ਪਟਿਆਲਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਵਿਦਿਆਰਥੀਆਂ ਸਮੇਤ 7 ਮੌਤਾਂ

ਪਟਿਆਲਾ, 07 ਮਈ 2025 : ਸਥਾਨਕ ਸ਼ਹਿਰ ਤੋਂ ਸਮਾਣਾ ਨੂੰ ਜਾਂਦੀ ਸੜਕ ਤੇ ਇੱਕ ਸਕੂਲੀ ਗੱਡੀ ਨਾਲ ਹਾਦਸਾ ਵਾਪਰ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਭੁਪਿੰਦਰਾ ਇੰਟਰਨੈਸ਼ਲ ਪਬਲਿਕ ਸਕੂਲ ਦੀ ਗੱਡੀ ਛੁੱਟੀ ਤੋਂ ਬਾਅਦ ਵਿਦਿਆਰਥੀਆਂ ਨੂੰ ਘਰ ਛੱਡਣ ਜਾ ਰਹੀ ਸੀ ਕਿ ਟਿੱਪਰ ਨਾਲ ਜਬਰਦਸਤ ਟੱਕਰ ਹੋ ਗਈ, ਘਟਨਾਂ ਦੀ ਸੂਚਨਾਂ ਮਿਲਣ ਤੋਂ ਬਾਅਦ ਸਮਾਣਾ ਸਦਰ ਦੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਜਖ਼ਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਐੱਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤਵੇਂ ਬੱਚੇ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।

ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ : ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ-ਸਮਾਣਾ ਰੋਡ 'ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜਿਸ ਵਿੱਚ ਸਕੂਲ ਵੈਨ ਦੇ ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲੀ ਹੈ ਅਤੇ ਕੁੱਝ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਬੱਚਿਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।