ਬੱਧਨੀ ਕਲਾਂ ਨੇੜੇ ਸਕਾਰਪੀਓ ਦਾ ਸੰਤੁਲਨ ਵਿਗੜਨ ਕਾਰਨ ਵਰਨਾ ਕਾਰ ਨਾਲ ਹੋਈ ਟੱਕਰ, ਦੋ ਵਿਅਕਤੀਆਂ ਦੀ ਮੌਤ

ਬੱਧਨੀ ਕਲਾਂ, 14 ਮਈ 2025 : ਜਿਲ੍ਹਾ ਮੋਗਾ ਦੇ ਬੱਧਨੀ ਕਲਾਂ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਸਾਇਡ ਤੋਂ ਆ ਰਹੀ ਸਕਾਰਪੀਓ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਦੀ ਦੂਜੀ ਸਾਇਡ ਫੁੱਟਪਾਥ ਟੱਪ ਗਈ ਅਤੇ ਵਰਨਾ ਕਾਰ ਨਾਲ ਜਾ ਟਕਰਾਈ, ਜਿਸ ਕਾਰਨ ਦੋਵੇਂ ਗੱਡੀਆਂ ਦੇ ਚਾਲਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਔਰਤ ਅਤੇ ਇੱਕ ਵਿਅਕਤੀ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ਼ ਲਈ ਸਰਕਾਰੀ ਹਸਪਤਾਲ ਮੋਗਾ ਵਿਖੇ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਅਨੁਸਾਰ ਉਨ੍ਹਾਂ ਨੂੰ ਸੂਚਨਾਂ ਮਿਲੀ ਸੀ ਕਿ ਬੱਧਨੀ ਕਲਾਂ ਨਜ਼ਦੀਕ ਹਾਦਸਾ ਵਾਪਰਿਆ ਹੈ। ਜਦੋਂ ਉਹ ਮੌਕੇ ਤੇ ਪੁੱਜੇ ਤਾਂ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ, ਦੋ ਗੰਭੀਰ ਜਖ਼ਮੀ ਸਨ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਜਰਨੈਲ ਸਿੰਘ ਵਾਸੀ ਪਿੰਡ ਬਿਲਾਸਪੁਰ ਅਤੇ ਕੁਲਵੰਤ ਸਿੰਘ ਵਾਸੀ ਸ਼ੇਰਪੁਰ ਤਹਿਬਾ ਵਜੋਂ ਹੋਈ ਹੈ। ਉਨ੍ਹਾਂ ਦੱiੋਸਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿਖੇ ਰਖਵਾ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।