ਪੰਜਾਬ

ਪ੍ਰੈਸ ਕੌਂਸਲ ਆਫ਼ ਇੰਡੀਆ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀ ਨੂੰ ਸਮਾਂਬਧ ਜੁਆਬ ਤਲਬੀ ਨੋਟਿਸ
ਸਾਢੇ ਤਿੰਨ ਸਾਲਾਂ ਤੋਂ ਪੰਜਾਬ ਪੁਲਿਸ ਦੋਸ਼ੀ ਥਾਣੇਦਾਰਾਂ ਨੂੰ ਸਜ਼ਾਵਾਂ ਦੇਣ ਦੀ ਬਜਾਇ ਬਚਾਉਣ ’ਚ ਲੱਗੀ : ਮੇਜਰ ਸਿੰਘ ਚੰਡੀਗੜ੍ਹ, 11 ਜਨਵਰੀ : ਭਾਰਤੀ ਪ੍ਰੈਸ ਕੌਂਸਲ (ਪੀ ਸੀ ਆਈ) ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਥਿਤ ਪੰਜਾਬੀ ਪੱਤਰਕਾਰ ਮੇਜਰ ਸਿੰਘ ਦੀ ਸ਼ਿਕਾਇਤ ’ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀ ਨੂੰ ਮੁੱੜ ਨੋਟਿਸ ਜਾਰੀ ਕਰ ਕੇ ਇਸ ਮਾਮਲੇ ਵਿਚ ਸਰਕਾਰ ਅਤੇ ਪੁਲਿਸ ਦਾ ਲਿੱਖਤੀ ਜਵਾਬ ਮੰਗਿਆ ਹੈ। ਕੌਂਸਲ ਅਧੀਨ ਸਕੱਤਰ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ....
ਪੰਜਾਬ ’ਚ ਕੇਂਦਰ ਸਰਕਾਰ ਨੂੰ ਵੱਡਾ ਝਟਕਾ, ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਚਲਾਉਣ ਤੋਂ ਸਿਹਤ ਵਿਭਾਗ ਨੇ ਕੀਤਾ ਸਾਫ਼ ਇਨਕਾਰ 
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਕਿਸੇ ਵੀ ਸ਼ਹਿਰ ਜਾਂ ਫਿਰ ਪਿੰਡ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਿਖਾਈ ਨਹੀਂ ਦੇਵੇਗੀ ਕਿੳਕਿ ਕੇਂਦਰ ਸਰਕਾਰ ਦੀ ਅਹਿਮ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਤੋਂ ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਸਮਰਥਨ ਵਾਪਸ ਲੈ ਲਿਆ ਗਿਆ ਹੈ। ਜਿਸ ਨਾਲ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਲੱਗ ਸਕਦਾ ਹੈ, ਕਿਉਂਕਿ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਵਿੱਚ ਕੇਂਦਰ ਸਰਕਾਰ ਦੀ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ ਹੀ ਸਿਹਤ ਸੇਵਾਵਾਂ ਨੂੰ ਦੇਣ ਵਾਲੀ ਇਹ ਅਹਿਮ ਵੈਨ ਨੂੰ ਹੁਣ ਤੋਂ ਬਾਅਦ....
ਕੇਂਦਰੀ ਮੰਤਰੀ ਗਡਕਰੀ ਵੱਲੋਂ ਪੰਜਾਬ ‘ਚ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਹੁਸ਼ਿਆਰਪੁਰ, 10 ਜਨਵਰੀ : ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗ੍ਰੀਨ ਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ....
ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ : ਖੁੱਡੀਆਂ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’....
ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ : ਮੁੱਖ ਮੰਤਰੀ 
ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ....
ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ, 2 ਦੀ ਮੌਤ, 1 ਤਸਕਰ ਜ਼ਖਮੀ
ਜ਼ੀਰਾ, 9 ਜਨਵਰੀ : ਫ਼ਿਰੋਜ਼ਪੁਰ ਦੇ ਸ਼ਹਿਰ ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ। ਅਨਮੋਲ ਨਾਂ ਦਾ ਤਸਕਰ ਜ਼ਖਮੀ ਹੋ ਗਿਆ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ ਉਨ੍ਹਾਂ ਨੂੰ ਜ਼ੀਰਾ-ਤਲਵੰਡੀ ਰੋਡ ’ਤੇ ਘੇਰ ਲਿਆ। ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਨਸ਼ਾ....
ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ : ਮੁੱਖ ਮੰਤਰੀ ਮਾਨ
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ....
ਹਾਈਕੋਰਟ ਨੇ ਨਗਰ ਨਿਗਮ ਚੋਣਾਂ ਸਮੇਂ ਸਿਰ ਨਾ ਕਰਵਾਉਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਕੀਤਾ ਨੋਟਿਸ ਜਾਰੀ, ਹਫ਼ਤੇ 'ਚ ਮੰਗਿਆ ਜਵਾਬ
ਚੰਡੀਗੜ੍ਹ, 08 ਜਨਵਰੀ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਫਗਵਾੜਾ ਨਗਰ ਨਿਗਮ ਚੋਣਾਂ ਸਮੇਂ ‘ਤੇ ਨਾ ਕਰਵਾਉਣ ‘ਤੇ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲੈਣ ‘ਤੇ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਇਕ ਹਫਤੇ ਵਿਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਹਾਈਕੋਰਟ ਦੀ ਕਾਰਜਕਾਰੀ ਚੀਫ ਜਸਟਿਸ ਰਿਤੂ ਬਾਹਰੀ ਤੇ ਜਸਟਿਸ ਨਿਧੀ ਗੁਪਤਾ ਦੀ ਬੈਂਚ ਨੇ ਅੰਮ੍ਰਿਤਸਰ ਵਾਸੀ ਚੰਦਰਬਾਲੀ....
10 ਮੰਤਰੀਆਂ ਨੂੰ ਨਵੀਂਆਂ ਗੱਡੀਆਂ ਦਾ ਤੋਹਫਾ, ਪੰਜਾਬ ਸਰਕਾਰ ਨੇ ਮੰਤਰੀਆਂ ਲਈ ਕਰੋੜਾਂ ਰੁਪੈ ਦੀਆਂ ਖ੍ਰੀਦੀਆਂ ਨਵੀਂਆਂ ਗੱਡੀਆਂ
ਚੰਡੀਗੜ੍ਹ, 08 ਜਨਵਰੀ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਮੰਤਰੀਆਂ ਨਵੀਆਂ ਦੇਣ ਲਈ ਕਰੋੜਾਂ ਰੁਪੈ ਖਰਚ ਦਿੱਤੇ ਹਨ, ਜਿਸ ਤੋਂ ਬਾਅਦ 10 ਮੰਤਰੀਆਂ ਨੂੰ ਨਵੀਂਆਂ ਗੱਡੀਆਂ ਦਾ ਤੋਹਫਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ 20 ਵਾਹਨ ਖਰੀਦੇ ਗਏ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਕਾਰਾਂ ਖਰੀਦਣ ਦੇ ਮੁੱਦੇ 'ਤੇ ਸਰਕਾਰ 'ਤੇ ਸਵਾਲ ਚੁੱਕ ਰਹੀਆਂ ਹਨ। ਸਰਕਾਰ ਦਾ ਤਰਕ ਹੈ ਕਿ ਮੰਤਰੀਆਂ ਕੋਲ ਪੁਰਾਣੀਆਂ ਗੱਡੀਆਂ ਸਨ। ਇਹ ਫੈਸਲਾ ਇਸ ਲਈ ਲਿਆ ਗਿਆ ਹੈ। ਸੂਤਰਾਂ....
19 ਕਿਲੋ ਹੈਰੋਇਨ ਬਰਾਮਦ ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ, 3.5 ਕਿਲੋ ਹੈਰੋਇਨ ਬਰਾਮਦ
ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ ਦੋਸ਼ੀ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ....
ਪੰਜਾਬ ਵਿੱਚ ਠੰਡ ਅਤੇ ਧੁੰਦ ਕਾਰਨ ਵੱਖ ਵੱਖ ਜਿਲਿ੍ਹਆ ‘ਚ 5 ਦੀ ਮੌਤ
ਚੰਡੀਗੜ੍ਹ, 07 ਜਨਵਰੀ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸੂਬੇ ਦੇ ਵੱਖ ਵੱਖ ਜਿਲਿ੍ਹਆਂ ਵਿੱਚ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ, ਪਟਿਆਲਾ ਵਿੱਚ ਧੁੰਦ ਕਾਰਨ 2, ਮੋਹਾਲੀ ਵਿੱਚ ਇੱਕ ਤੇ ਗੁਰਦਾਸਪੁਰ ‘ਚ ਇੱਕ ਸਕੂਲੀ ਬੱਚੇ ਦੀ ਦੀ ਮੌਤ ਹੋ ਜਾਣ ਦੀ ਖਬਰ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ ਦਿਨਾਂ ਵਿੱਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਇਸ....
ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ
ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼ ਚੰਡੀਗੜ੍ਹ, 7 ਜਨਵਰੀ : ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ....
ਬਰਨਾਲਾ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ, 13 ਫਰਵਰੀ ਨੂੰ ਹਜ਼ਾਰਾਂ ਟਰੈਕਟਰ-ਟਰਾਲੀਆਂ ਸਮੇਤ ਕਰਨਗੇ ਦਿੱਲੀ ਕੂਚ
ਕੇਂਦਰ ਸਰਕਾਰ ਨੇ ਐਮਐਸਪੀ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਅਜੇ ਤੱਕ ਪੂਰੀਆਂ ਨਹੀਂ ਹੋਈਆਂ : ਕਿਸਾਨ ਆਗੂ ਬਰਨਾਲਾ, 6 ਜਨਵਰੀ : ਅਨਾਜ ਮੰਡੀ ਬਰਨਾਲਾ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਕਿਸਾਨਾਂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਖਿਲਾਫ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 13 ਫਰਵਰੀ ਨੂੰ ਦਿੱਲੀ ਕੂਚ ਦੀ ਤਿਆਰੀ ਵਿੱਚ ਹਨ। ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਅਭਿਮਨਿਊ ਕੋਹਾੜ....
ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ : ਮੁੱਖ ਮੰਤਰੀ  
ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ....
ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਸਮੇਤ 4 ਤਸਕਰ ਕੀਤੇ ਗ੍ਰਿਫਤਾਰ 
ਗੁਰਾਇਆ, 05 ਜਨਵਰੀ : ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ 'ਚ ਲੱਗੀ ਹੋਈ ਹੈ। ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਬਰਾਮਦ ਕੀਤੀ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦੇ ਹੋਏ ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਤਸਕਰੀ ਵਿੱਚ ਕੌਣ-ਕੌਣ ਸ਼ਾਮਲ ਹਨ। ਤਸਕਰਾਂ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।....