ਪੰਜਾਬ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ
ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ 'ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ ਚੰਡੀਗੜ੍ਹ, 23 ਜਨਵਰੀ 2025 : ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦਾ....
ਅਕਾਲੀ ਦਲ ਦੇ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ, ਐਸਜੀਪੀਸੀ ਦੀ ਵੋਟਰ ਸੂਚੀ ਨੂੰ ਲੈ ਕੇ ਜਤਾਇਆ ਇਤਰਾਜ਼
ਚੰਡੀਗੜ੍ਹ, 23 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣ ਪਹੁੰਚਿਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਕੇ ‘ਤੇ ਮੌਜੂਦ ਰਹੇ। ਅਕਾਲੀ ਦਲ ਦੇ ਵਫ਼ਦ ਵੱਲੋਂ ਐਸਜੀਪੀਸੀ ਦੀਆਂ ਨਵੀਆਂ ਬਣੀਆਂ ਵੋਟਰ ਸੂਚੀਆਂ ‘ਚ ਹੋਈ ਵੱਡੀ ਧਾਂਦਲੀ ਦੇ ਮੁੱਦੇ ‘ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ।....
ਡਾਕਟਰਾਂ ਨੇ ਕਿਸਾਨ ਆਗੂ ਡੱਲੇਵਾਲ ਦਾ ਇਲਾਜ ਕਰਨ ਤੋਂ ਕੀਤਾ ਮਨ੍ਹਾ, ਬੁਰਾ ਵਤੀਰਾ ਕਰਨ ਦੇ ਲਗਾਏ ਦੋਸ਼
ਡਾਕਟਰਾਂ ਨੇ ਮੈਡੀਕਲ ਸੁਪਰੀਡੈਂਟ ਨੂੰ ਲਿਖਿਆ ਪੱਤਰ ਪਟਿਆਲਾ, 22 ਜਨਵਰੀ 2025 : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 58 ਦਿਨਾਂ ਤੋਂ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਧਿਆਨ ਰਾਜਿੰਦਰਾ ਹਸਪਤਾਲ ਪਟਿਆਲਾ ਵੱਲੋਂ ਕੀਤਾ ਜਾ ਰਿਹਾ ਸੀ, ਪਰ ਅੱਜ ਡਾਕਟਰਾਂ ਵੱਲੋਂ ਆਪਣੇ ਉੱਚ ਅਫਸਰਾਂ ਨੂੰ ਇੱਕ ਲਿਖਤੀ ਪੱਤਰ ਲਿਖ ਕੇ ਕਿਸਾਨ ਆਗੂ ਡੱਲੇਵਾਲ ਦਾ ਇਲਾਜ ਕਰਨ ਤੋਂ ਮਨਾ ਕਰ ਦਿੱਤਾ ਹੈ ਅਤੇ ਦੋਸ਼ ਲਗਾਇਆ ਹੈ ਕਿ ਕਿਸਾਨਾਂ ਵੱਲੋਂ ਉਨ੍ਹਾਂ ਨਾਲ ਬੁਰਾ ਵਤੀਰਾ....
ਪੰਜਾਬ 'ਚ ਗੈਰ-ਕਾਨੂੰਨੀ ਕਾਲੋਨੀਆਂ 'ਤੇ ਹਾਈਕੋਰਟ ਸਖਤ, ਬਿਲਡਰ ਬਿਨਾਂ NOC ਤੋਂ ਅੰਨ੍ਹੇਵਾਹ ਕਰ ਰਹੇ ਕੰਮ, ਜਵਾਬ ਦੇਵੇ ਪੰਜਾਬ ਸਰਕਾਰ 
ਚੰਡੀਗੜ੍ਹ, 22 ਜਨਵਰੀ 2025 : ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਾਇਰ ਇੱਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਹੋਈ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਪੁੱਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਲਡਰਾਂ ਨੇ ਬਿਨਾਂ ਐਨਓਸੀ ਦੇ ਗੈਰ-ਕਾਨੂੰਨੀ ਕਲੋਨੀਆਂ ਸਥਾਪਤ ਕੀਤੀਆਂ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ ਦੀ ਲੀਗਲ ਐਕਸ਼ਨ ਏਡ ਵੈੱਲਫੇਅਰ ਐਸੋਸੀਏਸ਼ਨ ਨੇ ਐਡਵੋਕੇਟ ਵਿਪੁਲ ਅਗਰਵਾਲ ਰਾਹੀਂ ਪਟੀਸ਼ਨ....
