ਐਨ ਜੀ ਟੀ ਨੂੰ ਕੀਤੀ ਅਪੀਲ ਪ੍ਰਦੂਸ਼ਣ ਦੇ ਪ੍ਰਬੰਧਨ ਵਿਚ ਅਸਫਲ ਰਹਿਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ ਤੇ ਅਫਸਰਾਂ ਦੀ ਥਾਂ ਉਹਨਾਂ ’ਤੇ ਮੁਕੱਦਮਾ ਚਲਾਇਆ ਜਾਵੇ ਚੰਡੀਗੜ੍ਹ, 23 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੌਮੀ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਨੂੰ ਅਪੀਲ ਕੀਤੀ ਕਿ ਉਹ ਹਦਾਇਤ ਕਰੇ ਕਿ ਵਾਵਾਤਰਣ ਕਾਨੂੰਨਾਂ ਦੀ ਪਾਲਣਾ ਨਾ ਕਰਨ ’ਤੇ ਪੰਜਾਬ ਸਰਕਾਰ ਨੂੰ ਲਗਾਇਆ 3108 ਕਰੋੜ ਰੁਪਏ ਦਾ ਜ਼ੁਰਮਾਨਾ ਆਮ ਆਦਮੀ ਪਾਰਟੀ (ਆਪ) ਆਪ....
ਪੰਜਾਬ

ਚੰਡੀਗੜ੍ਹ, 22 ਅਗਸਤ 2024 : NGT (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਨੇ ਪੰਜਾਬ ਸਰਕਾਰ 'ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਪੁਰਾਣੇ ਕੂੜੇ ਅਤੇ ਸੀਵਰੇਜ ਦੀ ਨਿਕਾਸੀ ਦੇ ਪ੍ਰਬੰਧਨ 'ਤੇ ਠੋਸ ਕਦਮ ਨਾ ਚੁੱਕਣ ਕਾਰਨ ਲਗਾਇਆ ਗਿਆ ਹੈ। ਐਨਜੀਟੀ ਨੇ ਸੂਬਾ ਸਰਕਾਰ ਨੂੰ ਜੁਰਮਾਨਾ ਅਤੇ ਰਿਪੋਰਟ ਇੱਕ ਮਹੀਨੇ ਦੇ ਅੰਦਰ ਦੇਣ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ। ਐਨਜੀਟੀ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 53.87 ਲੱਖ ਟਨ ਪੁਰਾਣਾ ਕੂੜਾ....

ਚੰਡੀਗੜ੍ਹ, 22 ਅਗਸਤ 2024 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ.ਸ਼੍ਰੀਵਾਸਤਵਾ ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ 'ਆਰੰਭ' ਪ੍ਰੋਗਰਾਮ ਬੱਚਿਆਂ ਦੀ ਮੁੱਢਲੀ ਸਿੱਖਿਆ ਲਈ ਮਾਪਿਆਂ ਅਤੇ ਭਾਈਚਾਰਿਆਂ ਨੂੰ ਸ਼ਾਮਲ....

ਚੰਡੀਗੜ੍ਹ, 22 ਅਗਸਤ 2024 : ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਮਦਦ ਨਾਲ 8 ਸਰਕਾਰੀ ਕਾਲਜਾਂ ਨੂੰ ਆਟੋਨੋਮਸ ਕਾਲਜਾਂ ਵਜੋਂ ਅਪਗ੍ਰੇਡ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਤਬਦੀਲੀ ਦਾ ਵਿਰੋਧ ਸ਼ੁਰੂ ਹੋ ਗਿਆ ਸੀ। ਵਿਰੋਧੀ ਧਿਰ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਰਣਨੀਤੀ ‘ਤੇ ਵੀ ਸਵਾਲ ਚੁੱਕੇ ਹਨ। ਪੰਜਾਬ ਸਰਕਾਰ ਨੇ ਸਰਕਾਰੀ ਕਾਲਜ ਫ਼ਾਰ ਗਰਲਜ਼ ਲੁਧਿਆਣਾ, ਐਸਸੀਡੀ ਸਰਕਾਰੀ ਕਾਲਜ ਲੁਧਿਆਣਾ, ਸਰਕਾਰੀ ਮਹਿੰਦਰਾ ਕਾਲਜ....

ਮੰਤਰੀ ਨੂੰ ਅਪੀਲ ਕੀਤੀ ਕਿ ਕਤਰ ਵਿਚ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਦਾ ਮੁੱਦਾ ਚੁੱਕਣ ਤਾਂ ਜੋ ਸਿੱਖ ਆਜ਼ਾਦ ਤੌਰ ’ਤੇ ਆਪਣੇ ਧਰਮ ਦੀ ਪਾਲਣਾ ਕਰ ਸਕਣ ਚੰਡੀਗੜ੍ਹ, 22 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕਤਰ ਵਿਚ ਪੁਲਿਸ ਹਿਰਾਸਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ। ਕੇਂਦਰੀ ਮੰਤਰੀ ਨੂੰ....

ਚੰਡੀਗੜ੍ਹ, 22 ਅਗਸਤ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਨਾਲ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੀ.ਐਸ.ਪੀ.ਸੀ.ਐਲ ਦੇ ਤਕਨੀਕੀ ਆਡਿਟ ਅਤੇ ਨਿਰੀਖਣ ਵਿੰਗ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਵਿੰਗ ਦੀਆਂ ਰਿਪੋਰਟਾਂ ਦੀ ਸਮੀਖਿਆ ਕਰਨਾ ਅਤੇ ਇਸ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨਾ ਸੀ। ਇਸ....

ਅੰਮ੍ਰਿਤਸਰ, 21 ਅਗਸਤ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਵੀਹਵੀਂ ਸਦੀ ਦੇ ਸਿੱਖ ਨਾਇਕ ਤੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ....

ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਬਰਾਮਦ ਕੀਤੀ; ਧੋਖਾਧੜੀ ਨਾਲ ਜੁਟਾਈ ਰਾਸ਼ੀ ਚੋਂ 5.22 ਲੱਖ ਰੁਪਏ ਕੀਤੇ ਫਰੀਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਮੁਲਜ਼ਮਾਂ ਚੋਂ ਦੋ ਵਿਅਕਤੀ ਫਲਿੱਪਕਾਰਟ ਦੇ ਕਰਮਚਾਰੀ ਸਨ, ਜਿਨ੍ਹਾਂ ਨੇ ਕਮਿਸ਼ਨ ਲਈ ਆਪਣੇ ਬੈਂਕ ਖਾਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਕਿਰਾਏ ’ਤੇ ਦਿੱਤੇ ਸਨ: ਏ.ਡੀ.ਜੀ.ਪੀ ਵੀ....

ਚੰਡੀਗੜ੍ਹ, 20 ਅਗਸਤ 2024 : ਪੰਜਾਬ ਕੈਬਨਿਟ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਤੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹਨਾਂ ਚਾਰ ਸਾਬਕਾ ਮੰਤਰੀਆਂ ਦੇ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਹੁਣ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਹੈ। ਜ਼ਿਕਰਯੋਗ ਹੈ ਕਿ ਸੈਕਸ਼ਨ 19 ਦੇ ਤਹਿਤ ਕਾਰਵਾਈ ਕਰਨ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਜਰੂਰਤ ਹੈ। ਇਹਨਾਂ ਚਾਰਾਂ ਖਿਲਾਫ....

ਗੋਲਡਨ ਹਾਰਜ਼" ਤੋਂ ਅੱਗੇ "ਪਲੈਟੀਨਮ ਟਾਈਮਜ਼" ਵੱਲ ਵਧੀਏ: ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀਆਂ ਨੇ ਕਿਹਾ, ਜ਼ਿਲ੍ਹਾ ਅਧਿਕਾਰੀ ਪੀੜਤਾਂ ਨੂੰ ਬਚਾਉਣ ਨੂੰ ਮਿਸ਼ਨ ਵਜੋਂ ਲੈਣ ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ" ਸਬੰਧੀ ਵਰਕਸ਼ਾਪ ਵਿੱਚ ਕੀਤੀ ਸ਼ਿਰਕਤ ਕੋਲਕਾਤਾ ਜਬਰ-ਜਨਾਹ ਪੀੜਤ ਦੀ ਆਤਮਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਚੰਡੀਗੜ੍ਹ, 20 ਅਗਸਤ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ....

ਤਰਨ ਤਾਰਨ, 20 ਅਗਸਤ 2024 : ਤਰਨਤਾਰਨ ਤੇ ਅਧੀਨ ਆਉਂਦੇ ਕੱਚਾ ਪੱਕਾ ਦੀਆਂ ਨਹਿਰਾਂ ਵਿੱਚ ਐਕਸੀਡੈਂਟ ਦੌਰਾਨ ਇੱਕ ਹੌਂਡਾ ਸਿਟੀ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਨੌਜਵਾਨ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਤ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਿ ਬਤੌਰ ਮੌਜੂਦਾ ਪਟਵਾਰੀ ਸਨ। ਇਸ ਮਾਮਲੇ ਸੰਬੰਧੀ ਜਾਣਕਾਰੀ....

ਬਾਬਾ ਬਕਾਲਾ, 19 ਅਗਸਤ 2024 : ਪੰਜਾਬ ਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ....

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ, 19 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮੱਰਪਿਤ ਚੰਡੀਗੜ੍ਹ ਦੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ....

ਬਾਬਾ ਬਕਾਲਾ ਸਾਹਿਬ, 19 ਅਗਸਤ 2024 : ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਰੱਖੜ ਪੁੰਨਿਆ ਦੇ ਮੌਕੇ ‘ਤੇ ਲਗਾਏ ਗਏ ਮੇਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਕਦੇ ਵੀ ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਅਤੇ....

ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ : ਮੁੱਖ ਮੰਤਰੀ ਮਾਨ ਮੈਨੂੰ ਹੈਰਾਨੀ ਹੈ ਕਿ ਅਕਾਲੀ ਦਲ ਨੇ ਕਦੇ ਵੀ ਸਾਹਿਬਜ਼ਾਦਿਆਂ ਨੂੰ ਸੰਸਦ ਵਿੱਚ ਸਤਿਕਾਰ ਭੇਟ ਬਾਰੇ ਅਰਜ਼ੀ ਤੱਕ ਨਹੀਂ ਦਿੱਤੀ : ਮੁੱਖ ਮੰਤਰੀ ਮਾਨ ਪੰਥ ਦੇ ਨਾਮ ਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਤੇ ਮੂਕ ਦਰਸ਼ਕ ਬਣੇ ਰਹੇ : ਮੁੱਖ ਮੰਤਰੀ ਮਾਨ ਪੰਜਾਬੀਆਂ ਨੂੰ ਦੁਨੀਆ ਭਰ ਵਿੱਚ ਆਪਸੀ ਪਿਆਰ ਅਤੇ....