ਚੰਡੀਗਡ਼੍ਹ : ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੰਭੀਰ ਜਾਨਲੇਵਾ ਰੋਗ ਤੋਂ ਪੀਡ਼ਤ 19 ਕੀਮਤੀ ਜਾਨਾਂ ਬਚਾਉਣ ਲਈ ਫੌਰੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਲਾਜ ਲਈ PGI ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਇਲਾਜ ਅਦਾਰੇ ਨੇ ਇਲਾਜ ਤੋਂ ਹੱਥ ਖਡ਼੍ਹੇ ਕਰ ਦਿੱਤੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ 19 ਮਰੀਜ਼ ਜਾਨਲੇਵਾ ਇਮਿਊਨਿਟੀ ਡਿਸਆਰਡਰ ‘ਹਾਈਪੋਗੈਮਾਗਲੋਬੂਲਨੇਮੀਆ’ ਤੋਂ ਪੀਡ਼ਤ ਹਨ। ਇਹ ਸਾਰੇ ਮਰੀਜ਼ ਗ਼ਰੀਬ ਵਰਗ ਨਾਲ ਸਬੰਧਤ ਹਨ....
ਪੰਜਾਬ

ਚੰਡੀਗੜ੍ਹ : ਤਰਨਤਾਰਨ ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ 'ਤੇ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ। ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ। ਮਜੀਠੀਆ ਨੇ ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ (ਏਜੰਸੀ) : ਸੁਪਰੀਮ ਕੋਰਟ ਨੇ ਕਿਹਾ ਕਿ 1995 ’ਚ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਸੁਣਵਾਈ ਕਰੇਗਾ। ਪਟੀਸ਼ਨ ’ਚ ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦੀ ਰਹਿਮ ਦੀ ਪਟੀਸ਼ਨ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸਰਕਾਰ ਕੋਲ ਪੈਂਡਿੰਗ ਹੈ।ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਚੀਫ ਜਸਟਿਸ ਉਦੈ....

ਚੰਡੀਗੜ੍ਹ : ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਠੇਕੇ ਉਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਇੱਥੇ ਮਿਊਂਸਪਲ ਭਵਨ ਵਿਖੇ ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਿਸਾਨਾਂ ਨੂੰ ਬੀਤੇ....

ਚੰਡੀਗੜ੍ਹ : ਸ਼੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਦੀ ਗਲਤੀ ਨਾ ਕਰਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਟੈਂਡ ਸਪਸ਼ਟ ਨਹੀਂ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ 3 ਮਹੀਨਿਆਂ ਅੰਦਰ ਪੰਜਾਬ ਸਰਕਾਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵੱਲੋਂ ਸਾਂਝੇ ਤੌਰ 'ਤੇ ਚਲਾਈ ਜਾ ਰਹੀ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ਿਜ਼ ਸਕੀਮ ਦੀ ਪੀ.ਐਮ. ਫਾਰਮਾਲਾਈਜੇਸ਼ਨ ਤਹਿਤ ਲਗਭਗ 300 ਲਘੂ/ਛੋਟੇ ਫੂਡ ਪ੍ਰੋਸੈਸਿੰਗ ਉੱਦਮਾਂ ਨੂੰ 100 ਕਰੋੜ ਰੁਪਏ ਦੇ ਕਰਜ਼ੇ ਅਤੇ ਸਬਸਿਡੀ ਦੀ ਪ੍ਰਵਾਨਗੀ ਦਿੱਤੀ ਗਈ। ਇਹ ਉੱਦਮ ਛੋਟੇ ਸਥਾਨਕ ਕਿਸਾਨਾਂ/ਉਦਮਾਂ ਵੱਲੋਂ ਚਲਾਏ ਜਾ ਰਹੇ ਹਨ ਜੋ 1....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਾਰੇ ਲਘੂ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ (10 ਕਰੋੜ ਤੋਂ ਘੱਟ ਪੂੰਜੀ ਨਿਵੇਸ਼ ਵਾਲੇ) ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਪ੍ਰਵਾਨਗੀ ਲੈਣ ਲਈ ਇੱਕ ਸਵੈ-ਇੱਛੁਕ ਖੁਲਾਸਾ ਯੋਜਨਾ (ਵੀਡੀਐਸ) ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਲੁਧਿਆਣਾ ਦੇ ਉਦਯੋਗਪਤੀਆਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਲ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1974 ਅਤੇ ਹਵਾ (ਪ੍ਰਦੂਸ਼ਣ ਦੀ ਰੋਕਥਾਮ....

ਚੰਡੀਗੜ੍ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਵਲੋਂ 65 ਲੱਖ ਦੇ ਸੋਲਰ ਸਟਰੀਟ ਲਾਈਟ ਘੁਟਾਲੇ ‘ਚ ਨਾਮਜ਼ਦ ਕੀਤੇ ਕੈਪਟਨ ਸੰਦੀਪ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਲੁਧਿਆਣਾ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ ।ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 08 ਅਕਤੂਬਰ ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਛਾਪੇਮਾਰੀ ਕੀਤੀ ਸੀ | ਇਸ ਦੌਰਾਨ....

ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਅੱਵਲ ਰਹਿਣ ਵਾਲੇ ਸਕੂਲਾਂ ਨੂੰ ਅੱਜ ਇਥੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਨਾਮ ਜੇਤੂ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਮੁਖੀਆਂ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਜਾ ਰਹੇ ਇਸ ਉਸਾਰੂ ਕੰਮ ਨਾਲ....

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਜਸੀ ਵਿਰੋਧੀਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਬਾਰੇ ਕੌਣ ਕੀ ਕਹਿੰਦਾ ਹੈ ਇਸਦੀ ਕੋਈ ਪਰਵਾਹ ਨਹੀਂ। ਮੁੱਖ ਮੰਤਰੀ ਨੇ ਅੱਜ ਮਿਉਂਸਪਲ ਭਵਨ ਵਿਖੇ ਵੱਖ-ਵੱਖ ਅਸਾਮੀਆਂ ਲਈ 360 ਉਮੀਦਵਾਰਾਂ, ਜਿਨ੍ਹਾਂ ਵਿਚ ਪਾਵਰਕਾਮ ਦੇ 249 ਅਤੇ ਲੋਕ ਨਿਰਮਾਣ ਵਿਭਾਗ ਵਿਚ 111 ਅਸਾਮੀਆਂ ਦੇ ਨਿਯੁਕਤੀ ਪੱਤਰ ਵੰਡਦੇ ਹੋਏ ਕਿਹਾ ਕਿ ਰਾਜਸੀ ਵਿਰੋਧੀ ਸਿਰਫ਼ ਅਖ਼ਬਾਰਾਂ ’ਚ ਬਿਆਨ ਲਗਾਉਣ ਲਈ ਬਿਆਨਬਾਜ਼ੀ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬਾਰੇ ਜੋ....

ਚੰਡੀਗੜ੍ਹ : ਜਿਲਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ 'ਤੇ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੋਈ ਧੋਖਾਧੜੀ ਦੇ ਦੋਸ਼ਾਂ ਦੀ ਅਗਲੇਰੀ ਜਾਂਚ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।....

ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਬਿਹਤਰ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 17.49 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੂਬੇ ਦੇ 17 ਜ਼ਿਲਿਆਂ ਦੇ ਸਰਕਾਰੀ ਸਕੂਲਾਂ ਵਿਚ ਕਮਰਿਆਂ ਦੀ ਘਾਟ ਨੂੰ ਖ਼ਤਮ ਕਰਨ ਲਈ ਜਾਰੀ ਕੀਤੀ ਗਈ ਹੈ। ਇਸ ਦੇ ਨਾਲ 1.94 ਕਰੋੜ ਰੁਪਏ ਸੂਬੇ ਦੇ ਸਰਕਾਰੀ ਸਕੂਲਾਂ ਦੇ 334 ਕਲਾਸ ਰੂਮਾਂ ਲਈ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ....

ਐਸ.ਏ.ਐਸ.ਨਗਰ : ਨਾਗਰਿਕਾਂ ਨੂੰ ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਹੋਰ ਸੁਧਾਰ ਲਿਆਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਅੱਜ ਸੇਵਾ ਕੇਂਦਰਾਂ ਵਿੱਚ ਨਿੱਜੀ ਤੌਰ ’ਤੇ ਅਰਜੀ ਫਾਰਮ ਭਰਨ ਅਤੇ ਜਮਾਂ ਕਰਵਾਉਣ ਦੇ ਅਮਲ ਨੂੰ ਬੰਦ ਕਰਕੇ ਇੱਕ ਅਹਿਮ ਫੈਸਲਾ ਲਿਆ ਗਿਆ। ਅੱਜ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਥਿਤ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਸੇਵਾ....