ਖਨੌਰੀ, 17 ਦਸੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਖਨੌਰੀ ਬਾਰਡਰ ਪੁੱਜੇ ਇਥੇ ਉਨ੍ਹਾਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ” ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨਾਂ ਦੀਆਂ ਨਿਆਂਇਕ ਮੰਗਾਂ ਲਈ ਭੁੱਖ ਹੜਤਾਲ ’ਤੇ ਬੈਠੇ ਹਨ। ਕੇਂਦਰ ਸਰਕਾਰ ਦੀ ਜ਼ਿੱਦ ਅਤੇ ਅਣਦੇਖੀ ਕਾਰਨ ਕਿਸਾਨਾਂ....
ਪੰਜਾਬ

ਖਨੌਰੀ, 17 ਦਸੰਬਰ 2024 : ਪਿਛਲੇ 22 ਦਨਿਾਂ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਨੌਰੀ ਬਾਰਡਰ ਪਹੁੰਚੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 'ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ। ਕਿਸਾਨਾਂ ਦਾ ਦੁੱਖ ਸਰਕਾਰ ਨਹੀਂ ਸਮਝਦੀ। ਉਨ੍ਹਾਂ ਕਿਹਾ ਕਿ ਡੱਲੇਵਾਲ 22 ਦਿਨਾਂ ਤੋਂ ਮਰਨ ਵਰਤ ਉੱਤੇ ਹਨ। ਇਹ ਜ਼ਿੱਦ ਨਹੀਂ ਸਗੋਂ ਇਹ ਸਿਰੜ ਹੈ। ਦੇਸ਼....

ਖਨੌਰੀ , 17 ਦਸੰਬਰ 2024 : ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਮੰਗਲਵਾਰ ਨੂੰ 22ਵੇਂ ਦਿਨ ‘ਚ ਦਾਖਲ ਹੋ ਗਿਆ। ਸਿਹਤ ਵਿਗੜਨ ਦੇ ਬਾਵਜੂਦ ਡੱਲੇਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਹਮਲਾ ਬੋਲਿਆ। ਡੱਲੇਵਾਲ ਨੇ ਕਿਹਾ ਕਿ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਲੋਕਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਬਾਰੇ ਗਲਤ ਜਾਣਕਾਰੀ ਨਹੀਂ ਦੇਣੀ ਚਾਹੀਦੀ। ਡੱਲੇਵਾਲ ਨੇ ਕਿਹਾ ਕਿ ਸ਼ਾਹ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਸਾਢੇ ਤਿੰਨ ਗੁਣਾ ਵੱਧ ਰੇਟ ਦਿੱਤੇ....

ਪਟਿਆਲਾ, 16 ਦਸੰਬਰ 2024 : ਪਟਿਆਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 4 ਨੌਜਵਾਨ ਮਟਿਰਸਾਈਕਲ ਤੇ ਸਵਾਰ ਹੋ ਕੇ ਮੁਰਾਦਮਾਜਰਾ ਤੋਂ ਦੇਵੀਗੜ੍ਹ ਸਾਇਡ ਨੂੰ ਜਾ ਰਹੇ ਸਨ ਕਿ ਉਨ੍ਹਾਂ ਦਾ ਮੋਟਰਸਾਈਕ ਇੱਕ ਟੋਏ ਵਿੱਚ ਜਾ ਡਿੱਗਾ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਾਹੁਲ....

ਚੰਡੀਗੜ੍ਹ, 16 ਦਸੰਬਰ 2024 : ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਭੜਕਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ ਪਹਿਲਾ ਨਿਸ਼ਾਨਾ ਪੰਜਾਬ ਦੇ ਪੁਲਿਸ ਥਾਣੇ ਹੋਣਗੇ। ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਰੀਬ ਪੰਜ ਥਾਣਿਆਂ 'ਤੇ ਗ੍ਰਨੇਡ ਅਤੇ ਆਈਈਡੀ ਹਮਲੇ ਹੋ ਚੁੱਕੇ ਹਨ। ਜਿਸ ਤੋਂ ਬਾਅਦ ਐਨਆਈਏ ਪੰਜਾਬ 'ਤੇ ਨਜ਼ਰ ਰੱਖ ਰਹੀ ਸੀ। ਇੱਕ ਮੀਡੀਆ ਰਿਪੋਰਟ ਵਿੱਚ....

