ਪੰਜਾਬ

ਪਾਕਿਸਤਾਨੀ ਨੋਟ ਤੇ ਲਿਖ ਕੇ ਮੰਦਰ ਦੇ ਪੁਜਾਰੀ ਤੋਂ ਮੰਗੀ 5 ਕਰੋੜ ਦੀ ਫਿਰੌਤੀ ਅਤੇ ਦਿੱਤੀ ਜਾਨੋ ਮਾਰਨ ਦੀ ਧਮਕੀ
ਅੰਮ੍ਰਿਤਸਰ, 01 ਅਕਤੂਬਰ : ਸਥਾਨਕ ਸ਼ਹਿਰ ਦੇ ਛੇਹਰਟਾ ‘ਚ ਸਥਿਤ ਸ੍ਰੀ ਬਾਲਾ ਜੀ ਧਾਮ ਦੀ ਗੋਲਕ ਵਿੱਚੋਂ ਇੱਕ ਸੌ ਦੇ ਪਾਕਿਸਤਾਨੀ ਨੋਟ ਮਿਲਿਆ ਹੈ, ਜਿਸ ਤੇ iਲ਼ਖ ਕੇ ਮੰਦਰ ਦੇ ਪੁਜਾਰੀ ਤੋਂ 5 ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਛੇਹਰਟਾ ਦੇ ਘੰਨੂਪੁਰ ਕਾਲੇ ਰੋਡ ਦੇ ਬਣੇ ਮੰਦਰ ਸ੍ਰੀ ਬਾਲਾ ਜੀ ਧਾਮ ਦੇ ਮੁੱਖ ਸੰਚਾਲਕ ਸ੍ਰੀਸ੍ਰੀ 1008 ਮਹਾਮੰਡਲੇਸ਼ਵਰ ਅਸਨੀਲ ਮਹਾਰਾਜ ਤੋਂ ਪਾਕਿਸਤਾਨ ਦੇ 100 ਦੇ ਨੋਟ ਤੇ iਲ਼ਖ ਕੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ....
ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਵਿਸ਼ਵ ਭਰ ਦੇ ਮੋਹਰੀ ਸਨਅਤਕਾਰ ਪੰਜਾਬ ਦਾ ਰੁਖ਼ ਕਰਨ ਲੱਗੇ : ਮੁੱਖ ਮੰਤਰੀ ਮਾਨ 
ਰਾਜਪੁਰਾ ਵਿੱਚ ਬਣ ਰਹੇ ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਰੱਖਿਆ ਨੀਂਹ ਪੱਥਰ ਰਾਜਪੁਰਾ, 1 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਫ਼ਸਲਾਂ ਦੀ ਖੇਤੀ ਕਰ ਰਹੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਫ਼ਸਲੀ ਵਿਭਿੰਨਤਾ ਲਈ ਨਵੇਂ ਰਾਹ....
ਸਰਕਾਰ ਨੇ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ : ਮੀਤ ਹੇਅਰ
ਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ : ਮੀਤ ਹੇਅਰ ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਇਕ ਖਣਨ ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ....
ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਨੀਦਰਲੈਂਡ ਦੀ ਅੰਬੈਸਡਰ ਮਾਰੀਸਾ ਗੈਰਾਰਡਸ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 30 ਸਤੰਬਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਦਰਲੈਂਡ ਦੀ ਅੰਬੈਸਡਰ ਮਾਰੀਸਾ ਗੈਰਾਰਡਸ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਅਤੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ
ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਚੰਡੀਗੜ੍ਹ, 30 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ....
ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ : ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਣ ਦਾ ਭਰੋਸਾ ਚੰਡੀਗੜ੍ਹ, 29 ਸਤੰਬਰ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਕੀਤੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਤਾਂ ਜੋ ਪਹਿਲੀ....
ਫ਼ਰਜ਼ੀ ਇੰਮੀਗ੍ਰੇਸ਼ਨ ਧੰਦੇ ਦਾ ਪੰਜਾਬ ਪੁਲਿਸ ਵੱਲੋਂ ਪਰਦਾਫਾਸ਼, 35 ਕਰੋੜ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ
ਮੋਹਾਲੀ, 29 ਸਤੰਬਰ : ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਕਪਤਾਨ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਅਤੇ ਮਾਣਯੋਗ ਡੀ.ਜੀ.ਪੀ ਸਾਹਿਬ ਦੀਆ ਹਦਾਇਤਾ ਮੁਤਾਬਿਕ ਬਿਨ੍ਹਾ ਲਾਈਸੰਸ ਚੱਲ ਰਹੀਆ ਫਰਜੀ ਇੰਮੀਗ੍ਰੇਸ਼ਨ ਏਜੰਸੀਆਫ਼ਟਰੈਵਲ ਏਜੰਟਾਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ....
ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ
ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਭਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਪੰਜਾਬ ਦੇ ਦੁਨੀਆ ਭਰ ਵਿੱਚ ਵਸਤ ਉਤਪਾਦਨ ਦਾ ਗੜ੍ਹ ਬਣਨ ਦੀ ਉਮੀਦ ਜਤਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ-ਸਹਾਇਤਾ ਗਰੁੱਪਾਂ ਵੱਲੋਂ ਸਿਲਾਈ ਕੀਤੀਆਂ ਵਰਦੀਆਂ ਦੇਣ ਦਾ ਐਲਾਨ ਜ਼ਮੀਨਾਂ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਛੇਤੀ ਹੱਲ ਕਰੇਗੀ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ੁਰੂਆਤ ਦਾ ਐਲਾਨ ਸੂਬਾ ਸਰਕਾਰ ਦੀਆਂ....
ਹੁਸ਼ਿਆਰਪੁਰ ‘ਚ ਅਕਾਲੀ ਆਗੂ ਅਣਖੀ ਦਾ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ
ਹੁਸ਼ਿਆਰਪੁਰ, 28 ਸਤੰਬਰ : ਨੇੜਲੇ ਪਿੰਡ ਗੇਗੋਵਾਲ ਗੰਜੀਆ ‘ਚ ਦੇਰ ਸ਼ਾਮ ਇੱਕ ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ, ਜਿੰਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਰਜੀਤ ਸਿੰਘ ਅਣਖੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ....
ਹੱਕੀ ਮੰਗਾਂ ਨੂੰ ਲੈ ਕੇ 19 ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਦਿਨਾਂ ਲਈ ਰੇਲ ਰੋਕੋ ਅੰਦੋਲਨ, ਲੋਕ ਹੋ ਰਹੇ ਖੱਜਲ ਖੁਆਰ
ਜਲੰਧਰ, 28 ਸਤੰਬਰ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 19 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਭਰ ’ਚ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਦਿਨਾਂ ਦੇ ਲਈ ਟਰੇਨਾਂ ਰੋਕਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਪੰਜਾਬ ਚ ਟਰੇਨਾਂ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਦੇ ਵੱਖ ਵੱਖ....
ਜਲਾਲਾਬਾਦ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫਤਾਰ,ਕੋਰਟ ਨੇ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
ਚੰਡੀਗੜ੍ਹ, 28 ਸਤੰਬਰ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੀ ਟੀਮ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੀ। ਇਸ ਦੌਰਾਨ ਕਾਫ਼ੀ ਬਹਿਸ ਵੀ ਹੋਈ ਪਰ ਬਾਅਦ 'ਚ ਸੁਖਪਾਲ ਸਿੰਘ ਖਹਿਰਾ ਨੂੰ ਹਿਰਾਸਤ 'ਚ ਲੈ ਲਿਆ ਗਿਆ। ਇਸ ਸੰਬੰਧੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਲਾਲਾਬਾਦ ਪੁਲਿਸ ਦਾ ਕਹਿਣਾ....
ਸਰਕਾਰ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਬਾਸ਼ਿੰਦੇ ਨੂੰ ਆਪਣਾ ਵਤਨ ਛੱਡ ਕੇ ਵਿਦੇਸ਼ ਨਾ ਜਾਣਾ ਪਵੇ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਐਲਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਇਆ ਰਾਜ ਪੱਧਰ ਸਮਾਗਮ ਮਹਾਨ ਸ਼ਹੀਦ ਦੇ ਨਾਨਕੇ ਘਰ ਵਿੱਚ ਬਣੇਗਾ ਅਜਾਇਬ ਘਰ ਅਤੇ ਲਾਇਬ੍ਰੇਰੀ ਖਟਕੜ ਕਲਾਂ, 28 ਸਤੰਬਰ : ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ....
ਨਵਜੋਤ ਸਿੰਘ ਸਿੱਧੂ ਦੀ ਪੰਜਾਬ ਦੇ ਨਾਮ ਚਿੱਠੀ.....
ਪਿਆਰੇ ਪੰਜਾਬੀਓ, ਅੱਜ ਮੈਂ ਤੁਹਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਪ੍ਰਤੀ ਵਧਦੀ ਚਿੰਤਾ ਸੰਬੰਧੀ ਲਿਖ ਰਿਹਾ ਹਾਂ। ਪੰਜਾਬੀਆਂ ਦੇ ਰੂਪ 'ਚ, ਅਸੀਂ ਹਮੇਸ਼ਾ ਬਾਬਾ ਨਾਨਕ ਦੀ 'ਸਰਬੱਤ ਦੇ ਭਲੇ' ਦੀ ਸਿੱਖਿਆ 'ਚ ਵਿਸ਼ਵਾਸ ਕਰਦੇ ਆਏ ਹਾਂ। ਇਸ ਰਸਤੇ 'ਤੇ ਚਲਦਿਆਂ ਹਰ ਪੰਜਾਬੀ ਨੇ ਆਤਮ-ਸਨਮਾਨ ਦੇ ਨਾਲ ਪੰਜਾਬ ਦੀ ਵਿਰਾਸਤ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੇ 20 ਸਾਲਾਂ ਤੋਂ ਪੰਜਾਬ ਦੀਆਂ ਸਰਕਾਰਾਂ ਅਤੇ ਮੁੱਖ ਮੰਤਰੀਆਂ, ਜਿਨ੍ਹਾਂ ਨੇ ਸਿਰਫ਼ 'ਆਪਣਾ ਭਲਾ' (ਆਪਣੇ ਆਪ ਦੀ....
ਵਿਧਾਇਕ ਲਾਲਪੁਰਾ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਕੇ ਐਸਐਸਪੀ ਨੂੰ ਦਿਤੀ ਚੁਣੌਤੀ ,
ਖੰਡੂਰ ਸਾਹਿਬ, 27 ਸਤੰਬਰ : ਜਿਲ੍ਹਾ ਤਰਨਤਾਰਨ ਦੇ ਹਲਕਾ ਖੰਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਕੇ ਜਿਲ੍ਹੇ ਦੇ ਐਸਐਸਪੀ ਨੂੰ ਸਿੱਧੀ ਚੁਣੌਤੀ ਦਿੰਦਿਆ ਦੋਸ਼ ਲਗਾਇਆ ਕਿ ਐਸਐਸਪੀ ਨੇ ਇੱਕ ਮਹੀਨੇ ਅਪਸਰਾਂ ਦੀ ਨਿਯੁਕਤੀ ਕੀਤੀ ਹੈ। ਵਿਧਾਇਕ ਨੇ ਪੋਸਟ ਤੇ ਲਿਖਿਆ ਐਸ .ਐਸ .ਪੀ ਮੈ ਤੇ ਕਿਹਾ ਸੀ ਕਿ ਤੂੰ ਬੱਸ ਚੋਰਾ ਨਾਲ ਹੀ ਰਲਿਆ ਹੋਇਆ ਪਰ ਹੁਣ ਪਤਾ ਲਗਾ ਤੂੰ ਕਾਇਰ ਵੀ ਏ । ਬਾਕੀ ਐਸ ਐਸ ਪੀ ਤੁੰ ਰਾਤ ਜੋ ਪੁਲਿਸ ਵਾਲੇ ਫੀਲੇ....
ਕੁਰਾਲੀ ਦੀ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 8 ਵਿਅਕਤੀ ਝੁਲਸੇ
ਕੁਰਾਲੀ, 27 ਸਤੰਬਰ : ਮੋਹਾਲੀ ਦੇ ਨੇੜਲੇ ਕੁਰਾਲੀ ‘ਚ ਬਣੇ ਫੋਕਲ ਪੁਆਇੰਟ ਵਿੱਚ ਬਣੀ ਇੱਕ ਕੈਮੀਕਲ ਫੇਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ 8 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ, 5 ਨੂੰ ਇਲਾਜ ਲਈ ਕੁਰਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਦੋ ਵਿਅਕਤੀਆਂ ਦੀ ਹਾਲਤ ਨੂੰ ਦੇਖਦਿਆਂ ਮੋਹਾਲੀ ਵਿਖੇ ਰੈਫਰ ਕਰ ਦਿੱਤਾ ਗਿਆ। ਮੋਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਅੱਗ ਲੱਗਦੇ ਹੀ ਪੂਰੇ ਅਸਮਾਨ ਵਿਚ ਧੂੰਏਂ ਦੇ ਬੱਦਲ ਛਾ ਗਏ। ਅੱਗ ਬੁਝਾਉਣ ਲਈ ਫਾਇਰ....