ਨਵੀਂ ਦਿੱਲੀ, 22 ਜੁਲਾਈ 2024 : ਕਾਂਵੜ ਯਾਤਰਾ ਮਾਰਗ 'ਤੇ ਸਥਿਤ ਹੋਟਲਾਂ 'ਚ ਉਨ੍ਹਾਂ ਦੇ ਮਾਲਕਾਂ ਦੇ ਨਾਂ ਪ੍ਰਦਰਸ਼ਿਤ ਕਰਨ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਆਦੇਸ਼ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਹ ਪਟੀਸ਼ਨ ਗੈਰ ਸਰਕਾਰੀ ਸੰਗਠਨ ਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ ਸਿਵਲ ਰਾਈਟਸ ਵੱਲੋਂ ਦਾਇਰ ਕੀਤੀ ਗਈ ਸੀ। ਜਸਟਿਸ ਰਿਸ਼ੀਕੇਸ਼ ਰਾਏ ਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਸਿੰਘਵੀ ਨੂੰ ਕਿਹਾ ਕਿ ਸਾਨੂੰ ਸਥਿਤੀ ਦਾ ਇਸ ਤਰ੍ਹਾਂ....
ਰਾਸ਼ਟਰੀ

ਨਰਾਇਣਗੜ੍ਹ, 22 ਜੁਲਾਈ 2024 : ਅੰਬਾਲਾ ਦੇ ਨਰਾਇਣਗੜ੍ਹ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਫੌਜੀ ਨੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੀਰ ਮਾਜਰੀ ਰਟੋਰ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਫੌਜੀ ਭੂਸ਼ਨ ਨੇ ਆਪਣੇ ਭਰਾ, ਭਰਜਾਈ, 6 ਮਹੀਨੇ ਦੇ ਭਤੀਜੇ, 5 ਸਾਲਾ ਭਤੀਜੀ ਅਤੇ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਜਦੋਂ ਮੁਲਜ਼ਮ ਦੇ ਪਿਤਾ ਓਮ ਪ੍ਰਕਾਸ਼ ਨੇ....

ਨਵੀਂ ਦਿੱਲੀ, 22 ਜੁਲਾਈ 2024 : ਸੰਸਦ ਵਿੱਚ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ ਹੋਇਆ। NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਨੂੰ ਧੋਖਾਧੜੀ ਕਰਾਰ ਦਿੱਤਾ ਹੈ। ਨਾਲ ਹੀ ਸਿੱਖਿਆ ਮੰਤਰੀ ਇਹ ਦੱਸਣ ਤੋਂ ਅਸਮਰੱਥ ਹਨ ਕਿ ਇਹ ਕੀ ਹੋ ਰਿਹਾ ਹੈ? ਰਾਹੁਲ ਗਾਂਧੀ ਨੇ ਹਮਲਾਵਰ ਅੰਦਾਜ਼ 'ਚ ਕਿਹਾ ਕਿ ਮੁੱਦਾ ਇਹ ਹੈ ਕਿ ਦੇਸ਼ 'ਚ ਲੱਖਾਂ....

ਨਵੀਂ ਦਿੱਲੀ, 22 ਜੁਲਾਈ 2024 : ਕੇਂਦਰੀ ਬਜਟ ਪੇਸ਼ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨਾਲ ਗੱਲ ਕੀਤੀ ਹੈ। ਪੀਐੱਮ ਮੋਦੀ ਨੇ ਕਿਹਾ ਕਿ ਇਹ ਬਜਟ ਅਗਲੇ ਪੰਜ ਸਾਲਾਂ ਦੇ ਯਾਤਰਾ ਦੀ ਦਿਸ਼ਾ ਤੈਅ ਕਰੇਗਾ ਤੇ 2047 'ਚ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਪੂਰਾ ਕਰਨ ਦੀ ਨੀਂਹ ਰੱਖੇਗਾ। ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਏ ਮੋਦੀ ਨੇ ਕੁਝ ਦਲਾਂ ਦੀ 'ਨਕਾਰਤਮਕ ਰਾਜਨੀਤੀ' ਆਲੋਚਨਾ ਕੀਤੀ ਹੈ। ਪੀਐੱਮ ਨੇ ਕਿਹਾ ਕਿ....

