ਪੰਜਾਬ

ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਨੂੰ ਦਿੱਤੀ ਚੁਣੋਤੀ, ਕਿਹਾ ਜਦੋਂ ਕਾਂਗਰਸ ਦੀ ਸਰਕਾਰ ਆਵੇਗੀ ਤਾਂ ਉਹ ਆਪਣੀ ਤਿਆਰੀ ਕਰ ਲੈਣ
ਪੰਜਾਬ ਵਿਚ ਜੰਗਲ ਰਾਜ ਹੈ : ਰਾਜਾ ਵੜਿੰਗ ਚੰਡੀਗੜ੍ਹ, 15 ਅਪ੍ਰੈਲ 2025 : ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੋਤੀ ਦਿੱਤੀ ਹੈ ਕਿ ਜ਼ਿੰਦਾ ਰਿਹਾ ਤਾਂ ਤਿਆਰੀ ਪੱਕੀ। ਇਸ ਦਾ ਮਤਲਬ ਹੈ ਕਿ ਜਦੋਂ ਕਾਂਗਰਸ ਦੀ ਸਰਕਾਰ ਆਵੇਗੀ ਤਾਂ ਉਹ ਆਪਣੀ ਤਿਆਰੀ ਕਰ ਲੈਣ। ਪੰਜਾਬ ਸਰਕਾਰ ਵੱਲੋਂ 50 ਬੰਬਾਂ ਬਾਰੇ ਦਿੱਤੇ ਬਿਆਨ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਮੰਗਲਵਾਰ ਨੂੰ ਪਾਰਟੀ ਦਫਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।....
ਪ੍ਰਤਾਪ ਬਾਜਵਾ ਆਪਣੇ ਸਰੋਤਾਂ ਦਾ ਖੁਲਾਸਾ ਕਰੇ ਅਤੇ ਪੁਲਿਸ ਨੂੰ ਦੇਵੇ ਜਾਣਕਾਰੀ, ਤੁਹਾਡੇ ਖਿਲਾਫ ਹੋਈ ਐਫਆਈਆਰ ਤੁਰੰਤ ਰੱਦ ਕਰ ਦਿੱਤੀ ਜਾਵੇਗੀ : ਅਮਨ ਅਰੋੜਾ 
"ਪੰਜਾਬ ਵਿੱਚ 50 ਗ੍ਰਨੇਡਾਂ ਦੇ ਹੋਣ ਬਾਰੇ ਬਾਜਵਾ ਦੇ ਬੇਬੁਨਿਆਦ ਦਾਅਵੇ 'ਆਪ' ਸਰਕਾਰ ਅਧੀਨ ਬਹਾਲ ਹੋਈ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਆਪ' ਵਰਕਰਾਂ ਨੇ "ਕਾਂਗਰਸ ਦਾ ਹੱਥ ਅੱਤਵਾਦੀਆਂ ਦੇ ਨਾਲ" ਨਾਂ ਦੀ ਤਖ਼ਤਿਆਂ ਫੜ ਕੇ ਬਾਜਵਾ ਵਿਰੁੱਧ ਖੋਲ੍ਹਿਆ ਮੋਰਚਾ ਚੰਡੀਗੜ੍ਹ, 15 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ) ਨੇ ਅੱਜ ਮੋਹਾਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਭੜਕਾਊ ਬਿਆਨ ਦੀ ਨਿੰਦਾ ਕਰਦੇ ਹੋਏ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ....
ਡਾ. ਬਾਬਾ ਸਾਹਿਬ ਜੀ ਨੇ ਗਰੀਬ ਪਰਿਵਾਰ ‘ਚੋ ਉੇੱਠ ਕੇ ਦੇਸ਼ ਦਾ ਸੰਵਿਧਾਨ ਲਿਖਣਾ ਬਹੁਤ ਵੱਡੀ ਗੱਲ ਹੈ : ਮੁੱਖ ਮੰਤਰੀ ਮਾਨ
ਪਟਿਆਲਾ, 14 ਅਪ੍ਰੈਲ 2025 : ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਹਾੜੇ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰੱਖੇ ਸੂਬਾ ਪੱਧਰੀ ਸਮਾਗਮ 'ਚ ਸ਼ਿਰਕਤ ਕੀਤੀ। ਬਾਬਾ ਸਾਹਿਬ ਜੀ ਨੂੰ ਯਾਦ ਕੀਤਾ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਨਾਲ ਹੀ ਵੱਡੀ ਗਿਣਤੀ 'ਚ ਪਹੁੰਚੇ SC ਭਾਈਚਾਰੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਆਸ਼ੀਰਵਾਦ ਯੋਜਨਾ ਤਹਿਤ ਕਰੀਬ 730.44 ਕਰੋੜ....