ਭੁਲੱਥ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਭੁਲੱਥ, 22 ਜਨਵਰੀ 2025 : ਕਪੂਰਥਲਾ ਦੇ ਭੁਲੱਥ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਹੈ। ਨੌਜਵਾਨਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਜਿਸ ਕਾਰਨ ਇਹ ਹਾਦਸਾ ਵਾਪਰਿਆ।....
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਜਾਅਲੀ ਵੋਟਰਾਂ ਦੀ ਵੱਡੀ ਪੱਧਰ ’ਤੇ ਰਜਿਸਟਰੇਸ਼ਨ ’ਤੇ ਰੋਹ ਪ੍ਰਗਟਾਇਆ
ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਮਿਲ ਕੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਵਾਸਤੇ ਮਿਆਦ ਵਧਾਉਣ ਦੀ ਬੇਨਤੀ ਕਰਨਗੇ ਚੰਡੀਗੜ੍ਹ, 22 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਗਿਣਤੀ ਵਿਚ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਅਤੇ ਅਧੂਰੀਆਂ ਵੋਟਰ ਲਿਸਟਾਂ ’ਤੇ ਰੋਸ ਜ਼ਾਹਰ ਕਰਦਿਆਂ ਨਵੀਂਆਂ ਵੋਟਾਂ ਦੀ ਰਜਿਸਟਰੇਸ਼ਨ ਵਾਸਤੇ ਸਮਾਂ ਵਧਾਉਣ ਦੀ ਮੰਗ ਕੀਤੀ ਹੈ।....
ਗਣਤੰਤਰ ਦਿਵਸ ‘ਤੇ ਪੰਜਾਬ-ਰਜਿਸਟਰਡ ਵਾਹਨਾਂ ਨੂੰ ਖ਼ਤਰਾ ਕਹਿਣਾ ਹਰ ਪੰਜਾਬੀ ਅਤੇ ਉਨ੍ਹਾਂ ਦੀ ਦੇਸ਼ ਭਗਤੀ ਦਾ ਅਪਮਾਨ ਹੈ : ਭਗਵੰਤ ਮਾਨ
ਆਪ ਨੇ ਭਾਜਪਾ ਆਗੂ ਪਰਵੇਸ਼ ਵਰਮਾ ਦੀਆਂ ਪੰਜਾਬ ਵਿਰੋਧੀ ਟਿੱਪਣੀਆਂ ਦੀ ਕੀਤੀ ਨਿੰਦਾ, ਪੰਜਾਬੀਆਂ ਤੋਂ ਮੁਆਫ਼ੀ ਮੰਗਣ ਦੀ ਕੀਤੀ ਮੰਗ ਗਣਤੰਤਰ ਦਿਵਸ ‘ਤੇ ਪੰਜਾਬ-ਰਜਿਸਟਰਡ ਵਾਹਨਾਂ ਨੂੰ ਖ਼ਤਰਾ ਕਹਿਣਾ ਹਰ ਪੰਜਾਬੀ ਅਤੇ ਉਨ੍ਹਾਂ ਦੀ ਦੇਸ਼ ਭਗਤੀ ਦਾ ਅਪਮਾਨ ਹੈ : ਭਗਵੰਤ ਮਾਨ ਮਾਨ ਨੇ ਅਮਿਤ ਸ਼ਾਹ ਦੀ ਕੀਤੀ ਨਿੰਦਾ,ਕਿਹਾ- ਭਾਜਪਾ ਨੇ ਅਸਲ ਰਾਸ਼ਟਰੀ ਮਸਲਿਆਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਪੰਜਾਬੀਆਂ ਨੂੰ ਸੁਰੱਖਿਆ ਲਈ ਖ਼ਤਰਾ ਦੱਸਿਆ ਪਰਵੇਸ਼ ਵਰਮਾ ਦੀਆਂ ਨਫ਼ਰਤ ਭਰੀਆਂ ਟਿੱਪਣੀਆਂ ਭਾਜਪਾ ਦੀ ਫੁੱਟ ਪਾਊ....
ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦਿੱਤਾ ਤੋਹਫ਼ਾ, ਤਨਖ਼ਾਹ 'ਚ ਕੀਤਾ ਵਾਧਾ
ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਸਰਕਾਰ ਨੇ ਨਵੇਂ ਸਾਲ ਦੇ ਪਹਿਲੇ ਮਹੀਨੇ ਸਿਹਤ ਤੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। ਡਾਕਟਰਾਂ ਦੀ ਤਰੱਕੀ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਸਿਹਤ ਵਿਭਾਗ ਦੇ ਮੈਡੀਕਲ ਅਫਸਰਾਂ ਲਈ ਮੋਡੀਫਾਈਡ ਐਸ਼ੋਰਡ ਕਰੀਅਰ ਪ੍ਰੋਗਰੇਸ਼ਨ ਸਕੀਮ (MACP ਸਕੀਮ) ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਮੈਡੀਕਲ ਅਫ਼ਸਰਾਂ ਨੂੰ ਉਨ੍ਹਾਂ ਦੇ ਸੇਵਾ ਕਾਲ ਦੌਰਾਨ ਤਨਖ਼ਾਹ ਵਿੱਚ....
ਡੱਲੇਵਾਲ ਦਾ ਮਰਨ ਵਰਤ ਜਾਰੀ, ਡਾਕਟਰਾਂ ਦੇ ਮੁਤਾਬਕ ਕੁਦਰਤੀ ਹਵਾ ਅਤੇ ਰੋਸ਼ਨੀ ਦੀ ਲੋੜ
ਖਨੌਰੀ, 21 ਜਨਵਰੀ 2025 : ਅੱਜ 57ਵੇਂ ਦਿਨ ਵੀ ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਿਹਾ। 57 ਦਿਨ ਤੋਂ ਟਰਾਲੀ ’ਚ ਹੀ ਹੋਣ ਕਾਰਨ ਕੁਦਰਤੀ ਹਵਾ ਅਤੇ ਰੋਸ਼ਨੀ ਦੀ ਲੋੜ ਨੂੰ ਦੇਖਦੇ ਹੋਏ ਕੱਲ ਦੁਪਹਿਰ ਨੂੰ ਜਗਜੀਤ ਸਿੰਘ ਡੱਲੇਵਾਲ ਨੂੰ ਟਰਾਲੀ ਤੋ ਬਾਹਰ ਲਿਆਂਦਾ ਜਾਵੇਗਾ ਅਤੇ ਸਟੇਜ ਦੇ ਨੇੜੇ ਬਣਾਈ ਜਾ ਰਹੀ ਟਰਾਲੀ/ਕਮਰੇ ’ਚ ਸ਼ਿਫਟ ਕੀਤਾ ਜਾਵੇਗਾ। ਉਸ ਟਰਾਲੀ/ਰੂਮ ਦੇ ਆਲੇ-ਦੁਆਲੇ ਦੇ ਖੇਤਰ ਨੂੰ ਬੈਕਟੀਰੀਆ ਮੁਕਤ ਬਣਾਉਣ ਲਈ ਮਾਹਿਰਾਂ ਦੀ ਟੀਮ ਸਫ਼ਾਈ....
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਬਦਲੇਗਾ ਮੌਸਮ 
ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਕਿਸੇ ਦਿਨ ਧੁੱਪ ਅਤੇ ਕਿਸੇ ਦਿਨ ਸੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦਾ ਮੌਸਮ ਆਉਣ ਵਾਲੇ ਦਿਨਾਂ ਦੌਰਾਨ ਬਦਲਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਲਈ ਅਲਰਟ ਜਾਰੀ ਕੀਤਾ ਹੈ। ਈਰਾਨ ਉੱਤੇ ਇੱਕ ਪੱਛਮੀ ਗੜਬੜੀ ਸਰਗਰਮ ਹੈ ਅਤੇ ਪਾਕਿਸਤਾਨ ਸਰਹੱਦ ਉੱਤੇ ਦੋ ਚੱਕਰਵਾਤੀ ਹਵਾ ਵਾਲੇ ਖੇਤਰ ਸਰਗਰਮ ਹਨ। ਹਾਲਾਂਕਿ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਪੱਛਮੀ ਗੜਬੜ ਦੇ....
