ਪੰਜਾਬ

ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ 'ਤੇ CRM ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੇ ਸੀਡਰ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਪਾਇਲਟ ਪ੍ਰਾਜੈਕਟ ਦੀ ਕਾਮਯਾਬੀ ਲਈ ਖੇਤੀਬਾੜੀ ਵਿਭਾਗ ਤੇ ਪੀ.ਏ.ਯੂ. ਦੀ ਸ਼ਲਾਘਾ ਸੂਬੇ ਭਰ ਵਿਚ ਛੇਤੀ ਹੀ ਕਿਸਾਨ ਮੇਲੇ ਕਰਵਾਏ ਜਾਣਗੇ ਚੰਡੀਗੜ੍ਹ, 24 ਅਗਸਤ : ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉਤੇ ਸਬਸਿਡੀ ਦੇਣ ਲਈ....
ਐਸ.ਟੀ.ਐਫ. ਨੇ ਪਾਕਿਸਤਾਨ ਤੋਂ ਭਾਰਤ ਲਿਆਂਦੀ 41 ਕਿਲੋ ਹੈਰੋਇਨ ਸਮੇਤ 3 ਤਸਕਰ ਕਾਬੂ
ਅੰਮ੍ਰਿਤਸਰ, 23 ਅਗਸਤ : ਅੰਮ੍ਰਿਤਸਰ 'ਚ ਐਸ.ਟੀ.ਐਫ. ਨੇ ਪਾਕਿਸਤਾਨ ਤੋਂ ਭਾਰਤ ਲਿਆਂਦੀ ਗਈ 41 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 3 ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤਸਕਰ ਰਾਵੀ ਦਰਿਆ ਰਾਹੀਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦੇ ਸਨ। ਫਿਲਹਾਲ ਪੁਲਿਸ ਤਸਕਰਾਂ ਤੋਂ ਪੁਛਗਿਛ ਕਰ ਰਹੀ ਹੈ। ਜਾਣਕਾਰੀ ਅਨੁਸਾਰ ਐਸ.ਟੀ.ਐਫ. ਨੂੰ ਅੱਧੀ ਰਾਤ ਨੂੰ ਪਾਕਿਸਤਾਨ ਤੋਂ 41 ਕਿਲੋ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਏ.ਆਈ.ਜੀ. ਐਸ....
ਸੂਬੇ ਦੇ ਸੈਰ-ਸਪਾਟਾ, ਵਿਰਾਸਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ
11 ਤੋਂ 13 ਸਤੰਬਰ ਤੱਕ ਮੋਹਾਲੀ ਵਿਖੇ ਹੋਣ ਜਾ ਰਿਹਾ ਹੈ ਸਮਿਟ ਅਤੇ ਟਰੈਵਲ ਮਾਰਟ ਰਾਜ ਸੈਰ-ਸਪਾਟਾ ਬੋਰਡ ਵੱਲੋਂ ਹੋਣ ਜਾ ਰਹੇ ਇਸ ਸਮਿਟ ਫੈਲਾਈ ਜਾ ਰਹੀ ਹੈ ਜਾਗਰੂਕਤਾ ਅਤੇ ਭਾਰਤ ਭਰ ’ਚ ਰੋਡ ਸ਼ੋਅ ਰਾਹੀਂ ਕਰਵਾਈ ਜਾ ਰਹੀ ਹੈ ਜਾਣਪਛਾਣ ਚੰਡੀਗੜ੍ਹ/ਜੈਪੁਰ, 23 ਅਗਸਤ : ਪੰਜਾਬ ਸਰਕਾਰ ਨੇ ਸੂਬੇ ਦੀ ਅਮੀਰ ਵਿਰਾਸਤ, ਪਰੰਪਰਾਵਾਂ, ਕਲਾ ਦੇ ਰੂਪਾਂ ਅਤੇ ਰੀਤੀ-ਰਿਵਾਜਾਂ ਦੇ ਪਸਾਰ ਲਈ ਅੱਜ ਆਪਣੀ ਕਿਸਮ ਦੇ ਪਹਿਲੇ ‘ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ’ ਦੀ ਸ਼ੁਰੂਆਤ ਕਰਨ ਲਈ ਕਈ ਰਣਨੀਤਕ ਪਹਿਲਕਦਮੀਆਂ....
ਬੱਦੋਵਾਲ ਸਕੂਲ ਦੀ ਬਿਲਡਿੰਗ ਡਿੱਗਣ ਕਾਰਨ ਇੱਕ ਅਧਿਆਪਕ ਦੀ ਮੌਤ, ਤਿੰਨ ਜਖ਼ਮੀ
ਲੁਧਿਆਣਾ, 23 ਅਗਸਤ : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੱਦੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕਾਵਾਂ ਮਲਬੇ ਹੇਠ ਦੱਬੇ ਗਈਆਂ ਜਿੰਨਾਂ ਵਿੱਚੋਂ ਇੱਕ ਅਧਿਆਪਕਾ ਦੀ ਮੌਤ ਹੋ ਗਈ ਹੈ। ਮ੍ਰਿਤਕ ਅਧਿਆਪਿਕਾ ਦੀ ਪਛਾਣ ਰਵਿੰਦਰਪਾਲ ਕੌਰ ਵਜੋਂ ਹੋਈ ਹੈ ਅਤੇ ਤਿੰਨ ਹੋਰ ਅਧਿਆਪਕਾਂ ਨਰਿੰਦਰਜੀਤ ਕੌਰ (ਡੀ.ਐਮ.ਸੀ. ਹਸਪਤਾਲ ਲੁਧਿਆਣਾ 'ਚ), ਸੁਖਜੀਤ ਕੌਰ ਅਤੇ ਇੰਦੂ ਰਾਣੀ (ਦੋਵੇਂ ਲੁਧਿਆਣਾ ਦੇ ਮੈਡੀਵੇਜ਼ ਹਸਪਤਾਲ਼ ਵਿਖੇ) ਜ਼ੇਰੇ ਇਲਾਜ਼ ਹਨ। ਇਨ੍ਹਾਂ....
ਮੱਖੂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਦੀ ਮੌਤ
ਮਖੂ, 22 ਅਗਸਤ : ਮੱਖੂ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਸਬਾ ਮੱਖੂ ਦੇ ਨੇੜੇ ਬਰਡ ਸੈਂਚੂਰੀ ਕੋਲ ਇੱਕ ਮੋਟਰਸਾਈਕਲ ਨੁੰ ਤੇਜ਼ ਰਫਤਾਰ ਮਿੰਨੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਸਕੇ ਭਰਾਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੀਮਾ ਰਾਣੀ ਵਾਸੀ ਇੰਦਰਾਪੁਰ (ਕਪੂਰਥਲਾ) ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਗੁਰਮੇਜ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੀ ਸੀ ਤੇ ਉਸਦਾ ਪਤੀ ਮੰਗਲ ਸਿੰਘ (40) ਤੇ ਜੇਠ....
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਦੁਹਰਾਈ ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਦੁੱਧ ਵੇਰਕਾ ਕੋਲ ਪਹੁੰਚਾਉਣ ਦੀ ਅਪੀਲ ਚੰਡੀਗੜ੍ਹ, 22 ਅਗਸਤ : ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ ਫਰੂਟ ਦਹੀਂ, ਫਰੈਸ਼....
ਮੁੱਖ ਮੰਤਰੀ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ : ਜਿੰਪਾ 
ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦਿੱਤੇ ਪੰਜਾਬ ਸਰਕਾਰ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ: ਆਫਤ ਪ੍ਰਬੰਧਨ ਮੰਤਰੀ ਚੰਡੀਗੜ੍ਹ, 22 ਅਗਸਤ : ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16....
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ
ਪਹਿਲੇ ਪੜਾਅ ਵਿਚ ਸਕੀਮ ਤਹਿਤ 280 ਸਕੂਲਾਂ ਦੇ ਅੱਠਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕ ਤੇ ਜ਼ਿੰਮਵਾਰੀਆਂ ਅਤੇ ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਚੰਡੀਗੜ੍ਹ, 22 ਅਗਸਤ : ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 22 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ....
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਇਕ ਪਾਕਿਸਤਾਨੀ ਨਾਗਰਿਕ ਜ਼ਖਮੀ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਪਿਛਲੇ 20 ਦਿਨਾਂ ਵਿੱਚ 142 ਕਿਲੋ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ....
ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ
ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਚੰਡੀਗੜ੍ਹ, 21 ਅਗਸਤ : ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3....
ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ ਦਾ ਵੱਡਾ ਮੌਕਾ, ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’
ਮਾਲੀਆ ਵਧਾਉਣ ਤੇ ਟੈਕਸ ਕਾਨੂੰਨਾਂ ਦੀ ਪਾਲਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਹਰੇਕ ਜ਼ਿਲ੍ਹੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ ਚੰਡੀਗੜ੍ਹ, 21 ਅਗਸਤ : ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ ਤਾਂ ਕਿ ਸੂਬੇ ਵਿਚ ਮਾਲੀਏ ਦੀ ਉਗਰਾਹੀ ਵਧਾਈ ਜਾ ਸਕੇ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਇਸ ਐਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ....
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ
ਬਜੁਰਗ ਸਾਡਾ ਕੀਮਤੀ ਸਰਮਾਇਆ ਹਨ: ਉਹਨਾਂ ਦੀ ਸਾਂਭ-ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ: ਡਾ. ਬਲਜੀਤ ਕੌਰ ਮੰਤਰੀ ਵੱਲੋਂ ਜਾਇਜ਼ ਮੰਗਾਂ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮਾਤਾ ਪਿਤਾ ਅਤੇ ਬਜੁਰਗ ਨਾਗਰਿਕਾ ਦੀ ਦੇਖਭਾਲ ਅਤੇ ਭਲਾਈ....
ਸਿਆਸੀ ਤੇ ਸੰਗੀਤ ਜਗਤ ’ਚੋਂ ਉੱਠੀ ਸਾਜਿਸ਼ ਕਾਰਨ ਹੀ ਹੋਇਆ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ : ਬਲਕੌਰ ਸਿੰਘ ਸਿੱਧੂ
ਮਾਨਸਾ, 20 ਅਗਸਤ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਪਿੰਡ ਮੂਸਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ਸਿੱਟ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ 447 ਦਿਨਾਂ ਵਿੱਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂ.ਪੀ ਵਿੱਚ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਟ੍ਰੇਨਿੰਗ ਦੇਣ ਦੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੁਣ....
ਸਰਹੱਦ ਪਾਰੋਂ ਆਉਂਦੇ ਨਸ਼ੇ ਨੂੰ ਰੋਕਣ ਲਈ ਸਰਹੱਦ ਤੇ ਲਗਾਏ ਜਾਣਗੇ ਕੈਮਰੇ, ਪੰਜਾਬ ਸਰਕਾਰ ਖਰਚੇਗੀ 20 ਕਰੋੜ
ਜਲੰਧਰ, 19 ਅਗਸਤ : ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀ ਅਰਪਿਤ ਸ਼ੁਕਲਾ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀਆਂ ਦਰਮਿਆਨ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਰੋਕਥਾਮ ਸਬੰਧੀ ਮੀਟਿੰਗ ਹੋਈ। ਇਸ ਦਾ ਮਕਸਦ ਦੂਜੀ ਪਰਤ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨਾ ਸੀ। ਇਸ ਵਿੱਚ ਫੈਸਲਾ ਕੀਤਾ ਗਿਆ ਕਿ ਸਰਹੱਦੀ ਖੇਤਰ ਵਿੱਚ ਉੱਚ ਤਕਨੀਕੀ ਸੁਰੱਖਿਆ ਵਾਲੇ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਜੋ ਸਰਹੱਦ ਤੋਂ ਹੋ ਰਹੀਆਂ ਗਤੀਵਿਧੀਆਂ ਬਾਰੇ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ....