ਚੰਡੀਗੜ੍ਹ, 13 ਫਰਵਰੀ : ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਹ ਨੋਟਿਸ ਪਨਬਸ ਨੂੰ ਪਿਛਲੇ ਇੱਕ ਸਾਲ 'ਚ ਹੋਏ ਘਾਟੇ ਨੂੰ ਲੈ ਕੇ ਜਾਰੀ ਕੀਤਾ ਹੈ। ਅਦਾਲਤ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਹ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ 'ਚ ਇਹ ਜਨਹਿਤ ਪਟੀਸ਼ਨ ਫਾਜ਼ਿਲਕਾ ਦੇ ਹਰਜੁਪਿੰਦਰ ਸਿੰਘ ਨੇ ਐਡਵੋਕੇਟ ਚੇਤਨ ਬਾਂਸਲ ਰਾਹੀਂ ਦਾਖਲ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ....
ਪੰਜਾਬ

ਲੁਧਿਆਣਾ, 13 ਫਰਵਰੀ : ਪੰਜਾਬ ਵਿੱਚ 18 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਵਿਗੜਨ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਸਰਗਰਮੀ ਦੇ ਪ੍ਰਭਾਵ ਕਾਰਨ 18 ਫਰਵਰੀ ਤੋਂ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਸੂਰਜ ਦੀ ਰੌਸ਼ਨੀ ਦੀ ਕਮੀ ਕਾਰਨ ਦਿਨ ਦਾ ਤਾਪਮਾਨ 1.3 ਡਿਗਰੀ ਤੱਕ ਡਿੱਗ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਸੀਤ ਲਹਿਰਾਂ ਕਾਰਨ....

ਚੰਡੀਗੜ੍ਹ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਹੈ ਅਤੇ ਡਟਿਆ ਰਹੇਗਾ ਤੇ ਹਮੇਸ਼ਾ ਉਹਨਾਂ ਦੇ ਨਾਲ ਖੜ੍ਹਾ ਹੋਵੇਗਾ। ਪਾਰਟੀ ਉਹਨਾਂ ਦੇ ਸ਼ਾਂਤਮਈ ਲੋਕਤੰਤਰੀ ਰੋਸ ਪ੍ਰਗਟਾਵੇ ਦੇ ਅਧਿਕਾਰ ਦਾ ਡਟਵਾਂ ਸਮਰਥਨ ਕਰਦੀ ਹੈ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਖੇਤੀਬਾੜੀ ਲਈ ਮੁਫਤ ਬਿਜਲੀ ਸਮੇਤ ਹੋਰ ਅਨੇਕਾਂ ਕਦਮ ਖੇਤੀਬਾੜੀ ਸੈਕਟਰ ਲਈ ਸਹੂਲਤਾਂ ਦੇਣ ਵਾਸਤੇ ਚੁੱਕੇ ਹਨ। ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਕਿਸਾਨਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੀ....

ਪੁੱਛਿਆ ਕਿ ਹਰਿਆਣਾ ਪੁਲਿਸ ਨੇ ਪੰਜਾਬ ਦੀ ਧਰਤੀ 'ਤੇ ਕਿਸਾਨਾਂ 'ਤੇ ਦਮਨਕਾਰੀ ਕਾਰਵਾਈਆਂ ਕਿਵੇਂ ਸ਼ੁਰੂ ਕਰ ਦਿੱਤੀਆਂ ? ਮਜੀਠੀਆ ਨੇ ਪਟਿਆਲਾ ਦੇ ਐਸਐਸਪੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 13 ਫਰਵਰੀ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਚ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਅਤੇ ਹੋਰ ਕਿਸਮ ਦੇ ਹਮਲਿਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਸਰਕਾਰ ਦੀ ਮਿਲੀਭੁਗਤ ਅਤੇ ਸਾਜ਼ਿਸ਼ ਕਰਾਰ ਦਿੱਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ....

ਖੇਡ ਨਰਸਰੀਆਂ ਲਈ 21 ਸੁਪਰਵਾਈਜ਼ਰ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਅਰਜ਼ੀਆਂ ਮੰਗੀਆਂ 1000 ਖੇਡ ਨਰਸਰੀਆਂ ਖੁੱਲ੍ਹਣਗੀਆਂ, ਪਹਿਲੇ ਪੜਾਅ ਵਿੱਚ 205 ਨਰਸਰੀਆਂ ਸਥਾਪਤ ਕਰਨ ਦਾ ਕੰਮ ਸ਼ੁਰੂ ਚੰਡੀਗੜ੍ਹ, 13 ਫਰਵਰੀ : ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਤਹਿਤ ਬਣਨ ਵਾਲੀਆਂ 1000 ਨਰਸਰੀਆਂ ਨੂੰ....

ਚੰਡੀਗੜ੍ਹ, 13 ਫਰਵਰੀ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਬਹੁਜਨ ਸਮਾਜ ਪਾਰਟੀ ਨੇ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ, ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੇ ਆਗੂ ਹਾਜ਼ਰ ਹੋਏ। ਇਸ ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਪ੍ਰਦੇਸ਼ ਇੰਚਾਰਜ ਰਣਧੀਰ ਸਿੰਘ....

ਚੰਡੀਗੜ੍ਹ, 13 ਫਰਵਰੀ : ਪੰਜਾਬ ਵਿੱਚ ਲਗਾਤਾਰ ਪੈ ਰਹੀ ਧੁੱਪ ਕਾਰਨ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਫਰਵਰੀ ਨੂੰ ਮੌਸਮ ਬਦਲ ਸਕਦਾ ਹੈ ਅਤੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ। ਐਤਵਾਰ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ....

ਚੰਡੀਗੜ੍ਹ, 13 ਫਰਵਰੀ : ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਨਿਸ਼ਾਨਾ ਸਾਧਿਆ ਕਿ ਭਗਵੰਤ ਮਾਨ ਕਈ ਮੌਕਿਆਂ 'ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੁਣ ਭਾਜਪਾ ਦੀ ਅਗਵਾਈ ਵਾਲੀ....

ਚੰਡੀਗੜ੍ਹ, 13 ਫਰਵਰੀ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਵਿੱਚ ਮੁੱਦਿਆਂ 'ਤੇ ਸਹਿਮਤੀ ਨਹੀਂ ਬਣ ਸਕੀ ਜਿਸ ਕਰਕੇ ਕਿਸਾਨਾਂ ਨੇ ਸਵੇਰੇ 10 ਵਜੇ ਦਿੱਲੀ ਜਾਣ ਦਾ ਫੈਸਲਾ ਲਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲਾ ਅਤੇ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਸਗੋਂ ਡੰਗ ਟਪਾਊ ਨੀਤੀ ਅਪਣਾ ਰਹੀ ਹੈ ਜਿਸ ਕਰਕੇ ਕਿਸਾਨਾਂ ਨੂੰ ਮਜਬੂਰਨ ਦਿੱਲੀ ਵੱਲ ਕੂਚ ਕਰਨਾ....

ਚੰਡੀਗੜ੍ਹ, 12 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ SIT ਵੱਲੋਂ ਫਿਰ ਸੰਮਨ ਜਾਰੀ ਕਰ ਦਿੱਤਾ ਗਿਆ ਹੈ। ਮਜੀਠੀਆ ਨੂੰ ਹੁਣ 15 ਫਰਵਰੀ ਨੂੰ ਤਲਬ ਕੀਤਾ ਗਿਆ ਹੈ। ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਬਾਰਾ ਪੁੱਛਗਿੱਛ ਲਈ ਤਲਬ ਕੀਤਾ ਹੈ। ਮਜੀਠੀਆ ਨੂੰ 15 ਫਰਵਰੀ ਨੂੰ ਸਵੇਰੇ 11 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ....

ਚੰਡੀਗੜ੍ਹ, 11 ਫਰਵਰੀ : ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਤਿੰਨਾਂ ਰਾਜਾਂ ਵਿਚ ਆਮ ਨਾਲੋਂ ਲਗਭਗ 40 ਫੀਸਦੀ ਘੱਟ ਬਾਰਿਸ਼ ਕਾਰਨ ਫਰਵਰੀ ਦੇ ਮਹੀਨੇ ਸੋਕੇ ਦੀ ਲਪੇਟ ਵਿਚ ਹਨ। ਜਦਕਿ ਹਿਮਾਚਲ 'ਚ ਬਰਫਬਾਰੀ ਵੀ ਬਹੁਤ ਘੱਟ ਹੈ। ਦੂਜੇ ਪਾਸੇ ਤਿੰਨਾਂ ਸੂਬਿਆਂ 'ਚ ਠੰਢ ਦਾ ਅਸਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ 'ਚ ਕਰੀਬ 1 ਤੋਂ 2 ਡਿਗਰੀ ਦੀ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਫਰਵਰੀ ਦੇ 10 ਦਿਨਾਂ ਵਿਚ ਔਸਤਨ 15.3 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ....

ਸਮਰਾਲਾ, 11 ਫਰਵਰੀ : ਸਮਰਾਲਾ ਵਿੱਚ ਰੈਲੀ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ 'ਚ ਕਿਸਾਨਾਂ ਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ ਹੈ। ਕਿਸਾਨ 3 ਕਾਲੇ ਕਾਨੂੰਨਾਂ ਖਿਲਾਫ ਲੜੇ। ਸਰਕਾਰ ਨੇ ਉਨ੍ਹਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਕਾਨੂੰਨਾਂ ਨੂੰ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਪਰ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਜੇਕਰ 2024 ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ।....

ਚੰਡੀਗੜ੍ਹ, 11 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਸੜਕਾਂ 'ਤੇ ਮੇਖਾਂ ਅਤੇ ਕੰਡਿਆਲੀ ਤਾਰ ਲਾਉਣ 'ਤੇ ਦੁੱਖ ਪ੍ਰਗਟ ਕਰਦੇ ਹੋਏ, ਉਹਨਾਂ ਨੇ ਐਤਵਾਰ ਨੂੰ ਟਵੀਟ ਕੀਤਾ - 'ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ... ਉਹਨਾਂ ਦੀਆਂ ਜਾਇਜ਼ ਮੰਗਾਂ ਮੰਨ ਲਓ...ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ...ਸਾਡੇ ਨਾਲ....

ਚੰਡੀਗੜ੍ਹ, 11 ਫਰਵਰੀ : ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਅਤੇ ਫਤਿਹਾਬਾਦ ਦੇ ਸ਼ੰਭੂ ਬਾਰਡਰ 'ਤੇ ਬੈਰੀਕੇਡ ਅਤੇ ਲੋਹੇ ਦੇ ਕਿੱਲ ਲਗਾਏ ਗਏ ਹਨ। ਕਿਸਾਨਾਂ ਨਾਲ ਨਜਿੱਠਣ ਲਈ ਚੌਧਰੀ ਦਲਬੀਰ ਸਿੰਘ ਇਨਡੋਰ....

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ....