ਪੰਜਾਬ

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ
ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ (ਫੇਜ਼-3)” ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14....
ਸੁਖਬੀਰ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਨੂੰ ਹਮਾਇਤ ਤੇ ਪਾਰਟੀ ਛੱਡਣ ਵਾਲਿਆਂ ਨੂੰ ਘਰ ਮੁੜਨ ਦੀ ਅਪੀਲ
ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਸਿਆਸੀ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਅਤੇ ਪਾਰਟੀ ਛੱਡ ਕੇ....
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਹੁਕਮ ਜਾਰੀ, 5ਵੀਂ ਜਮਾਤ ਦੇ ਬੱਚਿਆਂ ਦੇ ਸਕੂਲ ਰਹਿਣਗੇ ਬੰਦ
ਚੰਡੀਗੜ੍ਹ, 14 ਜਨਵਰੀ : ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿਤੀ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਜਮਾਤਾਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ।....
ਸਿਵਲ ਹਸਪਤਾਲ ਦੇ ਕੁਆਟਰ ’ਚ ਲੱਗੀ ਅੱਗ, ਵਿਅਕਤੀ ਅਤੇ ਕੁੱਤੇ ਦੀ ਮੌਤ
ਕਪੂਰਥਲਾ, 13 ਜਨਵਰੀ : ਸਰਕਾਰੀ ਹਸਪਤਾਲ ਕਪੂਰਥਲਾ ਦੇ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀ ਦੇ ਕੁਆਟਰ 'ਚ ਦੇਰ ਰਾਤ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਦੌਰਾਨ ਇਮਾਰਤ ਵਿਚ ਕੁੱਲ ਪੰਜ ਵਿਅਕਤੀ ਮੌਜੂਦ ਸਨ, ਅੱਗ ਲੱਗਣ ਕਾਰਨ ਇਕ ਵਿਅਕਤੀ ਅਤੇ ਪਾਲਤੂ ਕੁੱਤੇ ਦੀ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ ’ਤੇ ਮੌਜੂਦ ਜੀਤ ਬਹਾਦੁਰ ਤੇ ਹੋਰਾਂ ਨੇ ਦਸਿਆ ਕਿ....
ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਕੇਂਦਰ ਅੱਗੇ ਰੱਖੀ ਮੰਗ, MSP ਨਿਰਧਾਰਨ ਲਈ ਭੇਜੀ ਤਜਵੀਜ਼ 
ਚੰਡੀਗੜ੍ਹ, 12 ਜਨਵਰੀ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਕੇਂਦਰ ਅੱਗੇ ਪ੍ਰਸਤਾਵ ਰੱਖਿਆ ਹੈ। ਸੂਬਾ ਸਰਕਾਰ ਨੇ ਕੇਂਦਰ ਅੱਗੇ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਰੱਖੀ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ। ਜਾਣਕਾਰੀ ਮੁਤਾਬਕ ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਇਹ ਤਜਵੀਜ਼ ਭੇਜੀ ਗਈ ਹੈ। ਇਸ ਦੇ ਨਾਲ ਹੀ ਕਪਾਹ ਤੇ 10,767 ਰੁਪਏ MSP ਦੇਣ ਦੀ ਮੰਗ ਕੀਤੀ ਗਈ ਹੈ। ਸਾਉਣੀ 2024-25 ਦੀਆਂ ਫ਼ਸਲਾਂ ਦੇ MSP ਨਿਰਧਾਰਿਤ ਕਰਨ....
ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਮੌਤ
ਤਰਨਤਾਰਨ , 12 ਜਨਵਰੀ : ਤਰਨਤਾਰਨ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ । ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਚਾਰ ਨੌਜਵਾਨ ਕਾਰ ‘ ਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਆ ਰਹੇ ਸਨ , ਜਦੋਂ ਉਹ ਹਰੀਕੇ ਵਿਖੇ ਪੁਲ ਤੇ ਪੁੱਜੇ ਤਾਂ ਪੁਲ ਖਰਾਬ ਇੱਕ ਕੰਟੇਨਰ ਦੇ ਪਿੱਛੇ ਟਰਾਲਾ ਖੜ੍ਹਾ ਸੀ , ਜਿਆਦਾ ਧੁੰਦ ਹੋਣ ਕਾਰਨ ਉਨ੍ਹਾਂ ਦੀ ਕਾਰ ਦੀ ਟੱਕਰ ਟਰਾਲੇ....
ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਤੇ ਸੰਸਦੀ ਚੋਣਾਂ 'ਚ ਔਰਤਾਂ ਨੂੰ ਦੇਵੇਗਾ 33 ਫੀਸਦੀ ਸੀਟਾਂ : ਬਾਦਲ
'ਜ਼ੀਰੋ ਬਿੱਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਮਾਨ ਸਰਕਾਰ' ਸ੍ਰੀ ਮੁਕਤਸਰ ਸਾਹਿਬ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨਕੀਤਾ ਕਿ ਪਾਰਟੀ ਆਉਂਦੀਆਂ ਪੰਚਾਇਤ ਤੇ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਸੀਟਾਂ ਦੇਵੇਗੀ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ 33 ਫੀਸਦੀ ਸੀਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ। ਮਾਘੀ ਮੇਲੇ ’ਤੇ ਔਰਤਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ....
6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਚੰਡੀਗੜ੍ਹ, 12 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।....
ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਦੋਸ਼ੀ ਖਿਚਨ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੀ.ਕੇ.ਆਈ. ਦੇ ਮੈਂਬਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਏਆਈਜੀ ਸੰਦੀਪ ਗੋਇਲ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ....
ਵਿਜੀਲੈਂਸ ਵੱਲੋਂ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਬੀ.ਡੀ.ਪੀ.ਓ. ਗ੍ਰਿਫ਼ਤਾਰ
ਚੰਡੀਗੜ੍ਹ, 12 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ
ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਮੀਤ ਹੇਅਰ ਨੇ ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਯੂਥ ਕਲੱਬਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਯੂਥ ਕਲੱਬਾਂ ਲਈ ਸਾਲਾਨਾ ਐਵਾਰਡ ਦਾ ਕੀਤਾ ਐਲਾਨ, ਜ਼ਿਲਾ ਪੱਧਰ ਉਤੇ ਪਹਿਲੇ ਤਿੰਨ ਸਥਾਨਾਂ ਵਾਲਿਆਂ ਨੂੰ ਮਿਲੇਗੀ ਕ੍ਰਮਵਾਰ 5 ਲੱਖ, 3 ਲੱਖ ਤੇ 2 ਲੱਖ ਰੁਪਏ ਦੀ ਨਗਦ ਰਾਸ਼ੀ ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ....
ਜਥੇਦਾਰ ਕਾਉਂਕੇ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ 
ਚੰਡੀਗੜ੍ਹ, 11 ਜਨਵਰੀ : ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਦੀ ਮੰਗ ਕੀਤੀ ਹੈ। ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਪੂਰੀ ਰਿਪੋਰਟ 20 ਜਨਵਰੀ ਤੱਕ ਦੇਣ ਲਈ ਕਿਹਾ ਹੈ। ਪਰ ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸਟੇਟਸ ਰਿਪੋਰਟ ਮੰਗੀ ਸੀ ਅਤੇ ਸਰਕਾਰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ....
ਮੁੱਖ ਮੰਤਰੀ ਮਾਨ ਨੇ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ
ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਜਤਾਈ ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ ਸੰਗਰੂਰ, 11 ਜਨਵਰੀ : ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ....
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ....
ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0: ਮੁੱਖ ਮੰਤਰੀ
ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਭਗਵੰਤ ਮਾਨ ਸੰਗਰੂਰ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ....