ਪੰਜਾਬ

ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ, 4 ਲੱਖ ਨੌਕਰੀਆਂ ਹੋਣਗੀਆਂ ਪੈਦਾ : ਸੌਂਦ
ਚੰਡੀਗੜ੍ਹ, 29 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ 1,00,346 ਕਰੋੜ ਰੁਪਏ ਦੇ ਨਿਵੇਸ਼....
ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦਾ ਸਫਾਇਆ ਕਰਨ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ : ਡੀਜੀਪੀ ਯਾਦਵ
ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਹੈੱਡਕੁਆਰਟਰ ਵਿਖੇ ਸਮੀਖਿਆ ਮੀਟਿੰਗ ਦੌਰਾਨ ਐਸਐਸਪੀਜ਼/ਸੀਪੀਜ਼ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਸਮਾਂ-ਸੀਮਾ ਕੀਤੀ ਨਿਰਧਾਰਤ ਚੰਡੀਗੜ੍ਹ, 29 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ....
ਕਾਊਂਟਰ-ਇੰਟੈਲੀਜੈਂਸ ਨੇ 5 ਪਿਸਤੌਲਾਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ, 29 ਅਪ੍ਰੈਲ 2025 : ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੀ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਵਿਅਕਤੀ ਕੋਲੋਂ ਪੰਜ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਟਵਿੱਟਰ ‘ਤੇ ਇੱਕ ਪੋਸਟ ਰਾਹੀਂ ਕਿਹਾ ਕਿ ਮੁਲਜ਼ਮ ਦੀ ਪਛਾਣ ਜੋਧਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਦਾ....
ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਿਆ, ਹੁਣ ਪੰਜਾਬ ਇੱਕ ਬੂੰਦ ਨਹੀਂ ਦੇਵੇਗਾ: ਭਗਵੰਤ ਮਾਨ
ਕੇਂਦਰ ਸਰਕਾਰ BBMB ਰਾਹੀਂ ਹਰਿਆਣੇ ਨੂੰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ : ਭਗਵੰਤ ਮਾਨ ਚੰਡੀਗੜ੍ਹ, 29 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣੇ ਨੂੰ ਪਾਣੀ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ "ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਿਆ ਹੈ, ਇਸ ਲਈ ਹੁਣ ਪੰਜਾਬ ਵੱਲੋਂ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।" ਭਗਵੰਤ ਮਾਨ ਦਾ ਦੋਸ਼ ਹੈ ਕਿ ਕੇਂਦਰ ਸਰਕਾਰ BBMB ਰਾਹੀਂ ਹਰਿਆਣੇ ਨੂੰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ। ਇਹ....
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਕਿਲੋ ਹੈਰੋਇਨ ਕੀਤੀ ਬਰਾਮਦ, ਇੱਕ ਕਾਬੂ
ਅੰਮ੍ਰਿਤਸਰ, 28 ਅਪ੍ਰੈਲ 2025 : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਡਰੱਗ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਇੱਕ ਖੁਫੀਆ ਕਾਰਵਾਈ ਦੌਰਾਨ, ਅਟਾਰੀ ਦੇ ਵਸਨੀਕ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ। ਤੁਹਾਨੂੰ ਦੱਸ ਦੇਈਏ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਐਫਆਈਆਰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਸਹਿ-ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ....
ਨਸ਼ੇ ਦੇ ਰੋਗੀਆਂ ਦਾ ਇਲਾਜ ਕਰਨ ਲਈ ਸਰਕਾਰੀ ਕੇਂਦਰਾਂ ਵਿੱਚ 5 ਹਜਾਰ ਬੈਡ ਹੋਰ ਲਗਾਏ : ਸਿਹਤ ਮੰਤਰੀ
ਬਰਸਾਤੀ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਦੇ 65 ਲੱਖ ਘਰਾਂ ਵਿੱਚ ਪਹੁੰਚ ਕਰੇਗਾ ਸਿਹਤ ਵਿਭਾਗ ਨਸ਼ਾ ਰੋਗੀ ਦਾ ਇਲਾਜ ਉਸ ਦੇ ਘਰ ਨੇੜੇ ਕਰਵਾਉਣ ਦਾ ਪ੍ਰਬੰਧ ਹੋਣਾ ਚਾਹੀਦਾ : ਧਾਲੀਵਾਲ ਅੰਮ੍ਰਿਤਸਰ, 28 ਅਪ੍ਰੈਲ 2025 : ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵੀ ਹਨ ਨੇ ਅੱਜ ਅੰਮ੍ਰਿਤਸਰ ਪਹੁੰਚ ਕੇ ਓਟ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਸ਼ੇ ਦੇ ਮੁੱਦੇ ਉੱਤੇ ਵਿਧਾਇਕ ਸਾਹਿਬਾਨ ਤੇ ਜਿਲਾ ਪ੍ਰਸ਼ਾਸਨ ਦੇ....
ਸੰਗਰੂਰ ਪੁਲਿਸ ਨੇ 3 ਨਜਾਇਜ ਅਸਲੇ, 7 ਜਿੰਦਾ ਕਾਰਤੂਸ ਸਮੇਤ 3 ਨੂੰ ਕੀਤਾ ਕਾਬੂ
ਸੰਗਰੂਰ, 28 ਅਪ੍ਰੈਲ, 2025 : ਸੰਗਰੂਰ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਉਸ ਵੱਲੋਂ ਪੰਜਾਬ ਵਿੱਚ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਅਸਲਾ ਸਪਲਾਈ ਕਰਨ ਵਾਲਾ ਗਿਰੋਹ ਦਾ ਪਰਦਾਫਾਸ਼ ਕਰਕੇ 03 ਦੋਸੀਆਂ ਨੂੰ ਕਾਬੂ ਕਰਕੇ ਉਨ੍ਹਾਂ....
ਕਣਕ ਦੀ ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ
ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 28 ਅਪ੍ਰੈਲ 2025 : ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅੱਜ ਅਨਾਜ ਭਵਨ ਵਿਖੇ ਸਾਰੇ ਡਿਪਟੀ....
ਕਾਊਂਟਰ ਇੰਟੈਲੀਜੈਂਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼, 7 ਪਿਸਤੌਲ, 4 ਜ਼ਿੰਦਾ ਕਾਰਤੂਸ ਅਤੇ 1,50,000 ਬਰਾਮਦ 
ਅੰਮ੍ਰਿਤਸਰ, 27 ਅਪ੍ਰੈਲ 2025 : ਖ਼ੁਫ਼ੀਆ ਸੂਚਨਾ 'ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਅਭਿਸ਼ੇਕ ਕੁਮਾਰ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ। ਉਸਦੇ ਕਬਜ਼ੇ ਵਿੱਚੋਂ 7 ਪਿਸਤੌਲ (ਜਿਸ ਵਿੱਚ 5 ਪਿਸਤੌਲ .30 ਬੋਰ ਅਤੇ 2 ਗਲੌਕ ਪਿਸਟਲ 9 ਐਮ.ਐਮ.), 4 ਜ਼ਿੰਦਾ ਕਾਰਤੂਸ (.30 ਬੋਰ) ਅਤੇ 1,50,000 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ। ਇਹ ਦੋਨੋਂ ਆਸਟ੍ਰੇਲੀਆ ਸਥਿਤ....
ਜਲੰਧਰ ਪੁਲਿਸ ਨੇ 02 ਨਸ਼ਾ ਤਸਕਰ ਕੀਤੇ ਕਾਬੂ, 04 ਕਿੱਲੋ 200 ਗ੍ਰਾਮ ਅਫੀਮ ਬਰਾਮਦ
ਜਲੰਧਰ, 25 ਅਪ੍ਰੈਲ 2025 : ਜਲੰਧਰ ਦਿਹਾਤੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਾਕਾਬੰਦੀ ਦੌਰਾਨ 02 ਨਸ਼ਾ ਤਸਕਰ ਕਾਬੂ, 04 ਕਿੱਲੋ 200 ਗ੍ਰਾਮ ਅਫੀਮ ਬਰਾਮਦ ਕੀਤੀ। ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਭੋਗਪੁਰ ਥਾਣਾ ਅੱਡਾ ਲਾਂਧਰਾ ਨੇੜੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਗਈ। ਇਸ ਸਮੇਂ ਦੌਰਾਨ ਵਿਅਕਤੀਆਂ ਦੇ ਕਬਜ਼ੇ ਵਿੱਚੋਂ 4.200 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ।....
ਬੀਐਸਐਫ਼ ਤੇ ਅੰਮ੍ਰਿਤਸਰ ਪੁਲਿਸ ਨੇ 4.5 ਕਿਲੋਗ੍ਰਾਮ ਆਰਡੀਐਕਸ, 5 ਹੱਥਗੋਲੇ, 5 ਪਿਸਤੌਲ, 8 ਮੈਗਜ਼ੀਨ ਕੀਤੇ ਬਰਾਮਦ
ਅੰਮ੍ਰਿਤਸਰ, 25 ਅਪ੍ਰੈਲ 2025 : ਬੀਐਸਐਫ਼ ਤੇ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਾਹੋਵਾਲ ਪਿੰਡ ਤੋਂ ਬਾਰੂਦ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਨੇੜਲੇ ਖੇਤਾਂ ਤੋਂ ਬਰਾਮਦ ਕੀਤੇ ਗਏ ਗੋਲਾ-ਬਾਰੂਦ ਵਿੱਚ 4.5 ਕਿਲੋਗ੍ਰਾਮ ਆਰਡੀਐਕਸ, 5 ਹੱਥਗੋਲੇ, 5 ਪਿਸਤੌਲ, 8 ਮੈਗਜ਼ੀਨ, 220 ਕਾਰਤੂਸ, 2 ਬੈਟਰੀਆਂ ਅਤੇ ਇੱਕ ਰਿਮੋਟ ਕੰਟਰੋਲ ਸ਼ਾਮਲ ਹੈ। ਬੀਐਸਐਫ ਅਤੇ ਪੁਲਿਸ ਨੇ ਸਾਰਾ ਸਾਮਾਨ ਆਪਣੇ....
ਅੱਤਵਾਦੀ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕਾਂਗਰਸ, ਸਰਕਾਰ ਦੇ ਨਾਲ ਖੜ੍ਹੀ ਹੈ : ਰਾਜਾ ਵੜਿੰਗ 
ਚੰਡੀਗੜ੍ਹ, 24 ਅਪ੍ਰੈਲ 2025 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਅੱਤਵਾਦ ਅਤੇ ਫੁੱਟ ਪਾਊ ਤਾਕਤਾਂ ਵਿਰੁੱਧ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਅੱਜ ਇੱਥੇ ਕਾਂਗਰਸ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ, ਹਰ ਕੋਈ ਚਾਹੁੰਦਾ ਹੈ ਕਿ ਜਾਤ ਧਰਮ ਜਾਂ ਰਾਜਨੀਤਿਕ ਸੰਬੰਧਾਂ ਤੋਂ ਪਰਹੇਜ਼ ਕੀਤਾ ਜਾਵੇ, ਦੋਸ਼ੀਆਂ ਨੂੰ ਸਜ਼ਾ ਮਿਲੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਦੇ ਸਟੈਂਡ ਨੂੰ ਦੁਹਰਾਇਆ ਕਿ ਉਹ ਅੱਤਵਾਦ ਨਾਲ....
ਪੰਜਾਬ ਦੇ ਸਰਪੰਚਾਂ ਨੂੰ ਮਿਲੇਗੀ 2 ਹਜ਼ਾਰ ਰੁਪਏ ਤਨਖਾਹ, ਮੁੱਖ ਮੰਤਰੀ ਮਾਨ ਕੀਤਾ ਐਲਾਨ
ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ ਚੰਡੀਗੜ੍ਹ, 24 ਅਪਰੈਲ 2025 : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ....
ਫਿਰੋਜ਼ਪੁਰ ਵਿੱਚ ਅੰਨ੍ਹੇਵਾਹ ਗੋਲੀਬਾਰੀ, 2 ਨੌਜਵਾਨਾਂ ਦਾ ਕਤਲ 
ਫਿਰੋਜ਼ਪੁਰ, 23 ਅਪ੍ਰੈਲ 2025 : ਬੀਤੀ ਸ਼ਾਮ ਫਿਰੋਜ਼ਪੁਰ ਸ਼ਹਿਰ ਵਿੱਚ ਦੋ ਹਥਿਆਰਬੰਦ ਕਾਤਲਾਂ ਨੇ ਮਨਜੀਤ ਪੈਲੇਸ ਗਲੀ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਰਿਸ਼ਭ, ਉਮਰ ਲਗਭਗ 25 ਸਾਲ, ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਜੋਂ ਹੋਈ ਹੈ, ਜਦੋਂ ਕਿ ਦੂਜੇ ਮ੍ਰਿਤਕ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ। ਪਰਿਵਾਰ ਦੇ ਅਨੁਸਾਰ, ਮ੍ਰਿਤਕ ਰਿਸ਼ਭ ਹਲਵਾਈਆਂ ਨਾਲ ਕੰਮ ਕਰਦਾ ਸੀ ਅਤੇ ਉਹ ਉੱਥੇ....
ਅੰਮ੍ਰਿਤਸਰ 'ਚ ਬੀਐਸਐਫ ਨੂੰ ਤਲਾਸ਼ੀ ਦੌਰਾਨ ਹਥਿਆਰਾਂ ਦਾ ਜ਼ਖੀਰਾ ਬਰਾਮਦ, 7.5 ਕਿਲੋ ਹੈਰੋਇਨ ਵੀ ਜ਼ਬਤ
ਅੰਮ੍ਰਿਤਸਰ, 23 ਅਪ੍ਰੈਲ 2025 : ਬੀਐਸਐਫ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਬਰਾਮਦਗੀ ਅੰਮ੍ਰਿਤਸਰ ਦੇ ਬਾਲਦਵਾਲ ਪਿੰਡ ਦੇ ਇੱਕ ਖੇਤ ਤੋਂ ਕੀਤੀ ਗਈ ਸੀ। ਫਾਰਮ ਤੋਂ ਬਰਾਮਦ ਕੀਤੇ ਗਏ ਦੋ ਵੱਡੇ ਪੈਕੇਟਾਂ ਵਿੱਚੋਂ ਦੋ ਪਿਸਤੌਲ, ਚਾਰ ਮੈਗਜ਼ੀਨ, 50 ਜ਼ਿੰਦਾ ਕਾਰਤੂਸ, ਦੋ ਗ੍ਰਨੇਡ, ਇੱਕ ਆਈਈਡੀ ਰਿਮੋਟ ਡਿਵਾਈਸ, ਦੋ ਇਲੈਕਟ੍ਰਿਕ ਡੈਟੋਨੇਟਰ ਅਤੇ ਸਾਢੇ ਸੱਤ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੰਜਾਬ ਵਿੱਚ....