ਸ਼ਿਮਲਾ, 10 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਕੁੱਲੂ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ 31 ਜੁਲਾਈ ਦੀ ਰਾਤ ਨੂੰ ਬੱਦਲ ਫਟਣ ਕਾਰਨ ਆਏ ਹੜ੍ਹ ਵਿੱਚ 55 ਲੋਕ ਅਜੇ ਵੀ ਲਾਪਤਾ ਹਨ। ਸ਼ੁੱਕਰਵਾਰ ਨੂੰ ਸ਼ਿਮਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਅਧੀਨ ਡੋਗਰੀ ਖੇਤਰ ਵਿੱਚ ਚਾਰ ਅਤੇ ਰਾਮਪੁਰ ਉਪਮੰਡਲ ਦੇ ਨੋਗਲੀ ਵਿੱਚ ਇੱਕ ਲਾਸ਼ ਮਿਲੀ। ਹੁਣ ਤੱਕ 26 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ, ਲਾਪਤਾ ਲੋਕਾਂ ਦੀ ਭਾਲ ਲਈ, ਸ਼ਿਮਲਾ ਪੁਲਿਸ ਨੇ ਸ਼ਨੀਵਾਰ ਨੂੰ ਸਤਲੁਜ ਦਰਿਆ ਦੇ ਕੰਢੇ ਸਥਿਤ....
ਰਾਸ਼ਟਰੀ

ਨਵੀਂ ਦਿੱਲੀ, 10 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸਵੇਰੇ ਕੇਰਲ ਪਹੁੰਚੇ। ਪ੍ਰਧਾਨ ਮੰਤਰੀ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਹ ਪੀੜਤਾ ਨੂੰ ਵੀ ਮਿਲਣਗੇ। ਪ੍ਰਧਾਨ ਮੰਤਰੀ ਮੋਦੀ ਰਾਹਤ ਕੈਂਪ ਦਾ ਦੌਰਾ ਕਰਨਗੇ, ਜਿੱਥੇ ਇਸ ਸਮੇਂ ਪੀੜਤ ਠਹਿਰੇ ਹੋਏ ਹਨ। ਜਾਣਕਾਰੀ ਮੁਤਾਬਕ ਪੀਐਮ ਹਸਪਤਾਲ ਦਾ ਦੌਰਾ ਵੀ ਕਰਨਗੇ। ਕੇਰਲ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰ ਦਾ ਹਵਾਈ ਸਰਵੇਖਣ ਕੀਤਾ। ਪੀਐਮ ਮੋਦੀ ਦੇ....

ਨਵੀਂ ਦਿੱਲੀ, 09 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਦੀ ਇਮਾਰਤ ਦੇ ਬਾਹਰ ਫਾਇਨੈਂਸ ਐਕਟ 2023 ਦੀ ਧਾਰਾ 43B(h)ਦੀ ਤੁਰੰਤ ਵਾਪਸੀ ਦੀ ਮੰਗ ਕੀਤੀ। ਇਹ ਸੋਧ, ਜੋ ਕਿ MSME ਐਕਟ 2006 ਦੇ ਤਹਿਤ ਰਜਿਸਟਰ ਕੀਤੇ ਗਏ ਛੋਟੇ ਅਤੇ ਲਘੂ ਵੈਂਡਰਾਂ ਨੂੰ ਕੀਤੀਆਂ ਗਈਆਂ ਅਦਾਇਗੀਆਂ ਨਾਲ ਸੰਬੰਧਤ ਹੈ ਇਸ ਨਾਲ ਐੱਮਐੱਸਐਮਈ ਸੈਕਟਰ ਖ਼ਾਸ ਤੌਰ 'ਤੇ ਲੁਧਿਆਣਾ ਪੰਜਾਬ ਵਿੱਚ ਇਸ ਦਾ ਨਕਾਰਾਤਮਕ ਪ੍ਰਭਾਵ ਪਿਆ ਹੈ।....

ਨਵੀਂ ਦਿੱਲੀ, 8 ਅਗਸਤ 2024 : ਪੈਰਿਸ ਓਲੰਪਿਕ 'ਚ ਭਾਰਤੀ ਰੈਸਲਰ ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ 100 ਗ੍ਰਾਮ ਭਾਰ ਵਾਧੂ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਜਿਸ ਕਾਰਨ ਦੇਸ਼ ਸੋਨ ਤਮਗੇ ਤੋਂ ਖੁੰਝ ਗਿਆ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਸਵਾਲ ਚੁੱਕੇ ਹਨ। ਵੀਰਵਾਰ ਨੂੰ ਦਿੱਲੀ ਦੇ ਆਈ.ਜੀ.ਆਈ. ਏਅਰਪੋਰਟ ਟਰਮੀਨਲ-3 ਵਿਖੇ ਸੁਵਿਧਾ ਕੇਂਦਰ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਮੈਂ ਫੋਗਟ ਦੇ ਘਰ ਗਿਆ ਸੀ।....

ਊਨਾ, 08 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪੀਰਨਿਗਾਹ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਰੀਬ 35 ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਫਿਲਹਾਲ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆਏ ਸਨ। ਦੱਸ ਦੇਈਏ ਕਿ ਰਾਹਗੀਰਾਂ ਅਤੇ ਹੋਰ ਲੋਕਾਂ ਦੀ ਮਦਦ ਨਾਲ ਹਾਦਸੇ ਵਿਚ ਜ਼ਖ਼ਮੀ ਹੋਏ....

ਮੰਡੀ, 8 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਸ਼੍ਰੀਖੰਡ ਨੇੜੇ ਸਮੇਜ ਅਤੇ ਬਾਗੀ ਪੁਲ ਦੇ ਕੋਲ ਭਿਆਨਕ ਬੱਦਲ ਫਟ ਗਿਆ, ਜਿਸ ਨੇ 45 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ 14ਵੀਂ ਬਟਾਲੀਅਨ ਦੇ ਕਮਾਂਡੈਂਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਹਿਮਾਚਲ ਪ੍ਰਦੇਸ਼ ਵਿੱਚ NDRF ਦੀਆਂ ਟੀਮਾਂ ਪੂਰੀ ਤਰ੍ਹਾਂ ਤਿਆਰ ਹੋ ਕੇ ਭੇਜੀਆਂ ਗਈਆਂ ਸਨ ਤਾਂ ਜੋ ਬਚਾਅ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ।....

ਸ਼ਿਮਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਸਕੱਤਰੇਤ 'ਚ ਦੋਵਾਂ ਨੇਤਾਵਾਂ ਵਿਚਾਲੇ ਕਰੀਬ 20 ਮਿੰਟ ਤੱਕ ਗੱਲਬਾਤ ਹੋਈ। ਇਸ ਮੁਲਾਕਾਤ ਦੌਰਾਨ ਬਹੁਤ ਹੀ ਗੰਭੀਰ ਸੈਲਾਨੀਆਂ ਦੇ ਮੁੱਦੇ 'ਤੇ ਵਿਚਾਰ-ਚਰਚਾ ਕੀਤੀ।ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸ਼ਿਮਲਾ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਦੱਸਿਆ ਜਾ ਰਿਹਾ ਹੈ....

ਝਾੜੂ ਦਾ ਬਟਨ ਤੁਹਾਡੇ ਬੱਚਿਆਂ ਦੀ ਕਿਸਮਤ ਬਦਲਣ ਵਾਲਾ ਬਟਨ: ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੇ ਪੂਰੇ ਦੇਸ਼ ਦੀ ਰਾਜਨੀਤੀ ਦੀ ਦਸ਼ਾ ਅਤੇ ਦਿਸ਼ਾ ਬਦਲੀ, ਹਰਿਆਣਾ ਲਈ ਮਾਣ ਵਾਲੀ ਗੱਲ : ਭਗਵੰਤ ਮਾਨ ਹੁਣ ਹਰਿਆਣਾ ਦੇ ਲੋਕਾਂ ਕੋਲ ਆਮ ਆਦਮੀ ਪਾਰਟੀ ਦਾ ਮਜ਼ਬੂਤ ਵਿਕਲਪ ਹੈ: ਭਗਵੰਤ ਮਾਨ ਪੰਜਾਬ 'ਚ ਬਿਨਾਂ ਰਿਸ਼ਵਤ ਤੋਂ 44295 ਸਰਕਾਰੀ ਨੌਕਰੀਆਂ ਦਿੱਤੀਆਂ: ਭਗਵੰਤ ਮਾਨ ਜੇਕਰ ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਤਾਂ ਹਰਿਆਣਾ ਵਿੱਚ ਕਿਉਂ ਨਹੀਂ ਆ ਸਕਦਾ? : ਭਗਵੰਤ ਮਾਨ....

ਐਨ.ਆਰ.ਆਈਜ਼ ਨੂੰ ਢੁਕਵੀਂਆਂ ਸਹੂਲਤਾਂ ਅਤੇ ਮਦਦ ਦੇਵੇਗਾ ਸਹਾਇਤਾ ਕੇਂਦਰ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀ ਭਲਾਈ ਲਈ ਨਿਵੇਕਲਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਭਗਵੰਤ ਸਿੰਘ ਮਾਨ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ ਦੁਖਦਾਇਕ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦੇ ਵਲੂੰਧਰੇ ਨਵੀਂ ਦਿੱਲੀ, 8 ਅਗਸਤ 2024 : ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ....

ਦਿੱਲੀ, 7 ਅਗਸਤ, 2024 : ਐਸ.ਕੇ.ਐਮ. ਦਾ ਇਕ ਵਫ਼ਦ ਜਿਸ ਵਿਚ ਸ੍ਰੀ ਹਨਨ ਮੌਲਾ, ਸ੍ਰੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਸ੍ਰੀ ਰਜਨ ਕਸ਼ੀਰਸਾਗਰ, ਸ੍ਰੀ ਰਮਿੰਦਰ ਸਿੰਘ, ਸ੍ਰੀ ਸਤਿਆਵਾਨ, ਡਾ. ਸੁਨੀਲਮ, ਸ੍ਰੀ ਆਵਿਕ ਸ਼ਾਮ, ਸ੍ਰੀ ਤੇਜਿੰਦਰ ਸਿੰਘ ਵਿਰਕ ਅਤੇ ਸ੍ਰੀ ਪ੍ਰੇਮ ਸਿੰਘ ਗਹਿਲਾਵਤ ਸ਼ਾਮਲ ਸਨ, ਲੋਕ ਸਭਾ ਵਿਚ ਲਗਦੇ ਦਫ਼ਤਰ ਵਿਖੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਨੂੰ ਮਿਲਿਆ। ਐਸ.ਕੇ.ਐਮ. ਨੇ ਸ੍ਰੀ ਗਾਂਧੀ ਨੁੰ ਦੇਸ਼ ਦੇ ਕਿਸਾਨਾਂ ਦੀਆਂ 20 ਮੰਗਾਂ ਦਾ ਇਕ ਚਾਰਟਰ ਪੇਸ਼ ਕੀਤਾ ਜਿਸ....

ਜੈਪੁਰ, 7 ਅਗਸਤ 2024 : ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂਕਿ ਡੇਢ ਸਾਲ ਦੀ ਮਾਸੂਮ ਬੱਚੀ ਗੰਭੀਰ ਜ਼ਖਮੀ ਹੈ। ਇਹ ਸਾਰੇ ਲੋਕ ਇਕ ਹੀ ਬਾਈਕ 'ਤੇ ਸਵਾਰ ਹੋ ਕੇ ਚਿਤੌੜਗੜ੍ਹ-ਨਿੰਬਹੇੜਾ ਨੈਸ਼ਨਲ ਹਾਈਵੇ ਤੋਂ ਹੋ ਕੇ ਜਾ ਰਹੇ ਸਨ। ਇਹ ਹਾਦਸਾ ਮੰਗਲਵਾਰ ਦੇਰ ਰਾਤ ਭਵਾਲੀਆ ਨੇੜੇ ਵਾਪਰਿਆ। ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਾਰੇ ਮ੍ਰਿਤਕਾਂ ਅਤੇ ਜ਼ਖਮੀਆਂ ਦੀਆਂ ਲਾਸ਼ਾਂ ਨੂੰ....