ਰੁਦਰਪ੍ਰਯਾਗ, 21 ਜੁਲਾਈ 2024 : ਉੱਤਰਾਖੰਡ ਦੇ ਕੇਦਾਰਨਾਥ ਪੈਦਲ ਮਾਰਗ 'ਤੇ ਪੱਥਰ ਅਤੇ ਮਲਬਾ ਡਿੱਗਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਕੇਦਾਰਨਾਥ ਮੰਦਰ ਨੂੰ ਜਾਣ ਵਾਲੇ ਪੈਦਲ ਮਾਰਗ ਉਤੇ ਅਚਾਨਕ ਹੋਈ ਲੈਂਡਸਲਾਇਡ ਕਾਰਨ 11 ਸ਼ਰਧਾਲੂ ਪਹਾੜੀ ਦੇ ਮਲਬੇ ਹੇਠ ਆ ਗਏ। ਇਨ੍ਹਾਂ ਵਿਚੋਂ 3 ਦੀ ਮੌਤ ਹੋ ਗਈ, ਜਦਕਿ 8 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਆਫ਼ਤ ਕੰਟਰੋਲ ਰੂਮ ਨੂੰ ਸਵੇਰੇ ਸਾਢੇ ਸੱਤ ਵਜੇ ਸੂਚਨਾ ਮਿਲੀ ਸੀ....

ਪੰਚਕੂਲਾ, 20 ਜੁਲਾਈ 2024 : ਆਮ ਆਦਮੀ ਪਾਰਟੀ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਦੀਆਂ 5 ਗਰੰਟੀਆਂ ਤੋਂ ਸ਼ੁਰੂ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕਿਹਾ ਕਿ ਤੁਹਾਡੇ ਬੇਟੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਬਦਲੀ, ਪੰਜਾਬ ਬਦਲਿਆ ਅਤੇ ਹੁਣ ਹਰਿਆਣਾ ਬਦਲਣਾ ਹੈ। ਉਨ੍ਹਾਂ ਕਿਹਾ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਮਿਲਣੀ ਚਾਹੀਦੀ। ਸੁਨੀਤਾ ਕੇਜਰੀਵਾਲ ਨੇ....

ਬੀਕਾਨੇਰ, 19 ਜੁਲਾਈ 2024 : ਰਾਜਸਥਾਨ ਦੇ ਬੀਕਾਨੇਰ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਵੀਰਵਾਰ ਰਾਤ ਭਾਰਤਮਾਲਾ ਰੋਡ 'ਤੇ ਜੈਤਪੁਰ ਟੋਲ ਨੇੜੇ ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਲੜਕੀ ਇਸ ਹਾਦਸੇ ਵਿੱਚ ਜ਼ਖਮੀ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਰ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਟਰੱਕ ਅਤੇ ਕਾਰ ਦੀ ਟੱਕਰ ਕਾਰਨ ਭਿਆਨਕ ਹਾਦਸਾ ਹੋਣ ਦੀ ਖ਼ਬਰ ਹੈ। ਸਾਰੇ....

ਜਾਲਨਾ, 19 ਜੁਲਾਈ 2024 : ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਲੇ ਦੀ ਬਦਨਾਪੁਰ ਤਹਿਸੀਲ ਦੇ ਵਸੰਤ ਨਗਰ 'ਚ ਪੀੜਤਾਂ ਦੀ ਜੀਪ ਟੈਕਸੀ ਖੂਹ 'ਚ ਡਿੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਚਾਰ ਪਹੀਆ ਵਾਹਨ ਵਿੱਚ 15 ਸਵਾਰੀਆਂ ਸਵਾਰ ਸਨ। ਇਹ ਯਾਤਰੀ ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ਦੇ ਪੰਢਰਪੁਰ ਤੋਂ....

ਨਵੀਂ ਦਿੱਲੀ, 2024 : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ 'ਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਟਵਿੱਟਰ 'ਤੇ ਇਕ ਪੋਸਟ 'ਚ ਕਿਹਾ ਉੱਤਰ ਪ੍ਰਦੇਸ਼ ਦੇ ਗੋਂਡਾ 'ਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ਕਾਰਨ ਕਈ ਯਾਤਰੀਆਂ ਦੀ ਮੌਤ ਦੀ ਖਬਰ ਬੇਹੱਦ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ....

ਨਵੀਂ ਦਿੱਲੀ, 19 ਜੁਲਾਈ 2024 : ਮਾਈਕ੍ਰੋਸਾਫਟ ਵਿੰਡੋਜ਼ ਕਰੈਸ਼ ਹੋ ਗਈਆਂ ਹਨ ਜਿਸ ਕਾਰਨ ਕਈ ਅੰਤਰਰਾਸ਼ਟਰੀ ਏਅਰਲਾਈਨਾਂ, ਸਟਾਕ ਐਕਸਚੇਂਜ, ਬੈਂਕਾਂ, ਆਈਟੀ ਉਦਯੋਗ ਅਤੇ ਮੀਡੀਆ ਕੰਪਨੀਆਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਇੱਥੋਂ ਤੱਕ ਕਿ ਕਈ ਏਅਰਲਾਈਨਜ਼ ਨੂੰ ਆਪਣੀਆਂ ਉਡਾਣਾਂ ਵੀ ਰੱਦ ਕਰਨੀਆਂ ਪਈਆਂ। ਮਾਈਕ੍ਰੋਸਾਫਟ ਦੀਆਂ ਕਲਾਉਡ ਸੇਵਾਵਾਂ ਵਿੱਚ ਇੱਕ ਖਾਮੀ ਨੇ ਦੁਨੀਆ ਭਰ ਦੇ ਉਪਭੋਗਤਾਵਾਂ ਨੂੰ ਪਰੇਸ਼ਾਨ ਕੀਤਾ ਹੈ। ਉਪਭੋਗਤਾਵਾਂ ਨੂੰ ਇੱਕ ਨੀਲੀ ਸਕ੍ਰੀਨ ਦਿਖਾਈ ਜਾਂਦੀ ਹੈ ਅਤੇ ਕਹਿੰਦੀ ਹੈ....

ਸ੍ਰੀਨਗਰ : 18 ਜੁਲਾਈ 2024 : ਜੰਮੂ ਡਿਵੀਜ਼ਨ ਦੇ ਡੋਡਾ ਤੋਂ ਬਾਅਦ ਹੁਣ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਕੁਪਵਾੜਾ ਦੇ ਅਧੀਨ ਕੰਟਰੋਲ ਰੇਖਾ ਨੇੜੇ ਕੇਰਨ ਸੈਕਟਰ 'ਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਚਿਨਾਰ ਕੋਰ, ਭਾਰਤੀ ਫੌਜ ਨੇ ਟਵੀਟ ਕੀਤਾ ਕਿ ਇਹ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੌਕੇ 'ਤੇ ਹੀ ਢੇਰ ਕਰ ਦਿੱਤਾ ਗਿਆ। ਫੌਜ ਨੇ ਕਿਹਾ ਕਿ ਘੁਸਪੈਠ ਵਿਰੋਧੀ....

ਨਵੀਂ ਦਿੱਲੀ, 18 ਜੁਲਾਈ 2024 : ਉੱਤਰ ਪ੍ਰਦੇਸ਼ ਦੇ ਗੋਂਡਾ ਨੇੜੇ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ ਟਰੇਨ ਵਿਚ ਸਵਾਰ ਕਈ ਯਾਤਰੀ ਜ਼ਖਮੀ ਹੋ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ 10 ਤੋਂ 12 ਡੱਬੇ ਪਟੜੀ ਤੋਂ ਉਤਰ ਗਏ ਹਨ, ਗੋਂਡਾ ਦੇ ਕਮਿਸ਼ਨਰ ਸ਼ਸ਼ੀਭੂਸ਼ਣ ਸੁਸ਼ੀਲ ਮੁਤਾਬਕ ਹਾਦਸੇ ‘ਚ ਚਾਰ ਮੁਸਾਫਰਾਂ ਦੀ ਮੌਤ ਹੋ ਗਈ ਹੈ, ਜਦਕਿ 27 ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ, ਰੇਲਵੇ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਪਟੜੀ ਤੋਂ....

ਨਵੀਂ ਦਿੱਲੀ, 16 ਜੁਲਾਈ 2024 : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ 'ਚ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਇਕ ਕਪਤਾਨ ਸਮੇਤ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ। ਮੁਕਾਬਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਪਛਾਣ ਕੈਪਟਨ ਬ੍ਰਿਜੇਸ਼ ਥਾਪਾ, ਨਾਇਕ ਡੀ ਰਾਜੇਸ਼, ਕਾਂਸਟੇਬਲ ਬਿਜੇਂਦਰ ਅਤੇ ਕਾਂਸਟੇਬਲ ਅਜੇ ਵਜੋਂ ਹੋਈ ਹੈ। ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਜਵਾਨਾਂ ਦੀ ਸ਼ਹਾਦਤ 'ਤੇ ਦੁੱਖ ਪ੍ਰਗਟ ਕੀਤਾ ਹੈ। ਰਾਹੁਲ ਗਾਂਧੀ ਨੇ....

ਪਟਨਾ, 16 ਜੁਲਾਈ 2024 : ਬਿਹਾਰ ਦੇ ਪਟਨਾ ਜ਼ਿਲੇ ਦੇ ਬਖਤਿਆਰਪੁਰ ਥਾਣਾ ਖੇਤਰ 'ਚ ਮੰਗਲਵਾਰ ਤੜਕੇ ਇਕ ਸਕਾਰਪੀਓ ਦੇ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਬਖਤਿਆਰਪੁਰ-ਬਿਹਾਰਸ਼ਰੀਫ ਹਾਈਵੇ 'ਤੇ ਮਾਨਸਰੋਵਰ ਪੰਪ ਨੇੜੇ ਟਰੱਕ ਅਤੇ ਸਕਾਰਪੀਓ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਪਰਖੱਚੇ ਉਡ ਗਏ। ਇਸ ਘਟਨਾ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਥੋਂ....

ਮੁੰਬਈ, 16 ਜੁਲਾਈ 2024 : ਮੁੰਬਈ ਐਕਸਪ੍ਰੈਸ ਹਾਈਵੇਅ ਨੇੜੇ ਇੱਕ ਬੱਸ ਦੇ ਟਰੈਕਟਰ ਨਾਲ ਟਕਰਾਉਣ ਅਤੇ ਇੱਕ ਖਾਈ ਵਿੱਚ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਡੀਸੀਪੀ ਨਵੀਂ ਮੁੰਬਈ ਪੰਕਜ ਦਹਾਨੇ ਨੇ ਦੱਸਿਆ ਕਿ ਮੁੰਬਈ ਐਕਸਪ੍ਰੈਸ ਹਾਈਵੇਅ ਨੇੜੇ ਬੱਸ ਦੇ ਟਰੈਕਟਰ ਨਾਲ ਟਕਰਾਉਣ ਅਤੇ ਖਾਈ ਵਿੱਚ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕਈ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਨੇੜਲੇ ਐਮਜੀਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।....