ਬੱਸ ਅਤੇ ਅਰਟਿਗਾ ਕਾਰ ਵਿਚਾਲੇ ਹੋਈ ਟੱਕਰ, 2 ਲੋਕਾਂ ਦੀ ਮੌਤ, 6 ਜ਼ਖਮੀ
ਨੰਗਲ, 21 ਜਨਵਰੀ 2025 : ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਅਤੇ ਅਰਟਿਗਾ ਕਾਰ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 6 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ 5 ਗੰਭੀਰ ਜ਼ਖਮੀਆਂ ਨੂੰ ਪੁਲਸ ਅਤੇ ਐਂਬੂਲੈਂਸ ਦੀ ਮਦਦ ਨਾਲ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਗੰਭੀਰ ਜ਼ਖਮੀ 18 ਸਾਲਾ ਨੌਜਵਾਨ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਹਸਪਤਾਲ ਪਹੁੰਚਦਿਆਂ ਹੀ....
ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਵਾਸਤੇ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ : ਖੁੱਡੀਆਂ 
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਚੰਡੀਗੜ੍ਹ, 21 ਜਨਵਰੀ 2025 : ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਾਂ ਦਿਨਾਂ ਬਾਅਦ ਪ੍ਰਗਤੀ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਦਾ ਉਦੇਸ਼....
ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ : ਹਰਜੋਤ ਸਿੰਘ ਬੈਂਸ
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ, ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ....
ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਤਰੁਨਪ੍ਰੀਤ ਸਿੰਘ ਸੌਂਦ 
ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ ਰਣਜੀਤ ਸਾਗਰ ਝੀਲ ਵਿੱਚ ਚਲਾਉਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਖਬਰਾਂ ਬੇਬੁਨਿਆਦ ਤੇ ਗਲਤ ਹਨ ਅਤੇ ਉਹ ਇਨ੍ਹਾਂ ਦਾ ਖੰਡਨ ਕਰਦੇ ਹਨ। ਉਨ੍ਹਾਂ....
ਪਟਿਆਲਾ ਪੁਲਿਸ ਨੇ ਅੰਤਰਰਾਜੀ ਡਰੱਗ ਡੀਲਰ ਨੂੰ 3.50 ਕਿਲੋਗ੍ਰਾਮ ਸਮੈਕ, 6.50 ਲੱਖ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ
ਪਟਿਆਲਾ, 20 ਜਨਵਰੀ 2025 : ਥਾਣਾ ਸਿਵਲ ਲਾਈਨਜ਼ ਪੁਲਿਸ ਦੀ ਟੀਮ ਨੇ ਇੱਕ ਵੱਡੇ ਅੰਤਰਰਾਜੀ ਡਰੱਗ ਡੀਲਰ ਨੂੰ ਗ੍ਰਿਫਤਾਰ ਕੀਤਾ ਅਤੇ 3.50 ਕਿਲੋਗ੍ਰਾਮ ਸਮੈਕ ਦੇ ਨਾਲ 6.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਦੋਸ਼ੀ ਪਹਿਲਾ ਵੀ NDPS ਕੇਸ ਵਿੱਚ ਵੀ ਲੋੜੀਂਦਾ ਸੀ। ਹਰਿਆਣਾ ਦੇ ਕਰੁਕਸੇਤਰ ਜਿਲ੍ਹੇ ਦੇ ਪਿੰਡ ਸਲਪਾਨੀ ਦਾ ਰਹਿਣ ਵਾਲਾ ਓਕਾਰ ਸਿੰਘ ਅਪਰਾਧੀ ਪਿਛੋਕੜ ਦਾ ਵਿਅਕਤੀ ਹੈ, ਜਿਸ ਕੋਲੋਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਅਲਟੋ ਕਾਰ ਦੀ ਤਲਾਸੀ ਦੌਰਾਨ 3.50 ਕਿੱਲੋ....