ਮੋਹਾਲੀ ਦੀ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ 'ਤੇ ਕੀਤਾ ਸੀ ਡੀਰਜਿਸਟਰ ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ ਕਰ ਦਿੱਤਾ ਸੀ ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ....
ਪੰਜਾਬ

ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਇਸ....

ਪਹਿਲੇ ਸਾਲ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੂਬਾ ਸਰਕਾਰ ਨੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਮੁੱਖ ਮੰਤਰੀ ਆਮ ਆਦਮੀ ਅਤੇ ਸੂਬੇ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਲਿਆ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 1 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ....

ਚੰਡੀਗੜ੍ਹ 1 ਅਪ੍ਰੈਲ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਂਸਲਾ ਸਬੰਧੀ ਪੱਤਰ ਸਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਸਬੰਧੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਇਸ ਬਾਰੇ....

ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਨਾਂ ‘ਤੇ ਆਮ ਜਨਤਾ ਨੂੰ ਬੇਲੋੜਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ : ਮੁੱਖ ਮੰਤਰੀ ਦੀ ਪੁਲਿਸ ਨੂੰ ਹਦਾਇਤ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਲਾਇਸੈਂਸ /ਆਰ.ਸੀ. ਨੂੰ ਮੰਨਿਆ ਜਾਵੇ ਪ੍ਰਮਾਣਿਕ ਸੂਬਾ ਸਰਕਾਰ ਵੱਲੋਂ ਨਵੇਂ ਆਰ.ਸੀ. ਅਤੇ ਲਾਇਸੈਂਸਾਂ ਦੀ ਛਪਾਈ ਲਈ ਚਿੱਪ ਦੀ ਕਮੀ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਹਨ ਠੋਸ ਯਤਨ ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਵਿਭਾਗ ਨੂੰ....

76 ਤੋਂ 100 ਫੀਸਦੀ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ ਚੰਡੀਗੜ੍ਹ, 31 ਮਾਰਚ : ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਅੰਨਦਾਤਾ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ....

ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2, ਐਲ-3 ਕੰਪਨੀਆਂ ਅਤੇ ਪੀ.ਐਸ.ਯੂਜ਼. ਨੂੰ ਪੇਸ਼ਕਸ਼ ਪੱਤਰ ਦਿੱਤੇ ਲੋਕ ਡਿਜੀਲਾਕਰ ਡਾਊਨਲੋਡ ਕਰ ਸਕਦੇ ਹਨ; ਪੁਲਿਸ ਨੂੰ ਡਿਜੀਲਾਕਰ ਤੋਂ ਡਾਊਨਲੋਡ ਲਾਇਸੈਂਸਾਂ ਅਤੇ ਆਰ.ਸੀਜ਼. ਵਾਲੇ ਰਾਹਗੀਰਾਂ ਦੇ ਚਲਾਨ ਨਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 31 ਮਾਰਚ : ਸੂਬੇ ਵਿੱਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਕੰਮ ਦੇ ਪ੍ਰਭਾਵਤ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ....

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸਮਾਂਬੱਧ ਕਰਨ ਸਬੰਧੀ ਵਿਚਾਰ-ਵਟਾਂਦਰਾ ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ ਚੰਡੀਗੜ੍ਹ, 31 ਮਾਰਚ : ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ ਮਨਜ਼ੂਰੀ ਦੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੜੀਵਾਰ....

ਚੰਡੀਗੜ੍ਹ, 31 ਮਾਰਚ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।

ਸ਼ਾਹਕੋਟ, 31 ਮਾਰਚ : ਸਾਹਕੋਟ ਦੇ ਨਜ਼ਦੀਕ ਢੰਡੋਵਾਲ ਰੋਡ ਤੇ ਬੀਤੀ ਰਾਤ ਇੱਕ ਮੋਟਰਸਾਈਕਲ ਦੇ ਟਰਾਲੀ ਨਾਲ ਟਕਰਾ ਜਾਣ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਭਦੀਪ ਸਿੰਘ (22), ਬਲਜੀਤ ਸਿੰਘ (25 ਤੇ ਵਿਨੈ ਕੁਮਾਰ (22) ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਸਾਹਕੋਟ ਤੋਂ ਪਿੰਡ ਨੰਗਲ ਅੰਬੀਆਂ ਨੂੰ ਜਾ ਰਹੇ ਸਨ, ਕਿ ਸਾਹਕੋਟ-ਢੰਡੋਵਾਲ ਰੋਡ ਤੇ ਇੱਕ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਟਕਰਾ ਗਿਆ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ....

ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ, ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਸ੍ਰੀ ਰਜਨੀਸ਼ ਤੁਲੀ....

ਚੰਡੀਗੜ੍ਹ, 30 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ....

ਫ਼ਸਲੀ ਵਿਭਿੰਨਤਾ ਨੂੰ ਸੂਬੇ ਲਈ ਅਹਿਮ ਲੋੜ ਦੱਸਿਆ ਕਿਸਾਨਾਂ ਨੂੰ ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਨਾਉਣ ਦੀ ਅਪੀਲ ਕਪਾਹ ਉਤਪਾਦਕਾਂ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਨ ਦੀ ਗਰੰਟੀ ਦਿੱਤੀ ਕਿਸਾਨਾਂ ਨੂੰ ਪੀਏਯੂ ਪ੍ਰਵਾਨਿਤ ਕਪਾਹ ਦੇ ਬੀਜਾਂ 'ਤੇ 33% ਸਬਸਿਡੀ ਮਿਲੇਗੀ ਸਰਕਾਰ ਬਾਸਮਤੀ ਦੀ ਖੇਤੀ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰੇਗੀ ਮਾਨਸਾ, ਬਠਿੰਡਾ, ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੂੰਗੀ ਦੀ ਖੇਤੀ ਤੋਂ ਬਚਣ ਦੀ ਅਪੀਲ....

ਚੰਡੀਗੜ੍ਹ, 30 ਮਾਰਚ : ਪੰਜਾਬ ਸਰਕਾਰ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਕਿਸਾਨਾਂ ਦੀ ਰਾਏ ਵੀ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਸੂਬੇ 'ਚ ਝੋਨੇ ਤੇ ਕਣਕ ਦੀ ਪੈਦਾਵਾਰ ਕਾਰਨ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ....

ਲੁਧਿਆਣਾ, 30 ਮਾਰਚ : ਲੁਧਿਆਣਾ ਦੀ ਅਦਾਲਤ ਵਲੋਂ ਦੋ ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਅੱਜ ਏ.ਡੀ.ਜੇ ਲੁਧਿਆਣਾ ਅਮਰਜੀਤ ਸਿੰਘ ਦੀ ਅਦਾਲਤ ਵਲੋਂ ਸੁਣਾਈ ਗਈ ਹੈ।ਜਾਣਕਾਰੀ ਮੁਤਾਬਿਕ, ਉਕਤ ਦੋਵੇਂ ਦੋਸ਼ੀ ਬੱਚੀ ਨੂੰ ਘਰੋਂ ਟੌਫ਼ੀਆਂ ਦਾ ਲਾਲਚ ਦੇ ਕੇ ਘਰੋਂ ਬਾਹਰ ਲੈ ਗਏ ਸਨ ਅਤੇ ਬਾਹਰ ਲਿਜਾ ਕੇ, ਬੱਚੀ ਨਾਲ ਬਲਾਤਕਾਰ ਕੀਤਾ ਅਤੇ ਬਾਅਦ ਵਿਚ ਉਹਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿਚ ਦੋਰਾਹਾ ਪੁਲਿਸ ਦੇ ਵਲੋਂ ਉਕਤ ਦੋਵੇਂ ਦੋਸ਼ੀਆਂ ਦਾ ਟੈਸਟ ਕਰਕੇ, ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ....