ਪੰਜਾਬ

ਅੰਮ੍ਰਿਤਸਰ ਪੁਲਿਸ ਨੇ ਗੱਲੂਵਾਲ ਦੇ ਖੇਤਾਂ ਵਿੱਚੋਂ 3.590 ਕਿੱਲੋ ਹੈਰੋਇਨ ਕੀਤੀ ਬਰਾਮਦ 
ਅੰਮ੍ਰਿਤਸਰ, 24 ਦਸੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਿੰਡ ਗੱਲੂਵਾਲ ਦੇ ਨੇੜਿਓਂ ਖੇਤਾਂ ਵਿੱਚੋਂ 3.590 ਕਿੱਲੋ ਹੈਰੋਇਨ ਸਮੇਤ ਪੈਕਿੰਗ ਮਟੀਰੀਅਲ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਭਿੰਡੀਸੈਦਾਂ ਦੀ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਘਰਿੰਡਾ ਦੀ ਪੁਲੀਸ ਨੇ....
ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨ ਆਗੂ ਡੱਲੇਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਰਾਸ਼ਟਰਪਤੀ ਨੂੰ ਵਫਦ ਦੇ ਰੂਪ 'ਚ ਮਿਲਣ ਦਾ ਫੈਸਲਾ
ਸੰਯੁਕਤ ਕਿਸਾਨ ਮੋਰਚਾ ਵਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਅਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨ 9 ਜਨਵਰੀ ਨੂੰ ਮੋਗੇ ਵਿੱਚ ਹੋਵੇਗੀ ਵੱਡੀ ਕਾਨਫਰੰਸ ਛੇ ਮੈਂਬਰੀ ਕਮੇਟੀ ਵਲੋਂ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਉਪਰਾਲੇ ਜਾਰੀ ਰੱਖੇ ਜਾਣਗੇ ਚੰਡੀਗੜ੍ਹ 24 ਦਸੰਬਰ (ਭੁਪਿੰਦਰ ਧਨੇਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਨਿਰਭੈ ਸਿੰਘ ਢੁੱਡੀਕੇ,ਪ੍ਰੇਮ ਸਿੰਘ ਭੰਗੂ....
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਕੈਂਡਲ ਮਾਰਚ ਕੱਢਿਆ ਜਾਵੇਗਾ।
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ‘ਚ ਦਾਖਲ ਖਨੌਰੀ, 24 ਦਸੰਬਰ 2024 : ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਮੰਗਲਵਾਰ ਸ਼ਾਮ 5:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ ਕੈਂਡਲ ਮਾਰਚ ਕੱਢਿਆ ਜਾਵੇਗਾ। ਕਿਸਾਨ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕੜਾਕੇ ਦੀ ਠੰਢ ਅਤੇ ਬਰਸਾਤ ਵਿੱਚ ਵੀ....
ਸੂਬੇ ਵਿੱਚ ਜਨਤਕ ਖਣਨ ਖੇਤਰ ਤੋਂ 16.07 ਕਰੋੜ ਰੁਪਏ ਅਤੇ ਵਪਾਰਕ ਸਾਈਟਾਂ ਤੋਂ 9 ਕਰੋੜ ਰੁਪਏ ਦੀ ਆਮਦਨ ਪਿੰਡਾਂ ਦੇ ਵਿਕਾਸ ਲਈ ਜੁਟਾਏ 13.77 ਕਰੋੜ : ਗੋਇਲ
ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ ਵਿੱਤੀ ਸਾਲ 2023-24 ਵਿੱਚ ਮਾਲੀਆ ਵਸੂਲੀ ਵਧ ਕੇ 288.75 ਕਰੋੜ ਰੁਪਏ ਹੋਈ ਕਿਫ਼ਾਇਤੀ ਦਰਾਂ ’ਤੇ 18.37 ਲੱਖ ਮੀਟਰਕ ਟਨ ਰੇਤ ਮੁਹੱਈਆ ਕਰਵਾਈ ਵਿਭਾਗ ਵਿੱਚ ਡਿਜੀਟਲ ਤਬਦੀਲੀ ਅਤੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਇਆ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ, 1169 ਮਾਮਲੇ ਦਰਜ ਅਤੇ 867 ਚਲਾਨ ਕੀਤੇ ਪੰਜਾਬ ਮਾਈਨਜ਼ ਇੰਸਪੈਕਸ਼ਨ ਐਪ’’ ਦੀ ਸ਼ੁਰੂਆਤ ਚੰਡੀਗੜ੍ਹ, 24 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ....
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਭਗਵੰਤ ਸਿੰਘ ਮਾਨ
ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ ਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆ ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਿਆ ਜਾਵੇ-ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਨਸੀਹਤ ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ....
ਮੰਤਰੀ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ
ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ ਵੀ ਜੋਰ ਦਿੱਤਾ। ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹਿਤ ਜਿੰਦਲ ਨੂੰ ਸਨਮਾਨਿਤ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਵੱਕਾਰੀ ਉਪਲਬਧੀ....
ਕਿਸਾਨ ਆਗੂ ਡੱਲੇਵਾਲ ਦਾ ਕਿਸਾਨਾਂ ਨੂੰ ਸੁਨੇਹਾ, ਕਿਹਾ : ਸਾਰੇ ਰਾਜਾਂ ਨੂੰ ਇਕਜੁੱਟ ਹੋਣ 
ਖਨੌਰੀ, 24 ਦਸੰਬਰ 2024 : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਚੈਕਅੱਪ ਕਰਨ ਵਾਲੀ ਡਾਕਟਰਾਂ ਦੀ ਟੀਮ ਅਨੁਸਾਰ ਡੱਲੇਵਾਲ ਦਾ ਕੋਈ ਵੀ ਅੰਗ ਕਿਸੇ ਵੀ ਸਮੇਂ ਫੇਲ ਹੋ ਸਕਦਾ ਹੈ, ਕਿਉਂਕਿ ਲਗਾਤਾਰ ਭੁੱਖੇ ਰਹਿਣ ਕਾਰਨ ਉਨ੍ਹਾਂ ਦਾ ਸਰੀਰ ਬਹੁਤ ਕਮਜ਼ੋਰ ਹੋ ਗਿਆ ਹੈ। ਮਰਨ ਵਰਤ ਦੇ ਚਲਦਿਆਂ ਕਿਸਾਨ ਆਗੂ ਡੱਲੇਵਾਲ ਨੂੰ ਅੱਜ ਖਨੌਰੀ ਬਾਰਡਰ ਸਟੇਜ ’ਤੇ ਲਿਆਂਦਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਾਰੇ....
ਪੰਜਾਬ 'ਚ ਮੀਂਹ ਕਾਰਨ ਤਾਪਮਾਨ 5 ਡਿਗਰੀ ਆਇਆ ਹੇਠਾਂ, ਠੰਢ ਵਧੀ
ਚੰਡੀਗੜ੍ਹ, 23 ਦਸੰਬਰ 2024 : ਮੌਸਮ ਵਿਭਾਗ ਦੇ ਅਲਰਟ ਅਨੁਸਾਰ ਬੀਤੀ ਰਾਤ ਤੌ ਸ਼ੁਰੂ ਹੋਏ ਮੀਂਹ ਕਾਰਨ ਤਾਪਮਾਨ 5 ਡਿਗਰੀ ਦੇ ਕਰੀਬ ਹੇਠਾਂ ਆਇਆ ਹੈ, ਜਿਸ ਕਾਰਨ ਠੰਢ ਵਧ ਗਈ। ਸਵੇਰ ਦੀ ਬਾਰਸ਼ ਦੌਰਾਨ ਸਕੂਲੀ ਬੱਚਿਆਂ, ਅਧਿਆਪਕਾਂ ਅਤੇ ਆਪਣੇ ਦਫ਼ਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੀ ਗੱਲ ਕਰੀਏ ਤਾਂ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 23 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਫਾਜ਼ਿਲਕਾ ਜ਼ਿਲ੍ਹਾ ਵੀ ਸ਼ਾਮਲ ਸੀ। ਜਿਸ ਤਹਿਤ....
ਵਿੱਤ ਮੰਤਰੀ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ
ਕਿਹਾ, ਇਹ ਫੈਸਲਾ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀ.ਐਸ.ਟੀ ਵਿੱਚ ਤਬਦੀਲ ਕਰਨ ਲਈ ਦਰਵਾਜ਼ਾ ਖੋਲ੍ਹ ਦੇਵੇਗਾ 2015-16 ਨੂੰ ‘ਨੈਗੇਟਿਵ ਆਈ.ਜੀ.ਐਸ.ਟੀ ਬੰਦੋਬਸਤ’ ਵਿੱਚ ਰਾਜਾਂ ਦੀ ਹਿੱਸੇਦਾਰੀ ਤੈਅ ਕਰਨ ਲਈ ਆਧਾਰ ਸਾਲ ਮੰਨਣ ਦੀ ਕੀਤੀ ਮੰਗ ਚੰਡੀਗੜ੍ਹ, 23 ਦਸੰਬਰ 2024 : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ ਅਤੇ ਸੇਵਾ ਕਰ (ਜੀ.ਐੱਸ.ਟੀ.) ਦੇ ਦਾਇਰੇ ‘ਚ ਲਿਆਉਣ ਦੇ ਏਜੰਡੇ ਦਾ ਸਖਤ ਵਿਰੋਧ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਹੈ ਕਿ ਏ.ਟੀ....
ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ ਮਾਨ 
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਸੂਬਾ ਸਰਕਾਰ ਫ਼ਤਹਿਗੜ੍ਹ ਸਾਹਿਬ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ....
ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ : ਤਰੁਨਪ੍ਰੀਤ ਸਿੰਘ ਸੌਂਦ 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ : ਸੌਂਦ ਸੌਂਦ ਵੱਲੋਂ ਹੋਰ ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਆਪਣੀਆਂ ਸਨਅਤਾਂ ਸ਼ੁਰੂ ਕਰਨ ਦਾ ਸੱਦਾ ਚੰਡੀਗੜ੍ਹ, 23 ਦਸੰਬਰ 2024 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ....
ਪੰਜਾਬ ਨੇ 1,000 ਕਰੋੜ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਕੀਤੀ ਮੰਗ : ਵਿੱਤ ਮੰਤਰੀ ਚੀਮਾ 
ਕਿਸਾਨਾਂ ਨੂੰ ਸ਼ਾਹੂਕਾਰਾਂ ਵੱਲ ਮੁੜਨ ਤੋਂ ਰੋਕਣ ਲਈ ਨਾਬਾਰਡ ਦੇ ਛੋਟੀ ਮਿਆਦ ਵਾਲੇ ਸੀਜ਼ਨਲ ਖੇਤੀ ਓਪਰੇਸ਼ਨ (ਐਸ.ਟੀ.-ਐਸ.ਏ.ਓ) ਦੀ ਸੀਮਾ ਨੂੰ ₹3,041 ਕਰੋੜ ਤੱਕ ਬਹਾਲ ਕਰਨ ਦੀ ਮੰਗ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ, ਝੋਨੇ ਦੀ ਵਿਭਿੰਨਤਾ ਲਈ ਵਿਸ਼ੇਸ਼ ਬਜਟ ਅਲਾਟਮੈਂਟ ਦੀ ਮੰਗ 6,857 ਕਰੋੜ ਰੁਪਏ ਦੇ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦਾ ਮੁੱਦਾ ਉਠਾਇਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ....
ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਹੁਤ ਗੰਭੀਰ ਹੈ : ਚਰਨਜੀਤ ਸਿੰਘ ਚੰਨੀ 
ਖਨੌਰੀ, 22 ਦਸੰਬਰ 2024 : ਖਨੌਰੀ ਸਰਹੱਦ ਵਿਖੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨ ਅੰਦੋਲਨ ਵਿੱਚ ਮਰਨ ਵਰਤ ‘ਤੇ ਬੈਠੇ ਹਨ। ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਖੇਤੀਬਾੜੀ ਕਮੇਟੀ ਦਾ ਚੇਅਰਮੈਨ ਹਾਂ। ਅੱਜ ਮੈਂ ਡੱਲੇਵਾਲ ਨੂੰ ਕਿਸਾਨਾਂ ‘ਤੇ ਮੇਰੇ ਵੱਲੋਂ ਬਣਾਈ ਰਿਪੋਰਟ ਦਿਖਾਉਣ ਆਇਆ ਹਾਂ। ਇਹ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ....
ਪੰਜਾਬ 'ਚ 24 ਤੋਂ 31 ਦਸੰਬਰ ਤੱਕ ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ
ਚੰਡੀਗੜ੍ਹ, 22 ਦਸੰਬਰ 2024 : ਪੰਜਾਬ ਸਰਕਾਰ ਨੇ ਸ੍ਰੀ ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਮੌਕੇ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਅਨੁਸਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ 25 ਅਤੇ 26 ਦਸੰਬਰ ਦੀਆਂ ਛੁੱਟੀਆਂ ਰਾਖਵੀਆਂ ਰੱਖੀਆਂ ਗਈਆਂ ਹਨ। ਹਾਲਾਂਕਿ, ਇਸ ਦਿਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਕੋਈ ਵੱਖਰੀ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ ਕਿਉਂਕਿ ਸਰਕਾਰ ਨੇ ਪਹਿਲਾਂ ਹੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਇਸ ਤਹਿਤ 24 ਤੋਂ 31 ਦਸੰਬਰ ਤੱਕ ਸਾਰੇ....
ਅੰਮ੍ਰਿਤਸਰ ਪੁਲਿਸ ਨੇ 10 ਕਿਲੋ ਹੈਰੋਇਨ ਅਤੇ 01 ਕਾਰ ਸਮੇਤ ਦੋ ਨੂੰ ਕੀਤਾ ਕਾਬੂ 
ਅੰਮ੍ਰਿਤਸਰ, 22 ਦਸੰਬਰ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA Staff-1 ਵੱਲੋਂ ਸਰਹੱਦ ਪਾਰ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 02 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋ 10 ਕਿਲੋ ਹੈਰੋਇਨ ਅਤੇ 01 ਕਾਰ ਬ੍ਰਾਮਦ ਕੀਤਾ ਗਿਆ। ਫੜੇ ਗਏ ਦੋਸ਼ੀਆ ਤੋਂ ਬੈਕਵਰਡ ਅਤੇ ਫਾਰਵਰਡ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ....