ਮਾਨਸਾ : ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂ ਦੇ ਫਰਾਰ ਹੋਣ ਦੇ ਮਾਮਲੇ ‘ਚ ਡੀਜੀਪੀ ਗੌਰਵ ਯਾਦਵ ਨੇ ਅਫਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀ.ਆਈ.ਏ. ਦੇ ਇੰਚਾਰਜ ਨੂੰ ਗ੍ਰਿਫਤਾਰ ਅਤੇ ਮੁਅੱਤਲ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।....
ਪੰਜਾਬ

ਹੁਸ਼ਿਆਰਪੁਰ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਅੱਜ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਵਿਸ਼ਾਲ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਵਿਚ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵਿਧਾਇਕ....

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵੱਖਵਾਦੀਆਂ ਅਤੇ ਕੱਟੜਪੰਥੀਆਂ ਦੀਆਂ ਗਤੀਵਿਧੀਆਂ ਪ੍ਰਤੀ ਆਮ ਆਦਮੀ ਪਾਰਟੀ ਸਰਕਾਰ ਦੀ ਨਰਮ ਰਵੱਈਏ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ 29 ਸਤੰਬਰ ਨੂੰ ਪਲੇਨ ਹਾਈਜੈਕ ਦੀ ਬਰਸੀ 'ਤੇ ਹੁਸ਼ਿਆਰਪੁਰ 'ਚ ਕੱਢੇ ਗਏ 'ਆਜ਼ਾਦੀ' ਮਾਰਚ ਦਾ ਜ਼ਿਕਰ ਕੀਤਾ, ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਹੈ। ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਬੁਰਾ ਹੋਣ ਦਾ ਡਰ ਸੀ, ਬੁਰਾ ਹੋ ਰਿਹਾ ਹੈ। ਉਨ੍ਹਾਂ ਆਮ....

ਜਲੰਧਰ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਨੀਵਾਰ ਨੂੰ ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ 'ਵਿਸ਼ਾਲ ਤੀਰਥ ਯਾਤਰਾ' ਦੀ ਸ਼ੁਰੂਆਤ ਮੌਕੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ। ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ, ਅੰਮ੍ਰਿਤਸਰ ਦੀ ਯਾਤਰਾ ਤਹਿਤ ਧਾਰਮਿਕ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੰਤਰੀ....

ਐਸ ਏ ਐਸ ਨਗਰ : ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਪੁੱਜੇ।ਇਸ ਮੌਕੇ ਵਿਦਿਆਰਥੀ ਵਰਗ ਵੱਲੋਂ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਭਰਵਾਂ ਸਵਾਗਤ ਕੀਤਾ ਅਤੇ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ । ਇਸ ਮੌਕੇ ਬੋਲਦਿਆ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ਸਿੰਘ ਸ਼ੇਰਗਿੱਲ ਆਪਣੇ ਸਮੇਂ ਵੱਖ-ਵੱਖ ਸਕੂਲਾਂ ,ਕਾਲਜਾਂ ਯੂਨੀਵਰਸਿਟੀਆਂ ਵਿਚ ਜਥੇਬੰਦੀ ਦੇ ਪ੍ਰਧਾਨ ਰਹੇ ਹਨ ਅਤੇ ਹੁਣ ਤੱਕ ਵੱਖ-ਵੱਖ ਸਕੂਲਾਂ ,ਕਾਲਜਾਂ ਯੂਨੀਵਰਸਿਟੀਆਂ ਵਿਚ ਹੋਣ ਵਾਲੇ....

ਲੁਧਿਆਣਾ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਕੂਲਾਂ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਿਖਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਸਥਾਨਕ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਰਾਹੀਂ ਪਰਿਵਾਰਾਂ ਵਿੱਚ ਵੱਡਿਆਂ ਦਾ ਸਤਿਕਾਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਮਾਪਿਆਂ ਨੂੰ ਵੀ ਸਮਾਜਿਕ ਅਤੇ....

ਵਿਧਾਇਕ ਸੌਂਦ ਵੱਲੋਂ ਏਸ਼ੀਆ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਖੰਨਾ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆਂ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।ਉਹਨਾਂ ਦੱਸਿਆ ਕਿ....

ਚੰਡੀਗੜ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਬਜਾਏ ਨਾਰਮਲ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਹਤ ਵਿਭਾਗ ਨੇ ਪਟਿਆਲਾ ਵਿੱਚ ਇੱਕ ਨਵੇਂ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਦੀ ਸਥਾਪਨਾ ਲਈ ਤਿਆਰੀ ਕਰ ਲਈ ਹੈ।ਸਿਹਤ ਮੰਤਰੀ ਨੇ ਕਿਹਾ ਕਿ ਇਹ ਇੰਸਟੀਚਿਊਟ ਭਾਰਤ ਸਰਕਾਰ ਦੇ “ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ” ਦੇ ਅਨੁਸਾਰ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ ਨਵਾਂ ਕਾਡਰ....

ਪਠਾਨਕੋਟ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਇੱਕ ਵਾਰ ਫਿਰ ਚਰਚਾ ਵਿੱਚ ਹਨ। ਇਸ ਵਾਰ ਉਹ ਪਠਾਨਕੋਟ ਸਿਵਲ ਹਸਪਤਾਲ 'ਚ ਫਰਸ਼ 'ਤੇ ਡਿਲੀਵਰੀ ਕਰਵਾਉਣ ਦੇ ਨਿਸ਼ਾਨੇ 'ਤੇ ਹੈ। ਉਹ ਸਾਰਿਆਂ ਦੇ ਨਿਸ਼ਾਨੇ 'ਤੇ ਹੈ ਕਿਉਂਕਿ ਉਨ੍ਹਾਂ ਨੇ ਫਰਸ਼ 'ਤੇ ਡਿਲੀਵਰੀ ਨੂੰ ਲੈ ਕੇ ਬੇਤੁਕਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਰਸ਼ 'ਤੇ ਡਿਲਿਵਰੀ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਦੀ ਵੀਡੀਓ ਬਣਾਉਣ ਵਾਲੇ ਵਿਅਕਤੀ ਨੂੰ ਸ਼ੱਕ ਹੈ ਕਿ ਇਹ ਸਭ ਉਸ ਨੇ ਹੀ ਕੀਤਾ ਹੈ। ਸਿਹਤ ਮੰਤਰੀ....

ਸੁਨਾਮ : ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸਰਕਾਰੀ ਖਰੀਦ ਆਰੰਭ ਕਰਵਾਈ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।....

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿਰੁੱਧ ਜਾਗਣ ਦੀ ਚੇਤਾਵਨੀ ਦਿੱਤੀ। ਪੰਜਾਬ ਲੋਕ ਕਾਂਗਰਸ ਦੇ ਸਾਬਕਾ ਅਹੁਦੇਦਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਦਾ ਵਿਸ਼ਾ ਹੈ ਅਤੇ ਅਜਿਹੀਆਂ ਤਾਕਤਾਂ ਅਤੇ ਉਹਨਾਂ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰਨਾ....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ ਕਰਦਾਤਾਵਾਂ ਦੇ ਪੈਸੇ ਦੀ ਬਰਬਾਦੀ ਕੀਤੀ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸੈਸ਼ਨ ਦੇ ਸਮੇਂ ਨੂੰ ਪੰਜਾਬ ਅਤੇ ਸੂਬੇ....

ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 12 ਅਕਤੂਬਰ ਚੰਡੀਗੜ੍ਹ , : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ....

ਚੰਡੀਗੜ੍ਹ : ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ....

ਮੋਹਾਲੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਹੈ। ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ....