ਪੰਜਾਬ

ਬਾਗੀ ਅਕਾਲੀ ਧੜੇ ਨਾਲ ਰਲ ਕੇ ਕੰਮ ਕਰ ਰਿਹਾ ਸੁਖਜਿੰਦਰ ਸਿੰਘ ਰੰਧਾਵਾ : ਡਾ. ਚੀਮਾ
ਜੱਥੇਬੰਦਕ ਚੋਣਾਂ ਨੂੰ ਮੁਅੱਤਲ ਕਰਵਾਉਣ ਲਈ ਰੰਧਾਵਾ ਨੇ ਗਾਂਧੀ ਤੇ ਖੜਗੇ ਦੇ ਹੁਕਮਾਂ ਅਤੇ ਬਾਗੀ ਧੜੇ ਨਾਲ ਰਲ ਕੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਚੰਡੀਗੜ੍ਹ, 10 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਐਡਵੋਕੇਟ ਕਲੇਰ ਅਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆਂ ਵੀ ਮੌਜ਼ੂਦ ਸਨ।ਇਸ ਮੌਕੇ ਡਾ. ਚੀਮਾਂ ਨੇ ਕਿਹਾ ਕਿ ਜੋ ਕਾਂਗਰਸੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਕਾਲੀ ਦਲ ਖਿਲਾਫ ਸਿਕਾਇਤ....
ਅੰਮ੍ਰਿਤਸਰ ਪੁਲਿਸ ਨੇ ਹੈਰੋਇਨ, ਪਿਸਤੌਲ, 33 ਲੱਖ ਦੀ ਨਗਦੀ ਸਮੇਤ ਤਿੰਨ ਨੂੰ ਕੀਤਾ ਕਾਬੂ
ਅੰਮ੍ਰਿਤਸਰ, 10 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਰਕੋ-ਹਵਾਲਾ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ, 3 ਵਿਅਕਤੀਆਂ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 500 ਗ੍ਰਾਮ ਹੈਰੋਇਨ, 1 ਗਲੌਕ 9 ਐਮਐਮ ਪਿਸਤੌਲ (2 ਮੈਗਜ਼ੀਨਾਂ ਸਮੇਤ) ਅਤੇ....
ਪੁਲਿਸ ਨੇ 4.040 ਕਿਲੋਗ੍ਰਾਮ ਹੈਰੋਇਨ ਸਮੇਤ 8 ਤਸਕਰਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ 9 ਅਪ੍ਰੈਲ 2205 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸੀ.ਆਈ.ਏ-1 ਵੱਲੋ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਗਿਆ ਅਤੇ 8 ਮੁੱਖ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 4.040 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ, ਸਹਿ-ਦੋਸ਼ੀ ਰਵੀ ਨਾਲ ਮਿਲ ਕੇ ਨੈੱਟਵਰਕ ਦੀ ਮੱਦਦ ਕਰ ਰਿਹਾ ਸੀ। ਦੱਸਿਆ....
'ਯੁੱਧ ਨਸ਼ਿਆਂ ਵਿਰੁੱਧ' ਦੇ 40ਵੇਂ ਦਿਨ 111 ਨਸ਼ਾ ਤਸਕਰ ਗ੍ਰਿਫ਼ਤਾਰ, 3.7 ਕਿਲੋ ਹੈਰੋਇਨ, 98 ਹਜ਼ਾਰ ਦੀ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 77 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 437 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 9 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ 40ਵੇਂ ਦਿਨ ਵੀ ਜਾਰੀ....
4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ  
ਮੁੱਖ ਮੰਤਰੀ ਮਾਨ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ ਪੇਂਡੂ ਇਲਾਕਿਆਂ ਦੇ ਸੜਕੀ ਸੰਪਰਕ ਵਿੱਚ ਸੁਧਾਰ ਕਰਕੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ ਸੜਕਾਂ ਦੇ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਹੋਵੇਗੀ ਵਰਤੋਂ ਚੰਡੀਗੜ੍ਹ, 10 ਅਪ੍ਰੈਲ 2025 : ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ....
ਪੰਜਾਬ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਮਿਲਿਆ ਭਰਵਾਂ ਹੁੰਗਾਰਾ, 100 ਅਫ਼ਸਰਾਂ ਨੇ ਕੀਤਾ ਅਪਲਾਈ
ਸਕੂਲਾਂ ਦੀ ਚੋਣ ਲਈ ਆਈਆਂ ਅਰਜ਼ੀਆਂ ਵਿੱਚੋਂ 50 ਫ਼ੀਸਦ ਨੌਜਵਾਨ ਅਫ਼ਸਰ (2015-2024 ਬੈਚ) ਦੀਆਂ: ਹਰਜੋਤ ਬੈਂਸ ਸਕੂਲੀ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਉੱਚ ਟੀਚੇ ਮਿੱਥਣ ਲਈ ਪ੍ਰੇਰਿਤ ਕਰਨ ਤੇ ਸੇਧ ਦੇਣ ਵਾਸਤੇ ਉੱਚ ਅਧਿਕਾਰੀਆਂ ਨੂੰ ਕੀਤਾ ਗਿਆ ਸ਼ਾਮਲ: ਸਿੱਖਿਆ ਮੰਤਰੀ ਚੰਡੀਗੜ੍ਹ, 8 ਅਪ੍ਰੈਲ 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ....
ਸੰਗਰੂਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ
ਸੰਗਰੂਰ, 08 ਅਪ੍ਰੈਲ 2025 : ਸੰਗਰੂਰ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਾਮੰਡੀ ਤੋਂ ਇੱਕ ਪਰਿਵਾਰ ਗੱਡੀ ‘ਚ ਸਵਾਰ ਹੋ ਕੇ ਪਟਿਆਲਾ ਤੋਂ ਦਵਾਈ ਲੈਣ ਲਈ ਜਾ ਰਿਹਾ ਸੀ, ਜਦੋਂ ਉਹ ਸੰਗਰੂਰ ਨੇੜਲੇ ਪਿੰਡ ਰਾਮਨਗਰ ਸਿਬੀਆ ਦੇ ਕੱਟ ਨੇੜੇ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਨਾਲ ਜਾ ਟਕਰਾਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਾਨ ਲਾਲ (65), ਰਵੀ....
ਪੰਜਾਬ ਗੁਰੂਆਂ, ਪੀਰਾਂ, ਯੋਧਿਆਂ, ਪੈਗੰਬਰਾਂ, ਖਿਡਾਰੀਆਂ, ਦੇਸ਼ ਭਗਤਾਂ ਦੀ ਧਰਤੀ ਹੈ, ਇਸ ਦੀ ਪਹਿਚਾਣ ਬਣੀ ਰਹਿਣੀ ਚਾਹੀਦੀ ਹੈ :  ਰਾਜਪਾਲ ਕਟਾਰੀਆ
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇ ਦਿਨ ਪੈਦਲ ਯਾਤਰਾ ਅੰਮ੍ਰਿਤਸਰ ਦੀਆਂ ਸੜਕਾਂ ਉੱਤੇ ਨਸ਼ਿਆਂ ਵਿਰੁੱਧ ਉਤਰੇ ਲੋਕ ਕੱਲ ਜਲਿਆਂਵਾਲਾ ਬਾਗ ਵਿਖੇ ਹੋਵੇਗੀ ਮਾਰਚ ਦੀ ਸਮਾਪਤੀ ਅੰਮ੍ਰਿਤਸਰ 7 ਅਪ੍ਰੈਲ 2025 : ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਅੱਜ ਪੰਜਵੇਂ ਦਿਨ ਅੰਮ੍ਰਿਤਸਰ ਵਿੱਚ....
ਭਗਵੰਤ ਮਾਨ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼
ਸੂਬੇ ਵਿੱਚ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਇਤਿਹਾਸਕ ਕਦਮ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਸੂਬਾ ਸਰਕਾਰ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵਿਆਪਕ ਬਦਲਾਅ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼਼ਲਾਘਾ ਨਵਾਂ ਸ਼ਹਿਰ, 7 ਅਪਰੈਲ 2025 : ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ` ਤਹਿਤ 2000 ਕਰੋੜ ਰੁਪਏ ਦੀ....
ਅੰਮ੍ਰਿਤਸਰ ਪੁਲਿਸ ਨੇ 2 ਕਿਲੋ ਹੈਰੋਇਨ ਅਤੇ 900 ਗ੍ਰਾਮ ICE ਦੇ ਸਮੇਤ ਇਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 7 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ICE (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾ ਦਾ ਪਤਾ ਲਗਾਉਣ ਲਈ ਅਤੇ ਇਸ ਵਿੱਚ ਸ਼ਾਮਲ ਪੂਰੇ ਨੈਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਕੀਤੀ ਜਾ ਰਹੀ ਹੈ।....
ਮੋਗਾ ਵਿੱਚ ਕਾਰ ਫੁੱਟਪਾਥ ਨਾਲ ਟਕਰਾ ਕੇ ਖੇਤਾਂ 'ਚ ਡਿੱਗੀ, ਤਿੰਨ ਦੀ ਮੌਤ 
ਮੋਗਾ, 7 ਅਪ੍ਰੈਲ 2025 : ਮੋਗਾ-ਬਰਨਾਲਾ ਤੇ ਪਿੰਡ ਬੋਡੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ 2 ਵਜੇ ਵਾਪਰਿਆ। ਸਵਿਫਟ ਕਾਰ ਫੁੱਟਪਾਥ ਨਾਲ ਟਕਰਾ ਕੇ ਖੇਤਾਂ ਵਿੱਚ ਜਾ ਡਿੱਗੀ। ਸੋਮਵਾਰ ਸਵੇਰੇ ਮੌਕੇ 'ਤੇ ਪਹੁੰਚੇ ਲੋਕਾਂ ਨੇ ਥਾਣਾ ਬੱਧਨੀ ਕਲਾਂ ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮੋਗਾ ਸਮਾਜ ਸੇਵੀ ਸੁਸਾਇਟੀ ਦੀ ਮਦਦ ਨਾਲ ਤਿੰਨਾਂ ਲਾਸ਼ਾਂ ਨੂੰ ਕਾਰ ’ਚੋਂ ਬਾਹਰ ਕੱਢ ਕੇ ਮੋਗਾ ਦੇ ਸਿਵਲ ਹਸਪਤਾਲ....
ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
'ਸਿੱਖਿਆ ਕ੍ਰਾਂਤੀ': ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨਗਰ ਤੋਂ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਨਾਲ ਕਰਨਗੇ ਸਿੱਖਿਆ ਦੇ ਤਿਉਹਾਰ ਦੀ ਸ਼ੁਰੂਆਤ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ: ਹਰਜੋਤ ਬੈਂਸ ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਨੇੜਲੇ ਸਕੂਲਾਂ ਵਿੱਚ ਹੋਣ....
ਢਾਬੇ ਤੇ ਰੋਟੀ ਖਾਣ ਲਈ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋਵਾਂ ਦੀ ਮੌਤ
ਸੁਨਾਮ, 06 ਅਪ੍ਰੈਲ 2025 : ਬੀਤੀ ਰਾਤ ਸੁਨਾਮ-ਮਾਨਸਾ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਸਕੂਟੀ ਤੇ ਸਵਾਰ ਹੋ ਕੇ ਢਾਬੇ ਤੇ ਰੋਟੀ ਖਾਣ ਲਈ ਜਾ ਰਹੇ ਸਨ, ਜਦੋਂ ਉਹ ਤਾਜ ਪੈਲੇਸ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆਏ ਇੱਕ ਕੈਂਟਰ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਵਿਨੋਦ ਕੁਮਾਰ (27) ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ ਸ਼ੰਕਰ (22) ਵਾਸੀ ਸੁਨਾਮ ਗੰਭੀਰ ਜਖ਼ਮੀ ਹੋ ਗਿਆ, ਜੋ ਹਸਪਤਾਲ....
ਪੰਜਾਬ 'ਚ ਵੱਡੀ ਸਾਜ਼ਿਸ਼ ਦੀ ਕੋਸ਼ਿਸ਼ ਨਾਕਾਮ, ਪੁਲਿਸ ਨੇ ਹਥਿਆਰਾਂ ਤੇ ਜਾਅਲੀ ਕਰੰਸੀ ਸਮੇਤ ਫੜਿਆ ਤਸਕਰ 
ਅੰਮ੍ਰਿਤਸਰ, 6 ਅਪ੍ਰੈਲ, 2025 : ਅੰਮ੍ਰਿਤਸਰ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਅਤੇ ਅੱਤਵਾਦ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਹਥਿਆਰ ਤਸਕਰ ਨੂੰ ਇੱਕ ਗਲੋਕ 9 ਐਮਐਮ ਪਿਸਤੌਲ, .30 ਕੈਲੀਬਰ ਪਿਸਤੌਲ, ਤਿੰਨ ਮੈਗਜ਼ੀਨ ਅਤੇ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਰਮਨ ਸਿੰਘ ਵਜੋਂ ਹੋਈ ਹੈ। ਪੁਲਸ ਨੇ ਉਸ ਦੇ ਕਬਜ਼ੇ 'ਚੋਂ 2 ਲੱਖ 15 ਹਜ਼ਾਰ ਰੁਪਏ ਦੀ ਭਾਰੀ ਮਾਤਰਾ 'ਚ....
ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ : ਰਾਜਪਾਲ ਕਟਾਰੀਆ 
ਅੰਮ੍ਰਿਤਸਰ, 6 ਅਪ੍ਰੈਲ, 2025 : 'ਯੁੱਧ ਨਸ਼ਿਆਂ ਵਿਰੁੱਧ' ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ। ਉਹਨਾਂ ਕਿਹਾ ਕਿ ਪੰਜਾਬ ਜੋ ਆਪਣੀ ਦੇਸ਼ ਭਗਤੀ, ਸੂਰਬੀਰਾਂ, ਸ਼ਹੀਦਾਂ, ਯੋਧਿਆਂ ਦੀਆਂ ਲਾਸਾਨੀ ਕੁਰਬਾਨੀਆਂ ਕਰਕੇ ਜਾਣਿਆ ਜਾਂਦਾ....