ਲੋਹੜੀ ਤੋਂ ਬਾਅਦ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਲੜੀ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ ਸੂਬੇ ਵਿੱਚ ਰੰਗਲਾ ਪੰਜਾਬ ਤਿਉਹਾਰ ਫਰਵਰੀ ਮਹੀਨੇ ਵਿੱਚ ਕੀਤਾ ਜਾਵੇਗਾ ਆਯੋਜਿਤ ਸੈਰ-ਸਪਾਟਾ ਵਿਭਾਗ ਨੂੰ ਸੂਬੇ ਵਿੱਚ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਸਥਾਪਤ ਕਰਨ ਲਈ ਕਿਹਾ ਚੰਡੀਗੜ੍ਹ, 16 ਦਸੰਬਰ 2024 : ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ....

ਪੰਜਾਬ ਪੁਲਿਸ, ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹੋਰ ਅਪਰਾਧਾਂ ਨੂੰ ਅੰਜਾਮ ਦੇਣ ਦੀ ਰਚ ਰਹੇ ਸਨ ਸਾਜ਼ਿਸ਼ : ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਵਿਅਕਤੀ, ਹਾਲ ਹੀ ਵਿੱਚ ਮੋਹਾਲੀ ਵਿਖੇ ਕਾਰ ਐਕਸੈਸਰੀਜ਼ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 16 ਦਸੰਬਰ 2024 : ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ....

ਪ੍ਰਧਾਨ ਰਾਜਾ ਵੜਿੰਗ ਪਹੁੰਚੇ ਖਨੌਰੀ ਬਾਰਡਰ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ, ਜਾਣਿਆ ਹਾਲ ਚਾਲ ਕਾਂਗਰਸ ਡੱਲੇਵਾਲ ਤੇ ਕਿਸਾਨ ਭਰਾਵਾਂ ਦੇ ਹੱਕ ਵਿੱਚ ਖੜੀ ਹੈ ਤੇ ਕੇਂਦਰ ਸਰਕਾਰ ਨੂੰ ਸਾਡੀਆਂ ਮੰਗਾਂ ਮੰਨਣੀਆਂ ਪੈਣਗੀਆਂ : ਰਾਜਾ ਵੜਿੰਗ ਖਨੌਰੀ, 16 ਦਸੰਬਰ, 2024 : ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ....

ਖਨੌਰੀ, 15 ਦਸੰਬਰ 2024 : ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਦੂਜੇ ਪਾਸੇ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਪੰਜਾਬ ਵਿੱਚ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ। ਕੋਈ ਵੀ ਜਥਾ 18 ਦਸੰਬਰ ਤੱਕ ਦਿੱਲੀ ਵੱਲ ਮਾਰਚ ਨਹੀਂ ਕਰੇਗਾ। ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ....

ਅੰਮ੍ਰਿਤਸਰ, 15 ਦਸੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ ਪੰਜ ਪਿਆਰਿਆਂ 'ਚੋਂ ਤਿੰਨ ਪਿਆਰਿਆਂ ਦੀ ਸ਼ਹਾਦਤ ਮੌਕੇ ਅੱਠ ਪੋਹ ਨੂੰ ਸਵੇਰੇ 10 ਵਜੇ 10 ਮਿੰਟ ਤੱਕ ਮੂਲ ਮੰਤਰ ਦਾ ਜਾਪ ਕੀਤਾ ਜਾਵੇ। ਉਹਨਾਂ ਕਿਹਾ ਕਿ ਸੰਗਤਾਂ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਤੇ ਸਤਿਕਾਰ ਭੇਂਟ ਕਰਦੀਆਂ....

ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੀ ਇਕਜੁੱਟਤਾ ਜ਼ਾਹਿਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਕੀਤੀ ਮੁਲਾਕਾਤ ਚੰਡੀਗੜ੍ਹ, 14 ਦਸੰਬਰ, 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ ਵਿਖੇ ਲੱਗੇ ਕਿਸਾਨੀ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣਾ ਸਮਰਥਨ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਮੁਲਾਕਾਤ ਕੀਤੀ। ਝਿੰਜਰ ਨੇ ਕਿਸਾਨਾਂ ਦੀ....

ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ ਇਹ ਅੱਤਵਾਦੀ ਮਾਡਿਊਲ ਅਤੇ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ ਜੀ.ਟੀ. ਰੋਡ ਜਲੰਧਰ ਸਥਿਤ ਡੈੱਡ ਲੈਟਰ ਬਾਕਸ ਤੋਂ ਹੈਂਡ ਗ੍ਰਨੇਡ ਕੀਤਾ ਸੀ ਪ੍ਰਾਪਤ, ਜਾਂਚ ਦੌਰਾਨ ਹੋਇਆ ਖੁਲਾਸਾ ਇਸ ਅੱਤਵਾਦੀ ਮਾਡਿਊਲ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਜਲੰਧਰ, 14 ਦਸੰਬਰ....

ਸ਼ੰਭੂ, 14 ਦਸੰਬਰ 2024 : ਸ਼ੰਭੂ ਬਰਾਡਰ ਤੋਂ ਕਿਸਾਨਾਂ ਵੱਲੋਂ ਅਗਲੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸਵਰਨ ਸਿੰਘ ਪੰਧੇਰ ਸਮੇਤ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਦੱਸੀ। ਆਗੂਆਂ ਨੇ ਕਿਹਾ ਕਿ 16 ਦਸੰਬਰ ਨੂੰ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਇਹ ਵੀ ਐਲਾਨ ਕੀਤਾ ਕਿ 18 ਦਸੰਬਰ ਨੂੰ ਪੰਜਾਬ ਵਿੱਚ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਇਸ ਮੌਕੇ ਆਗੂਆਂ ਨੇ ਇਹ ਵੀ ਕਿਹਾ ਕਿ ਸਾਡੀ ਸਟੇਜ਼ ਉਤੇ ਵੀ ਹਮਲਾ....

ਚੰਡੀਗੜ੍ਹ, 14 ਦਸੰਬਰ 2024 : ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਠੰਡ ਵਧੇਗੀ, ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ | ਚੰਡੀਗੜ੍ਹ ‘ਚ ਵੀ ਮੌਸਮ ਅਜਿਹਾ ਹੀ ਹੈ | ਠੰਡੀਆਂ ਹਵਾਵਾਂ ਨਾਲ ਚਮਕਦੀ ਧੁੱਪ ਮਾਮੂਲੀ ਰਾਹਤ ਮਿਲ ਰਹੀ ਹੈ। ਪੰਜਾਬ ‘ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ ‘ਚ ਦਰਜ ਕੀਤਾ ਗਿਆ, ਜਿੱਥੇ 1.1 ਡਿਗਰੀ ਤੱਕ ਪਹੁੰਚ....

ਸੰਭੂ ਬਾਰਡਰ, 14 ਦਸੰਬਰ 2024 : ਸੰਭੂ ਬਾਰਡਰ ‘ਤੇ ਹਾਲਤ ਵਿਗੜਦੇ ਜਾ ਰਹੇ ਹਨ, ਅੱਜ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਕਰੀਬ ਅੱਧਾ ਘੰਟਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਬਹਿਸ ਹੋਈ। ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਹੁਣ ਤੱਕ 15 ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਹਨ। ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਇਆ ਸੀ। ਕਿਸਾਨਾਂ ਨੇ ਬੈਰੀਕੇਡ ਤੋੜਨ ਦੀ....