ਜੈਤੋ, 20 ਮਾਰਚ : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸ਼ੁਰੂ ਕੀਤੀ "ਪੰਜਾਬ ਬਚਾਓ ਯਾਤਰਾ" ਅੱਜ ਕੋਟਕਪੂਰਾ ਤੋਂ ਬਰਗਾੜੀ ਅਤੇ ਬਾਜਾਖਾਨਾ ਤੋਂ ਲੈ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਜੈਤੋ ਵਿਖੇ ਪਹੁੰਚੀ। ਜਿੱਥੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਉਣਗੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਸਾਰੀਆਂ 13 ਸੀਟਾਂ ਉੱਪਰ ਸ਼ਾਨਦਾਰ ਜਿੱਤ....
ਪੰਜਾਬ

ਹੁਸ਼ਿਆਰਪੁਰ, 20 ਮਾਰਚ : ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਦੀ ਬਾਈਕ ਜੇਸੀਬੀ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਤਿੰਨੇ ਮ੍ਰਿਤਕ ਨੌਜਵਾਨ ਦੋਸਤ ਸਨ, ਜੋ ਟਾਇਲ ਪੱਥਰ ਦਾ ਕੰਮਕਰਦੇ ਸਨ ਅਤੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ ਕਿ ਪਿੰਡ ਜਗਜੀਤਪੁਰ ਨੇੜੇ ਉਨ੍ਹਾਂ ਦੀ ਬਾਈਕ ਦੀ ਜੇਸੀਬੀ ਨਾਲ ਟੱਕਰ ਹੋ ਗਈ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ....

ਡਿਪਟੀ ਕਮਿਸ਼ਨਰ ਜੋਰਵਾਲ ਨੇ ਐਸ.ਐਸ.ਪੀ ਚਹਿਲ ਨੇ ਕੀਤੀ ਪ੍ਰੈਸ ਕਾਨਫਰੰਸ ਸੰਗਰੂਰ, 20 ਮਾਰਚ : ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਹੜਕੰਪ ਮੱਚ ਗਿਆ। ਫਿਲਹਾਲ ਉਪਰੋਕਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਉਹਨਾਂ ਨੇ ਇਹ ਸ਼ਰਾਬ ਕਿੱਥੋਂ ਪ੍ਰਾਪਤ ਕੀਤੀ। ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ਾਂ....

ਚੰਡੀਗੜ੍ਹ, 20 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਹਨਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬਲਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ....

ਚੰਡੀਗੜ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ....

ਚੰਡੀਗੜ੍, 19 ਮਾਰਚ : ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ 10 ਸਾਥੀਆਂ ’ਤੇ ਨਵਾਂ ਐਨ.ਐਸ.ਏ. ਲਗਾਇਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਦਿਤੀ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ। ਅੱਜ ਪਟੀਸ਼ਨਕਰਤਾਵਾਂ ਦੀ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਗਾਇਆ ਗਿਆ ਸੀ ਅਤੇ....

ਮਾਨਸਾ 19 ਮਾਰਚ : ਮਾਨਸਾ ਦੇ ਬੋਹਾ ਕਸਬੇ 'ਚ ਇਕ ਪਿਤਾ ਨੇ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ਾਂ ਨੂੰ ਭਾਖੜਾ ਨਹਿਰ 'ਚ ਸੁੱਟ ਦਿੱਤਾ। ਲੜਕੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਵਿਅਕਤੀ ਦੀ ਲਾਸ਼ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਤੇ ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਲਦ ਗ੍ਰਿਫਤਾਰ ਕਰਨ ਦੀ ਗੱਲ ਆਖੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਕੌਰ (19) ਅਤੇ ਗੁਰਪ੍ਰੀਤ ਸਿੰਘ (45) ਦੋਵੇਂ ਵਾਸੀ ਬੋਹਾ ਮਾਨਸਾ ਵਜੋਂ ਹੋਈ ਹੈ। ਬੋਹਾ ਪੁਲਿਸ....

ਮੁੱਖ ਮੰਤਰੀ ਨੇ ਪਹਿਲਾਂ ਡਾ. ਰਾਜ ਕੁਮਾਰ ਚੱਬੇਵਾਲ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਤੇ ਫਿਰ ਵਿਧਾਇਕ ਦੇ ਆਪ ਵਿਚ ਸ਼ਾਮਲ ਹੋਣ ’ਤੇ ਉਸ ਖਿਲਾਫ ਫੌਜਦਾਰੀ ਕੇਸ ਦਰਜ ਹੋਣ ਤੋਂ ਰੋਕ ਦਿੱਤਾ ਦੱਸਿਆ ਕਿ ਕਿਵੇਂ ਚੱਬੇਵਾਲ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਸ਼ ਵਾਲੀ ਰਿਪੋਰਟ ਜਿਸ ਤਹਿਤ 10 ਸਾਲ ਦੀ ਕੈਦ ਹੋ ਸਕਦੀ ਸੀ, ਨੂੰ ਮੁੱਖ ਮੰਤਰੀ ਦੇ ਦੋਸਤ ਤੇ ਸੀਆਈਸੀ ਇੰਦਰਪਾਲ ਸਿੰਘ ਧੰਨਾ ਵੱਲੋਂ ਚੱਬੇਵਾਲ ਦੀ ਆਪ ਵਿਚ ਸ਼ਮੂਲੀਅਤ ਕਰਵਾਉਣ ਮਗਰੋਂ ਰੋਕ ਦਿੱਤੀ ਗਈ ਮਾਮਲੇ ਦੀ ਸੀ ਬੀ ਆਈ ਜਾਂਚ ਅਤੇ ਧੰਨਾ....

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ 1 ਮਾਰਚ ਤੋਂ ਹੁਣ ਤੱਕ 113.45 ਕਰੋੜ ਦੀ ਨਕਦੀ ਸਮੇਤ ਨਸ਼ੀਲੇ ਪਦਾਰਥਾਂ ਬਰਾਮਦ ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ....

ਚੰਡੀਗੜ੍ਹ, 19 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ....

ਗੁਰਦਾਸਪੁਰ, 18 ਮਾਰਚ : ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ ਗੁਰਦਾਸਪੁਰ 'ਚ ਸਾਂਝੇ ਆਪ੍ਰੇਸ਼ਨ 'ਚ 5 ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨ ਤੋਂ ਡਰੋਨ ਅਤੇ ਖੇਪ ਨੂੰ ਜ਼ਬਤ ਕਰਨ ਤੋਂ ਬਾਅਦ, ਬੀਐਸਐਫ ਨੇ ਮਾਮਲੇ ਨੂੰ ਅੱਗੇ ਵਧਾਇਆ ਅਤੇ ਪੰਜਾਬ ਪੁਲਿਸ ਨੂੰ ਤਸਕਰਾਂ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਸਮੱਗਲਰਾਂ ਨੂੰ ਹਥਿਆਰਾਂ ਦੇ ਨਾਲ-ਨਾਲ ਡਰੱਗ ਮਨੀ ਵੀ ਕਾਬੂ ਕਰ ਲਿਆ। ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ....

ਚੰਡੀਗੜ੍ਹ, 18 ਮਾਰਚ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕੱਲ੍ਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਗਠਜੋੜ ਬਾਰੇ ਚਰਚਾ ਕੀਤੀ ਗਈ ਸੀ। ਜਾਖੜ ਨੇ ਕਿਹਾ ਕਿ ‘ਆਪ’ ਵੱਲੋਂ ਐਲਾਨੇ ਗਏ 8 ਉਮੀਦਵਾਰਾਂ ਨੂੰ ਵੀ ਬਦਲਿਆ ਜਾ ਸਕਦਾ ਹੈ ਕਿਉਂਕਿ ਦਿੱਲੀ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀ ਗੱਲ....

ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤੀ ਭਾਸ਼ਣ, ਧਾਰਮਿਕ ਜਾਂ ਜਾਤੀ ਆਧਾਰਤ ਵੋਟ ਮੰਗਣ, ਵਿਰੋਧੀਆਂ ‘ਤੇ ਨਿੱਜੀ ਹਮਲਿਆਂ ਤੋਂ ਬਚਣਾ ਚਾਹੀਦਾ ਹੈ: ਸਿਬਿਨ ਸੀ ਚੰਡੀਗੜ੍ਹ, 18 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71....

ਰਾਘਵ ਚੱਢਾ ਦੀ ਗੈਰ ਮੌਜੂਦਗੀ ਨੂੰ ਲੈ ਕੇ ਚੁੱਕੇ ਸਨ ਸਵਾਲ ਚੰਡੀਗੜ੍ਹ, 18 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਰਾਘਵ ਚੱਢਾ ਦੀ ਗੈਰ ਮੌਜੂਦਗੀ ਨੂੰ ਲੈ ਕੇ ਚੁੱਕੇ ਸਵਾਲਾਂ ਦਾ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ X ਤੇ ਲਿਖਿਆ “ਜਾਖੜ ਸਾਹਬ ਜਿਸ ਪਾਰਟੀ ਚ ਅੱਜਕੱਲ ਹੋ ਉਸਦੀ ਫਿਕਰ ਕਰੋ..ਨਾਲੇ ਪੱਤਰਕਾਰਾਂ ਨੂੰ ਦੱਸ ਦਿਆ ਕਰੋ ਕਿ ਮੈਂ ਕਿਹੜੀ ਪਾਰਟੀ ਵੱਲੋਂ ਬੋਲ ਰਿਹਾ ਹਾਂ..ਕਾਂਗਰਸ ਵੱਲੌਂ ਰਾਜ..ਭਾਜਪਾ ਦੇ....

ਚੰਡੀਗੜ੍ਹ, 17 ਮਾਰਚ : ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਾਜਾਇਜ਼ ਖਣਨ ਦਾ ਮਾਮਲਾ ਮੁੜ ਚੁੱਕਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਰੂਪਨਗਰ ਜ਼ਿਲ੍ਹੇ ਦੇ ਇਕ ਪਿੰਡ ਬਲਾਣ ‘ਚ ਹੋ ਰਹੀ ਗੈਰ-ਕਾਨੂੰਨੀ ਤਰੀਕੇ ਨਾਲ ਹੋ ਰਹੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਦੌਰਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਐਂਡ ਕੰਪਨੀ ਵੱਲੋਂ ਜੰਗਲਾਤ ਦੀ ਜ਼ਮੀਨ....