ਅੱਜ ਰਾਤ ਮਹਿਲਾ ਕੁਸ਼ਤੀ ਦਾ ਫਾਈਨਲ ਨਹੀਂ ਖੇਡ ਸਕੇਗੀ ਵਿਨੇਸ਼ ਫੋਗਾਟ ਨਵੀਂ ਦਿੱਲੀ, 7 ਅਗਸਤ 2024 : ਪੈਰਿਸ ਓਲੰਪਿਕ 'ਚ ਅੱਜ ਹੋਣ ਵਾਲੇ ਕੁਸ਼ਤੀ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਵਿਨੇਸ਼ ਫੋਗਾਟ ਨੇ 50 ਕਿਲੋ ਭਾਰ ਵਰਗ ਵਿੱਚ ਹਿੱਸਾ ਲਿਆ ਸੀ। ਇਸ ਵਿੱਚ ਉਸ ਨੇ ਲਗਾਤਾਰ ਮੈਚ ਜਿੱਤ ਕੇ ਫਾਈਨਲ ਵਿੱਚ ਥਾਂ ਬਣਾਈ। ਉਹ ਅੱਜ ਰਾਤ 12.30 ਵਜੇ ਗੋਲਡ ਮੈਡਲ ਲਈ ਮੁਕਾਬਲਾ....

ਨਵੀਂ ਦਿੱਲੀ, 5 ਅਗਸਤ 2024 : ਅੱਜ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਗਏ ਨੂੰ 5 ਸਾਲ ਹੋ ਗਏ ਹਨ। ਸਾਲ 2019 ਵਿੱਚ ਇਸ ਤਾਰੀਖ ਨੂੰ, ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰ ਦਿੱਤਾ ਗਿਆ ਸੀ। ਇਸ ਨਾਲ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਲੱਦਾਖ ਅਤੇ ਜੰਮੂ-ਕਸ਼ਮੀਰ ਵਿੱਚ ਵੰਡ ਦਿੱਤਾ ਗਿਆ। 5 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਵੀ ਪੋਸਟ ਕੀਤਾ। ਉਨ੍ਹਾਂ ਲਿਖਿਆ ਕਿ 5 ਸਾਲ ਪਹਿਲਾਂ ਜਦੋਂ ਇਹ ਫੈਸਲਾ ਲਿਆ....

ਨਵੀਂ ਦਿੱਲੀ ,5 ਅਗਸਤ 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਸੀਬੀਆਈ ਨੇ 26 ਜੂਨ ਨੂੰ ਦਿੱਲੀ ਦੀ ਆਬਕਾਰੀ ਨੀਤੀ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਰੈਗੂਲਰ....

ਹਾਜੀਪੁਰ, 5 ਅਗਸਤ 2024 : ਬਿਹਾਰ ਦੇ ਹਾਜੀਪੁਰ ‘ਚ ਬਿਜਲੀ ਦਾ ਝਟਕਾ ਲੱਗਣ ਕਾਰਨ 9 ਕਾਵੜੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਇਹ ਘਟਨਾ ਐਤਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਡੀਜੇ ਸਿਸਟਮ 11 ਹਜ਼ਾਰ ਵੋਲਟ ਦੀ ਤਾਰ ਦੇ ਸੰਪਰਕ ਵਿੱਚ ਆ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਡੀਜ਼ਲ ਟਰਾਲੀ ਤਾਰ ਨਾਲ ਟਕਰਾ ਗਈ ਜਿਸ ਕਾਰਨ ਉਸ ਨੂੰ ਅੱਗ ਲੱਗ ਗਈ। ਅੱਗ ਲੱਗਦਿਆਂ ਹੀ ਡੀਜੇ ਟਰਾਲੀ ਸੜਨ ਲੱਗ ਪਈ। ਇਹ ਪੂਰਾ ਮਾਮਲਾ ਹਾਜੀਪੁਰ ਦੇ ਇੰਡਸਟਰੀਅਲ ਥਾਣਾ ਖੇਤਰ ਦੇ ਪਿੰਡ....