ਚਾਰ ਨੌਜਵਾਨ ਬਿਆਸ ਦਰਿਆ ‘ਚ ਰੁੜ੍ਹੇ, 2 ਨੌਜਵਾਨਾਂ ਦੀ ਮੌਤ, 2 ਦੀ ਭਾਲ ਜਾਰੀ 
ਕਪੂਰਥਲਾ, 14 ਅਪ੍ਰੈਲ 2025 : ਕਪੂਰਥਲਾ ਦੇ ਪਿੰਡ ਪੀਰਵਾਲ ਦੇ ਚਾਰ ਨੌਜਵਾਨ ਐਤਵਾਰ ਨੂੰ ਵਿਸਾਖੀ ਦੇ ਤਿਉਹਾਰ ਮੌਕੇ ਬਿਆਸ ਦਰਿਆ ਵਿੱਚ ਨਹਾਉਂਦੇ ਸਮੇਂ ਡੁੱਬ ਗਏ। ਇਨ੍ਹਾਂ ਦੋ ਨੌਜਵਾਨਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਸੋਮਵਾਰ ਸਵੇਰੇ, ਐਨਡੀਆਰਐਫ ਦੀ ਟੀਮ ਨੇ ਦੁਬਾਰਾ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਦੋ ਨੌਜਵਾਨਾਂ ਨੂੰ ਬਚਾਇਆ ਗਿਆ ਸੀ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ। ਬਾਕੀ ਦੋ ਨੌਜਵਾਨਾਂ ਦੀ ਭਾਲ ਦੂਜੇ ਦਿਨ ਵੀ ਜਾਰੀ ਹੈ। ਐਤਵਾਰ....
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 91 ਲੱਖ ਰੁਪਏ, 5,000 ਅਮਰੀਕੀ ਡਾਲਰ ਅਤੇ 34 ਦਿਰਹਮ ਦੀ ਵੱਡੀ ਰਕਮ ਕੀਤੀ ਬਰਾਮਦ 
ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁੱਖ ਸਾਥੀ ਗੁਰਪਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ, 13 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਮੁੱਖ ਹਵਾਲਾ ਸਾਥੀ ਗੁਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸਰਹੱਦ ਪਾਰ ਗੈਰ-ਕਾਨੂੰਨੀ ਨੈੱਟਵਰਕ ਦੇ ਵਿੱਤੀ ਸੰਚਾਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ। ਪੁਲਿਸ ਨੇ ਗੁਰਪਾਲ ਸਿੰਘ ਤੋਂ 91 ਲੱਖ ਰੁਪਏ, 5,000 ਅਮਰੀਕੀ ਡਾਲਰ ਅਤੇ 34 ਦਿਰਹਮ ਦੀ ਵੱਡੀ ਰਕਮ ਬਰਾਮਦ ਕੀਤੀ, ਜੋ ਕਿ....
ਬਾਜਵਾ ਦੇ 50 ਬੰਬ ਵਾਲੇ ਬਿਆਨ ਤੋਂ ਬਾਅਦ ਪੁਲਿਸ ਪੁੱਜੀ ਉਨ੍ਹਾਂ ਦੇ ਘਰ, ਜੇਕਰ ਤੁਹਾਨੂੰ ਇਸ ਗੱਲ ਦਾ ਪਤਾ ਸੀ ਤਾਂ ਕਿੱਥੋਂ ਮਿਲੀ ਇਹ ਜਾਣਕਾਰੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 13 ਅਪ੍ਰੈਲ 2025 : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਇੰਟਰਵਿਊ ਵਿੱਚ ਪੰਜਾਬ ਵਿੱਚ 50 ਗ੍ਰਨੇਡ ਆਉਣ ਬਾਰੇ ਅਤੇ 18 ਵਰਤੇ ਗਏ ਅਤੇ 32 ਬਾਕੀ ਹਨ ਸਬੰਧੀ ਕਿਹਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ ਤੇ ਏਆਈਜੀ ਰਵਜੋਤ ਕੌਰ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਪੁੱਜੀ। ਜਿਸ ਤੋਂ ਵਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਉਹ ਅੱਜ ਪ੍ਰਤਾਪ....
ਪੁਲਿਸ ਨੇ ਧਮਾਕਾ ਖੇਜ਼ ਸਮੱਗਰੀ ਸਮੇਤ ਦੋ ਕਥਿਤ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ 
ਫਿਰੋਜ਼ਪੁਰ, 13 ਅਪ੍ਰੈਲ 2025 : ਕਾਊਂਟਰ ਇੰਟੈਲੀਜੈਂਸ, ਫਿਰੋਜ਼ਪੁਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਰਮਨੀ-ਅਧਾਰਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ, ਜੋ ਕਿ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਸਾਥੀ ਹੈ, ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕਾਂ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਪਾਕਿਸਤਾਨ ਦੀ ISI ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਡੀਜੀਪੀ....
ਅਕਾਲੀ ਦਲ ਨੂੰ ਸੁਖਬੀਰ ਸਿੰਘ ਬਾਦਲ ਪੈਸੇ ਦੇ ਆਧਾਰ ‘ਤੇ ਚੁਣਿਆ ਗਿਆ ਇੱਕ ਨਕਲੀ ਪ੍ਰਧਾਨ ਮਿਲਿਆ ਹੈ : ਹਰਪਾਲ ਸਿੰਘ ਚੀਮਾ
ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਦੇ ਵੀ ਅੱਗੇ ਨਹੀਂ ਵਧ ਸਕਦਾ : ਹਰਪਾਲ ਸਿੰਘ ਚੀਮਾ ਚੰਡੀਗੜ੍ਹ, 13 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣੇ ਜਾਣ ਨੂੰ ਪੂਰੀ ਤਰ੍ਹਾਂ ਦਿਖਾਵਾ ਕਰਾਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ‘ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਇਕ ਮਜ਼ਾਕ ਕਰਾਰ ਦਿੱਤਾ। ਚੀਮਾ ਨੇ ਕਿਹਾ, “ਅਕਾਲੀ ਦਲ....
ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਗਏ ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 12 ਅਪ੍ਰੈਲ 2025 : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਇਜਲਾਸ ਵਿਚ ਇਹ ਚੋਣ ਕੀਤੀ ਗਈ। ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪ੍ਰਧਾਨ ਵਜੋਂ ਪੇਸ਼ ਕੀਤਾ। ਇਸਦੇ ਨਾਲ ਹੀ ਇੱਕ ਨਵੀਂ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ 2024 ‘ਚ....
ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ : ਮੁੱਖ ਮੰਤਰੀ ਭਗਵੰਤ ਮਾਨ 
ਪੀ.ਏ.ਯੂ. ਵਿੱਚ ਹੋਈ ਸਰਕਾਰ ਕਿਸਾਨ ਮਿਲਣੀ ਵਿੱਚ ਪਾਣੀ ਸੰਭਾਲ ਤਕਨੀਕਾਂ ਬਾਰੇ ਵਿਚਾਰਾਂ ਹੋਈਆਂ ਲੁਧਿਆਣਾ 12 ਅਪ੍ਰੈਲ, 2025 : ਅੱਜ ਪੀ.ਏ.ਯੂ. ਦੇ ਡਾ ਮਨਮੋਹਨ ਸਿੰਘ ਆਡੀਟੋਰੀਅਮ ਵਿਚ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ। ਉਨਾਂ ਨਾਲ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ....
ਪੰਜਾਬ ਪੁਲਿਸ ਨੇ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ, 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 97 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 569 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 11 ਅਪ੍ਰੈਲ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ....
ਏਜੀ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਿਲੇਗੀ ਵੱਧ ਨੁਮਾਇੰਦਗੀ, ਕੈਬਨਿਟ ਨੇ ਆਰਡੀਨੈਂਸ ਜਾਰੀ ਕਰਨ ਦੀ ਦਿੱਤੀ ਸਹਿਮਤੀ
ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਈ ਵੱਡਾ ਤੋਹਫ਼ਾ, ਭਗਵੰਤ ਮਾਨ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ ਚੰਡੀਗੜ੍ਹ, 11 ਅਪਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ `ਤੇ ਹੋਈ....
ਅਨਾਜ ਦੇ ਹਰੇਕ ਦਾਣੇ ਨੂੰ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧ : ਕਟਾਰੂਚੱਕ
ਮੰਤਰੀ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨਐਫਐਸਏ ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇਵਾਈਸੀ ਸਥਿਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ, 11 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ। ਅੱਜ ਅਨਾਜ ਭਵਨ ਵਿਖੇ ਕਣਕ ਦੀ ਖਰੀਦ ਦੀ ਸਮੀਖਿਆ ਕਰਦੇ ਹੋਏ ਖੁਰਾਕ, ਸਿਵਲ....
ਪੰਜਾਬ ਕੈਬਨਿਟ ਨੇ ਮੈਡੀਕਲ ਟੀਚਿੰਗ ਸਟਾਫ਼ ਦੀ ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ
ਚੰਡੀਗੜ੍ਹ, 11 ਅਪ੍ਰੈਲ 2025 : ਪੰਜਾਬ ਕੈਬਨਿਟ ਨੇ ਵਕੀਲਾਂ ਅਤੇ ਮੈਡੀਕਲ ਪ੍ਰੋਫ਼ੈਸਰਾਂ ਦੇ ਹੱਕ 'ਚ ਵੱਡਾ ਫ਼ੈਸਲਾ ਲਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੈਡੀਕਲ ਫੈਕਲਟੀ ਸਟਾਫ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸ ਕਦਮ ਨਾਲ ਪਿਛਲੀ ਸੇਵਾਮੁਕਤੀ ਦੀ ਉਮਰ ਦੇ ਨੇੜੇ ਲਗਭਗ 40 ਪ੍ਰੋਫੈਸਰਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਮੈਡੀਕਲ ਕਾਲਜਾਂ ਵਿੱਚ ਸਟਾਫ ਦੀ ਘਾਟ ਨੂੰ ਦੂਰ ਕਰਨ ਵਿੱਚ ਮਦਦ....
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ, 18 ਕਿਲੋ ਹੈਰੋਇਨ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ; ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਦੀ ਤਸਕਰੀ ਕੀਤੀ ਜਾ ਰਹੀ ਸੀ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਚੰਡੀਗੜ੍ਹ, 11 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ....