮਾਲਵੀਆ, ਮੁਰਲੀ ਮੋਰਵਾਲ ਅਤੇ ਹਜ਼ਾਰਾਂ ਦੀ ਭੀੜ ਮਾਰਚ ਕਰਦੀ ਰਹੀ। ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ਲੋਕ ਘੰਟਿਆਂਬੱਧੀ ਸੜਕ ਕਿਨਾਰੇ ਖੜ੍ਹੇ ਰਹੇ। ਇਸ ਦੌਰਾਨ ਉਹ ਹੱਥ ਹਿਲਾ ਕੇ ਸਾਰਿਆਂ ਦਾ ਸਵਾਗਤ ਕਰਦੇ....
ਅਹਿਮਦਾਬਾਦ (ਜੇਐੱਨਐੱਨ) : ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਪੜਾਅ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਨੂੰ ਆੜੇ ਹੱਥੀਂ ਲਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨ ਮੰਤਰੀ 'ਤੇ 'ਰਾਵਣ' ਟਿੱਪਣੀ 'ਤੇ ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾਵਾਂ 'ਚ ਇਸ ਗੱਲ ਨੂੰ ਲੈ ਕੇ ਮੁਕਾਬਲਾ ਹੈ ਕਿ ਉਨ੍ਹਾਂ ਖਿਲਾਫ ਸਭ ਤੋਂ ਵੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੌਣ ਕਰੇਗਾ। ਕਾਂਗਰਸ ਵਿੱਚ ਗਾਲ੍ਹਾਂ ਕੱਢਣ ਦੀ ਹੋੜ ਇੱਕ ਇਕੱਠ....

ਅਹਿਮਦਾਬਾਦ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 8 ਦਸੰਬਰ ਨੂੰ ਗੁਜਰਾਤ ਵਿੱਚ ਚਮਤਕਾਰ ਹੋਵੇਗਾ। ਗੁਜਰਾਤ ਵਿੱਚ ਹਰ ਪਾਸੇ ਬਦਲਾਅ ਦੀ ਲਹਿਰ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੈ। ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ ਉਨ੍ਹਾਂ ਦੇ 27 ਸਾਲਾਂ ਦੇ ਕੁਸ਼ਾਸਨ ਦਾ ਅੰਤ ਕਰੇਗੀ ਅਤੇ ਇਨ੍ਹਾਂ ਚੋਣਾਂ ਵਿੱਚ ਨੇਤਾ ਲੋਕ ਹਾਰ ਜਾਣਗੇ ਅਤੇ ਜਨਤਾ ਦੀ ਜਿੱਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਵੱਡੇ-ਵੱਡੇ ਲੀਡਰ ਇਸ ਵਾਰ....

ਦਿੱਲੀ : ਜੱਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਲਈ ਦਿੱਲੀ ਐਮਸੀਡੀ ਚੋਣਾਂ ਵਿੱਚ ਪ੍ਰਚਾਰ ਕੀਤਾ। ਗ੍ਰੇਟਰ ਕੈਲਾਸ਼ ਵਾਰਡ ਨੰਬਰ 173 ਤੋਂ ਉਮੀਦਵਾਰ ਸ਼ਿਖਾ ਰਾਏ ਲਈ ਚੋਣ ਪ੍ਰਚਾਰ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਦਿੱਲੀ ਵਾਸੀਆਂ ਦਾ ਮੂਡ ਸਾਫ਼ ਹੈ, ਉਹ ਆਮ ਆਦਮੀ ਪਾਰਟੀ ਦੇ ਝੂਠ ਅਤੇ ਧੋਖੇ ਤੋਂ ਅੱਕ ਚੁੱਕੇ ਹਨ ਅਤੇ ਵਿਕਾਸ ਕੇਂਦਰਿਤ ਪਾਰਟੀ ਭਾਵ ਭਾਜਪਾ ਨੂੰ....

ਨਵੀਂ ਦਿੱਲੀ : ਐਨਡੀਟੀਵੀ ਗਰੁੱਪ ਤੋਂ ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਵਲੋਂ ਅਸਤੀਫ਼ਾ ਦੇ ਗਿਆ ਦਿੱਤਾ ਹੈ। ਰਵੀਸ਼ ਦੇ ਅਸਤੀਫੇ ਤੋਂ ਬਾਅਦ ਐਨਡੀਟੀਵੀ ਗਰੁੱਪ ਦੇ ਪ੍ਰਧਾਨ ਸੁਪਰਨਾ ਸਿੰਘ ਨੇ ਕਿਹਾ, “ਇੱਥੇ ਬਹੁਤ ਘੱਟ ਪੱਤਰਕਾਰ ਹਨ, ਜਿੰਨਾ ਲੋਕਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।'' ਸੁਪਰਨਾ ਨੇ ਕਿਹਾ ਕਿ ਰਵੀਸ਼ ਦਹਾਕਿਆਂ ਤੋਂ ਐਨਡੀਟੀਵੀ ਦਾ ਅਨਿੱਖੜਵਾਂ ਅੰਗ ਰਿਹਾ ਹੈ। ਸੁਪਰਨਾ ਨੇ ਅੱਗੇ ਕਿਹਾ ਕਿ ਉਸਦਾ ਯੋਗਦਾਨ ਬਹੁਤ ਵੱਡਾ ਰਿਹਾ ਹੈ ਅਤੇ "ਅਸੀਂ ਜਾਣਦੇ ਹਾਂ ਕਿ ਉਹ ਆਪਣੀ ਨਵੀਂ ਪਾਰੀ ਵਿੱਚ ਵੀ ਸਫਲ....

ਨਵੀਂ ਦਿੱਲੀ (ਏਐੱਨਆਈ) : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਸਾਫ ਕੀਤਾ ਹੈ ਕਿ ਕੋਵਿਡ-19 ਵੈਕਸੀਨ ਲਵਾਉਣ ਲਈ ਕੋਈ ਕਾਨੂੰਨੀ ਲਾਜ਼ਮੀਅਤਾ ਨਹੀਂ ਹੈ। ਨਾਲ ਹੀ ਵੈਕਸੀਨ ਦੇ ਪ੍ਰਭਾਵ ਨਾਲ ਹੋਈਆਂ ਮੌਤਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਹੈ। ਕੇਂਦਰ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਖਲ ਕਰ ਕੇ ਇਹ ਗੱਲ ਕਹੀ ਹੈ। ਉਸਨੇ ਹਲਫਨਾਮੇ ’ਚ ਕਿਹਾ ਕਿ ਕੋਵਿਡ ਵੈਕਸੀਨ ਦੇ ਤਹਿਤ ਵਰਤੋਂ ’ਚ ਆਉਣ ਵਾਲੇ ਟੀਕੇ ਤੀਜੇ ਪੱਖ ਵੱਲੋਂ ਬਣਾਏ ਜਾਂਦੇ ਹਨ ਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਪ੍ਰਭਾਵੀ....

ਨਵੀਂ ਦਿੱਲੀ (ਪੀਟੀਆਈ) : ਚੋਣਾਂ ਵਾਲੇ ਸੂਬੇ ਗੁਜਰਾਤ ਵਿੱਚ ਹੁਣ ਤੱਕ 290 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਤੋਹਫ਼ੇ ਜ਼ਬਤ ਕੀਤੇ ਜਾ ਚੁੱਕੇ ਹਨ, ਜੋ ਸੂਬੇ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਜ਼ਬਤੀਆਂ ਨਾਲੋਂ 10 ਗੁਣਾ ਵੱਧ ਹਨ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਦੇ ਅਨੁਸਾਰ, ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਦੁਆਰਾ ਇਸਦੀ ਯੋਜਨਾਬੰਦੀ ਅਤੇ ਨਿਗਰਾਨੀ ਦੇ ਨਤੀਜੇ ਵਜੋਂ ਰਾਜ ਵਿੱਚ ਚੋਣ....

ਫ਼ਿਰੋਜ਼ਾਬਾਦ (ਯੂ.ਪੀ.) : ਫ਼ਿਰੋਜ਼ਾਬਾਦ ਦੇ ਪਦਮ ਕਸਬੇ ‘ਚ ਭਿਆਨਕ ਅੱਗ ਲੱਗ ਗਈ। ਅੱਗ ਸ਼ਾਮ 6.30 ਵਜੇ ਬੇਸਮੈਂਟ ‘ਚ ਫਰਨੀਚਰ ਦੇ ਸ਼ੋਅਰੂਮ ‘ਚ ਲੱਗੀ ਅਤੇ ਤੀਜੀ ਮੰਜ਼ਿਲ ‘ਤੇ ਸਥਿਤ ਰਿਹਾਇਸ਼ ਤੱਕ ਪਹੁੰਚ ਗਈ। ਪਰਿਵਾਰ ਦੇ ਮੈਂਬਰ ਅੱਗ ਦੀ ਲਪੇਟ ‘ਚ ਆ ਗਏ। ਅੱਗ ‘ਤੇ ਕਾਬੂ ਪਾਉਣ ‘ਚ ਫਾਇਰ ਬ੍ਰਿਗੇਡ ਨੂੰ 3 ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਅੱਗ ਲੱਗਣ ਕਾਰਨ ਵਪਾਰੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ 3 ਗੰਭੀਰ ਜ਼ਖ਼ਮੀ ਹੋ ਗਏ। ਰਮਨ ਰਾਜਪੂਤ ਦਾ ਕਸਬਾ ਪਦਮ ਦੇ ਮੇਨ ਬਾਜ਼ਾਰ ਵਿੱਚ....
ਗੁਰੂਗ੍ਰਾਮ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਵਾਰ ਸੁਰਖੀਆਂ ਵਿੱਚ ਆਉਣ ਦਾ ਕਾਰਨ ਗਾਇਕ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਹੈ। ਦਰਅਸਲ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਣੇ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ । ਨਗਰ ਯੋਜਨਾ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ । ਪ੍ਰਸ਼ਾਸਨ ਵੱਲੋਂ ਦਲੇਰ....

ਨਿਊ ਦਿੱਲੀ : ਕੇਂਦਰ ਵਿਚਲੀ ਮੋਦੀ ਸਰਕਾਰ ਨੇ ਹੁਣ ਪੰਜਾਬ ਵਿਚਲੀ ਭਗਵੰਤ ਮਾਨ ਸਰਕਾਰ ਨੂੰ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਨਾਹ ਕੀਤੀ ਗਈ ਹੈ। ਇਸ ਨਾਲ ਪੰਜਾਬ ਦੇ ਦੇਹਾਤੀ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਦੇ ਪ੍ਰਾਜੈਕਟਾਂ ਨੂੰ ਬ੍ਰੇਕ ਲੱਗ....

ਵਡੋਦਰਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਬਹੁਤ ਸਾਰੇ ਮਸਲਿਆਂ ਨੂੰ ਲੈ ਕੇ ਕਾਂਗਰਸ ‘ਤੇ ਤੰਜ ਕਸੇ। ਦੇਸ਼ ਦੇ ਵਿਕਾਸ ਤੋਂ ਲੈ ਕੇ ਕਸ਼ਮੀਰ ਅਤੇ ਅੱਤਵਾਦ ਤੱਕ ਸ਼ਾਹ ਨੇ ਸਾਰਿਆਂ ਦੇ ਲਈ ਕਾਂਗਰਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਅਜਿਹਾ ਕਰਦੇ ਹੋਏ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਵੀ ਸ਼ਬਦੀ ਹਮਲਾ ਕੀਤਾ। ਇੱਕ ਵਾਰ ਫਿਰ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਮੌਨੀ ਬਾਬਾ ਬੋਲਿਆ। ਵਡੋਦਰਾ ਦੇ ਸਾਲਵੀਂ ਵਿੱਚ ਵਿੱਚ....