ਪੰਜਾਬ

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼
ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਫਰਵਰੀ ਮਹੀਨੇ ’ਚ ਪੰਜਾਬ ਭਰ ਵਿੱਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ਵਿੱਚ ਰੋਜ਼ਾਨਾ ਲੱਗਣਗੇ ਚਾਰ ਕੈਂਪ ਐਸਏਐਸਨਗਰ, 6 ਫਰਵਰੀ : ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ।....
ਪੰਜਾਬ ਟਰਾਂਸਪੋਰਟ ਵਿਭਾਗ ਨੇ 52 ਸਵਾਰੀਆਂ ਦੇ ਬੈਠਣ ਨਾਲ ਸਬੰਧਤ ਪਾਬੰਦੀਆਂ ਅਤੇ ਨਿਯਮਾਂ ਨੂੰ ਕੀਤਾ ਰੱਦ 
ਚੰਡੀਗੜ੍ਹ, 5 ਫਰਵਰੀ : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ 52 ਸਵਾਰੀਆਂ ਦੇ ਬੈਠਣ ਨਾਲ ਸਬੰਧਤ ਪਾਬੰਦੀਆਂ ਅਤੇ ਨਿਯਮਾਂ ਨੂੰ ਰੱਦ ਕਰ ਦਿਤਾ ਹੈ। ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਯੂਨੀਅਨਾਂ ਸਮੇਤ ਯੂਨੀਅਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਤਾ ਗਿਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਸ ਭਰੋਸੇ ਦੇ....
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਭਿਲਾਸ਼ੀ ਪ੍ਰਾਜੈਕਟ ਜਲਦ ਹੀ ਪੂਰੀ ਤਰ੍ਹਾਂ ਹੋਵੇਗਾ ਕਾਰਜਸ਼ੀਲ, ਓਪੀਡੀ ਸੇਵਾਵਾਂ ਪਹਿਲਾਂ ਹੀ ਕਾਰਜਸ਼ੀਲ ਪੀ.ਆਈ.ਐਲ.ਬੀ.ਐਸ. ਦੇ ਕਾਰਜਸ਼ੀਲ ਹੋਣ ਉਪਰੰਤ, ਲੋਕ ਇਸ ਸੰਸਥਾ ਤੋਂ ਲਿਵਰ ਟ੍ਰਾਂਸਪਲਾਂਟ ਸਹੂਲਤ ਸਮੇਤ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਲਈ ਡਾਕਟਰੀ ਦੇਖਭਾਲ ਸੇਵਾਵਾਂ ਦਾ ਲਾਭ ਲੈ ਸਕਣਗੇ: ਡਾ. ਬਲਬੀਰ ਸਿੰਘ ਚੰਡੀਗੜ੍ਹ, 5 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼....
ਪਾਤੜਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ
ਪਾਤੜਾਂ, 04 ਫਰਵਰੀ : ਪਾਤੜਾਂ ਦੇ ਪਿੰਡ ਬਾਦਲਗੜ੍ਹ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਜ਼ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੂਨਕ ਦੇ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਬਾਦਲਗੜ੍ਹ ਨੇੜੇ ਵਾਪਰੇ ਕਰੇਟਾ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲਾਲ ਸਿੰਘ (55) ਤੇ....
ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ, ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਰੱਜ ਕੇ ਕੀਤੀ ਦੁਰਵਰਤੋਂ : ਮੁੱਖ ਮੰਤਰੀ ਮਾਨ 
ਚੰਡੀਗੜ੍ਹ, 4 ਫਰਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡੇ ਲੀਡਰਾਂ ਤੋਂ 10 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਛੁਡਵਾਈ ਹੈ। ਇਹ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਵਾਰੀ ਸਿਰ 5-5 ਸਾਲ ਪੰਜਾਬ ਨੂੰ ਖ਼ੂਬ ਲੁੱਟਿਆ ਹੈ। ਇਨ੍ਹਾਂ ਨੇ ਜਿਹੜੇ ਪੰਜਾਬ ਦੇ ਨੋਟ ਖਾਧੇ ਹਨ, ਉਹ ਸਜ਼ਾ ਇਨ੍ਹਾਂ ਨੂੰ ਮਿਲੇਗੀ। ਉਨ੍ਹਾਂ ਨੇ ਵਿਅੰਗ ਕਰਦੇ ਹੋਏ ਕਿਹਾ ਕਿ ਅਜੇ ਤਾਂ ਲੋਕਾਂ ਨੇ ਵੋਟਾਂ ਵਾਲੀ ਸਜ਼ਾ ਦਿੱਤੀ ਹੈ, ਨੋਟਾਂ ਵਾਲੀ ਸਜ਼ਾ ਅਸੀਂ....
ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਪੂਰੀ ਬਾਡੀ ਸਕੈਨਰ ਲਈ ਟੈਂਡਰ ਕੀਤੇ ਜਾਰੀ 
ਚੰਡੀਗੜ੍ਹ, 4 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਪੂਰੀ ਬਾਡੀ ਸਕੈਨਰ ਲਈ ਟੈਂਡਰ ਜਾਰੀ ਕਰ ਦਿੱਤੇ ਹਨ। ਪਹਿਲੇ ਪੜਾਅ ਵਿੱਚ ਪੰਜਾਬ ਦੀਆਂ 6 ਜੇਲ੍ਹਾਂ ਵਿੱਚ ਇਹ ਸਕੈਨਰ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਜੇਲ੍ਹਾਂ ਲਈ ਹੀ ਟੈਂਡਰ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਟੈਂਡਰਾਂ ਮੁਤਾਬਕ ਸਭ ਤੋਂ ਪਹਿਲਾਂ ਬਠਿੰਡਾ, ਅੰਮ੍ਰਿਤਸਰ ਅਤੇ ਕਪੂਰਥਲਾ ਦੀਆਂ ਕੇਂਦਰੀ ਜੇਲ੍ਹਾਂ, ਨਾਭਾ ਅਤੇ ਸੰਗਰੂਰ ਦੀਆਂ ਉੱਚ ਸੁਰੱਖਿਆ ਜੇਲ੍ਹਾਂ ਦੇ ਨਾਲ-ਨਾਲ ਸ੍ਰੀ....
ਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ
ਸਾਰੇ ਮਾਮਲੇ ਦੀ ਨਿਆਂਇਕ ਜਾਂਚ ਹੋਵੇ : ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਾ ਜ਼ਿਲ੍ਹੇ ਦੇ ਬੋਹਾ ਪੁਲਿਸ ਥਾਣੇ ਅਧੀਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬੇਖੌਫ ਹੋ ਕੇ ਬੇਅਦਬੀ ਮਗਰੋਂ ਬੇਅਦਬੀ ਕਰਨ ’ਤੇ ਲੱਗੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ....
ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ
ਸੂਬਾ ਸਰਕਾਰ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 100 ਫੀਸਦੀ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਦੇਸ਼ ਦੀ ਖੜਗ ਭੁਜਾ ਤੇ ਅੰਨ ਭੰਡਾਰ ਹੋਣ ਤੋਂ ਇਲਾਵਾ ਪੰਜਾਬ ਦੇਸ਼ ਲਈ ਮਹਾਨ ਖਿਡਾਰੀ ਵੀ ਪੈਦਾ ਕਰ ਰਿਹੈ ਖੇਡਾਂ ਅਤੇ ਨਸ਼ਾ-ਵਿਰੋਧੀ ਮੁਹਿੰਮ ਨੂੰ ਜੋੜ ਕੇ ਅਗਲੇ ਵਿੱਤੀ ਸਾਲ ਵਿੱਚ ਵਿਸ਼ਾਲ ਬਜਟ ਰੱਖਣ ਦਾ ਐਲਾਨ ਚੰਡੀਗੜ੍ਹ, 4 ਫਰਵਰੀ : ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ....
ਪੰਜਾਬ 'ਚ ਯੈਲੋ ਅਲਰਟ ਜਾਰੀ, ਬਾਰਿਸ਼ 'ਤੇ ਗੜੇ ਪੈਣ ਦੀ ਸੰਭਾਵਨਾ 
ਚੰਡੀਗੜ੍ਹ, 3 ਫਰਵਰੀ : ਮੌਸਮ ਵਿਭਾਗ ਨੇ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਗੜੇ ਪੈਣ ਦੀ ਚੇਤਾਵਨੀ ਵੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਿਕ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਵੱਖ-ਵੱਖ ਥਾਵਾਂ 'ਤੇ....
ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਜਿਸ ਨਾਲ ਮਾਤ-ਭੂਮੀ ਛੱਡ ਕੇ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਪਠਾਨਕੋਟ, 3 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ....
5 ਫਰਵਰੀ ਤਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਹਨੇਰੀ, ਬਾਰਿਸ਼ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ : ਮੌਸਮ ਵਿਭਾਗ
ਚੰਡੀਗੜ੍ਹ, 02 ਫਰਵਰੀ : ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੰਮ੍ਰਿਤਸਰ ’ਚ ਘੱਟੋ ਘੱਟ ਤਾਪਮਾਨ ਸਭ ਤੋਂ ਘੱਟ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 19.1 ਡਿਗਰੀ ਸੈਲਸੀਅਸ ਰਿਹਾ। ਉੱਥੇ ਚੰਡੀਗੜ੍ਹ ’ਚ ਘੱਟੋ ਘੱਟ ਤਾਪਮਾਨ 7.0 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 20.1 ਡਿਗਰੀ ਸੈਲਸੀਅਸ ਰਿਹਾ। ਉੱਥੇ ਲੁਧਿਆਣਾ ’ਚ ਘੱਟੋ ਘੱਟ ਤਾਪਮਾਨ 6.6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 19.9 ਡਿਗਰੀ ਰਿਹਾ। ਇਸੇ ਤਰ੍ਹਾਂ ਪਟਿਆਲਾ ’ਚ ਘੱਟੋ ਘੱਟ ਤਾਪਮਾਨ 7.6 ਡਿਗਰੀ ਤੇ....
ਪੰਜਾਬ ’ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਚੰਡੀਗੜ੍ਹ, 02 ਫਰਵਰੀ : ਪੰਜਾਬ ’ਚ ਭਲਕੇ ਪੀਆਰਟੀਸੀ-ਪਨਬੱਸ ਦੇ ਸਾਰੇ ਡੀਪੂ ਬੰਦ ਰਹਿਣਗੇ। ਪੀਆਰਟੀਸੀ ਚੰਡੀਗੜ੍ਹ ਡੀਪੂ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਰਸਤੇ ਵਿਚ ਗਈਆਂ ਬੱਸਾਂ ਡੀਪੂ ਵਿਚ ਵਾਪਸ ਆ ਰਹੀਆਂ ਹਨ ਅਤੇ ਜਿਹੜੀਆਂ ਬੱਸਾਂ ਡੀਪੂ ਵਿਚ ਖੜ੍ਹੀਆਂ ਹਨ ਨਹੀਂ ਚੱਲਣਗੀਆਂ। ਚੰਡੀਗੜ੍ਹ ਡੀਪੂ ਦੇ ਮੁਲਾਜ਼ਮਾਂ ਨੇ ਦਸਿਆ 100 ਤੋਂ ਵੱਧ ਬੱਸਾਂ ਬੰਦ ਕਰ ਦਿਤੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਚੰਡੀਗੜ੍ਹ ਡੀਪੂ ਦੇ ਜਨਰਲ ਮੈਨੇਜਰ ਵਲੋਂ ਭ੍ਰਿਸ਼ਟ....
ਸੜਕ ਤੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਦੋ ਮੌਤਾਂ, 3 ਗੰਭੀਰ ਜਖ਼ਮੀ
ਸੁਭਾਨਪੁਰ, 02 ਫਰਵਰੀ : ਕਪੂਰਥਲਾ ਦੇ ਜੀਟੀ ਰੋਡ ਤੇ ਸਥਿਤ ਪਿੰਡ ਹੰਬੋਵਾਲ ਨਜਦੀਕ ਖੜ੍ਹੇ ਇੱਕ ਟਰੱਕ ਨੂੰ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕਾਂ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੇ ਥਾਣਾ ਸੁਭਾਨਪੁਰ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਮੁਰਦਾਘਰ ਕਪੂਰਥਲਾ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ....
ਜੇਕਰ ਤੁਹਾਡੇ 'ਚ ਹੁਨਰ ਹੈ ਤਾਂ ਦੁਨੀਆ ਉਸ ਦੀ ਕਦਰ ਕਰੇਗੀ, ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ : ਨਵਜੋਤ ਸਿੱਧੂ 
ਚੰਡੀਗੜ੍ਹ, 01 ਫਰਵਰੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਅਪਲੋਡ ਕੀਤੀ ਹੈ ਇਸ 'ਚ ਲਿਖਿਆ ਹੈ ਕਿ 'ਜੇਕਰ ਤੁਹਾਡੇ 'ਚ ਹੁਨਰ ਹੈ ਤਾਂ ਦੁਨੀਆ ਉਸ ਦੀ ਕਦਰ ਕਰੇਗੀ, ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ'। ਹਾਲਾਂਕਿ ਉਨ੍ਹਾਂ ਨੇ ਇਹ ਸੋਸ਼ਲ ਮੀਡੀਆ ਪੋਸਟ ਅਜਿਹੇ ਸਮੇਂ 'ਚ ਕੀਤੀ ਹੈ ਜਦੋਂ ਕਾਂਗਰਸ 'ਚ ਹੰਗਾਮਾ ਮਚਿਆ ਹੋਇਆ ਹੈ। ਪਾਰਟੀ ਵਿਚ ਚੱਲ ਰਹੀ ਧੜੇਬੰਦੀ ਸੀਨੀਅਰ ਕਾਂਗਰਸੀ ਆਗੂਆਂ ਦੇ ਸਾਹਮਣੇ ਆ ਗਈ ਹੈ। ਇਸ ਦੇ ਉਲਟ....
ਗੁਰੂਹਰਸਹਾਏ ‘ਚ ਦੋ ਕਾਰਾਂ ਦੀ ਹੋਈ ਭਿਆਨਕ ਟੱਕਰ ਵਿੱਚ ਦੋ ਦੀ ਮੌਤ 
ਗੁਰੂਹਰਸਹਾਏ, 01 ਫਰਵਰੀ : ਗੁਰੂਹਰਸਹਾਏ ਦੇ ਝੰਡੂ ਵਾਲਾ ‘ਚ ਵਾਪਰੇ ਇੱਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਘਟਨਾਂ ਦੀ ਸੂਚਨਾਂ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਦੋ ਕਾਰਾਂ ਦੀ ਹੋਈ ਭਿਆਨਕ ਟੱਕਰ ‘ਚ ਇੱਕ ਔਰਤ ਅਤੇ ਇੱਕ ਮਾਸੂਮ ਬੱਚੀ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਪੁੱਤਰ ਹਰਦੀਪ....