news

Jagga Chopra

Articles by this Author

ਅੰਮ੍ਰਿਤਸਰ ਦੇ ਸਪੈਸ਼ਲ ਸੈੱਲ ਨੇ 7 ਵਿਦੇਸ਼ੀ ਪਿਸਤੌਲ, 2 ਕਿਲੋ ਹੈਰੋਇਨ ਤੇ 2 ਲੱਖ ਡਰੱਗ ਮਨੀ ਸਮੇਤ 3 ਨੂੰ ਕੀਤਾ  ਗ੍ਰਿਫ਼ਤਾਰ

ਅੰਮ੍ਰਿਤਸਰ, 20 ਅਪ੍ਰੈਲ 2025 : ਅੰਮ੍ਰਿਤਸਰ (ਦਿਹਾਤੀ) ਦੇ ਸਪੈਸ਼ਲ ਸੈੱਲ ਨੇ ਪਾਕਿ ਤਸਕਰਾਂ ਵੱਲੋਂ ਸੁੱਟੇ ਗਏ ਹਥਿਆਰਾਂ ਅਤੇ ਹੈਰੋਇਨ ਦਾ ਵਪਾਰ ਕਰਨ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਸੱਤ ਨੌਂ ਐੱਮਐੱਮ ਗਲੌਕ ਪਿਸਤੌਲ, ਸੱਤ ਮੈਗਜ਼ੀਨ, ਸੱਤ ਕਾਰਤੂਸ, ਦੋ ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਆਟੋ

ਮਾਲੇਰਕੋਟਲਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗਰੁੱਪ ਦੇ ਨਾਮ ਤੇ 5 ਕਰੋੜ ਦੀ ਫਿਰੌਤੀ ਮੰਗਣ ਵਾਲੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ

ਮਾਲੇਰਕੋਟਲਾ 20 ਅਪ੍ਰੈਲ 2025 : ਮਾਲੇਰਕੋਟਲਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗਰੁੱਪ ਦੇ ਨਾਮ ਤੇ 5 ਕਰੋੜ ਦੀ ਫਿਰੌਤੀ ਮੰਗਣ ਵਾਲੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ। ਫੋਨ ਤੇ ਦਿੰਦੇ ਸਨ ਜਾਨੋ ਮਾਰਨ ਦੀਆਂ ਧਮਕੀਆਂ, ਮਾਲੇਰਕੋਟਲਾ ਪੁਲਿਸ ਨੇ ਦਵਿੰਦਰ ਬੰਬੀਹਾ ਗਰੁੱਪ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪ੍ਰਾਪਰਟੀ ਡੀਲਰ ਨੂੰ ਧਮਕੀ ਭਰੇ ਫੋਨ ਕਾਲਾਂ ਕਰਕੇ

ਪੰਜਾਬ 'ਚ ਭਾਰੀ ਮੀਂਹ ਅਤੇ ਝੱਖੜ ਕਾਰਨ 3 ਵਿਅਕਤੀਆਂ ਦੀ ਮੌਤ

ਚੰਡੀਗੜ੍ਹ, 20 ਅਪ੍ਰੈਲ 2025 : ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਦੂਜੇ ਦਿਨ ਤੂਫਾਨ ਅਤੇ ਮੀਂਹ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਬੇਂਦਾ ਵਿੱਚ ਇੱਕ ਦਰੱਖਤ ਅਤੇ ਬਿਜਲੀ ਦਾ ਖੰਭਾ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਇੰਨਾ ਹੀ ਨਹੀਂ, ਭਵਾਨੀਗੜ੍ਹ ਦੇ ਮਾਝਾ ਪਿੰਡ ਵਿੱਚ ਇੱਕ ਪੋਲਟਰੀ ਫਾਰਮ ਡਿੱਗਣ

ਜੰਮੂ-ਕਸ਼ਮੀਰ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ, 3 ਦੀ ਮੌਤ, 40 ਤੋਂ ਵੱਧ ਘਰਾਂ ਨੂੰ ਪਹੁੰਚਿਆ ਨੁਕਸਾਨ 

ਰਾਜੌਰੀ, 20 ਅਪ੍ਰੈਲ 2025 : ਜੰਮੂ-ਕਸ਼ਮੀਰ ਵਿੱਚ ਅਚਾਨਕ ਆਈ ਤੇਜ਼ ਹਵਾਵਾਂ ਅਤੇ ਮੀਂਹ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਇਸ ਵਾਰ ਮੌਸਮ ਨੇ ਰਾਮਬਨ, ਰਾਜੌਰੀ, ਜੰਮੂ ਅਤੇ ਊਧਮਪੁਰ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਰਾਜੌਰੀ ਦੇ ਕਾਲਾਕੋਟ ਉਪ-ਜ਼ਿਲ੍ਹੇ ਵਿੱਚ ਵੀਰਵਾਰ ਸ਼ਾਮ ਨੂੰ ਤੇਜ਼ ਹਨੇਰੀ, ਗੜੇਮਾਰੀ ਅਤੇ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ, ਜਿਸ ਨਾਲ

ਬਰਸਾਤੀ ਮੌਸਮ ਦੇ ਸ਼ੁਰੂ ਹੋਣ ਤੋਂ ਪਹਿਲਾਂ—ਪਹਿਲਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਸਬੰਧੀ ਕੀਤਾ ਜਾਵੇ ਜਾਗਰੂਕ, ਕੈਬਨਿਟ ਮੰਤਰੀ
  • ਡਾ ਬਲਬੀਰ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਖ—ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਡਾ.ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ

ਪੰਜਾਬ ਦੇ 15000 ਛੱਪੜਾਂ ਦੀ ਸਫ਼ਾਈ ਕਰਵਾਈ ਜਾਵੇਗੀ : ਕੈਬਨਿਟ ਮੰਤਰੀ ਈਟੀਓ 

ਜੰਡਿਆਲਾ ਗੁਰੂ, 20 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੇ ਕੁਝ ਹਫ਼ਤਿਆਂ ਵਿੱਚ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। ਇਸ ਸਬੰਧੀ ਕਾਰਜ ਪੰਜਾਬ ਦੇ ਕਈ ਪਿੰਡਾਂ ਵਿੱਚ ਸ਼ੁਰੂ ਵੀ ਹੋ ਚੁੱਕੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪਿੰਡ ਮੀਰਾ ਚੱਕ

ਮਲੋਟ ਵਿੱਚ ਪਿਓ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਮਲੋਟ, 20 ਅਪਰੈਲ 2025 : ਮੁਕਤਸਰ ਜ਼ਿਲ੍ਹੇ ਦੇ ਮਲੋਟ ਇਲਾਕੇ ਦੇ ਨੇੜੇ ਅਬੁਲ ਖੁਰਾਣਾ ਪਿੰਡ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਪਿਓ-ਪੁੱਤ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਡਰ ਅਤੇ ਸੋਗ ਦਾ ਮਾਹੌਲ ਫੈਲ ਗਿਆ। ਮ੍ਰਿਤਕਾਂ ਦੀ ਪਛਾਣ ਵਿਨੇ ਪ੍ਰਤਾਪ ਸਿੰਘ ਅਤੇ ਉਸਦੇ ਪੁੱਤਰ ਸੂਰਿਆ ਪ੍ਰਤਾਪ ਸਿੰਘ ਵਜੋਂ ਹੋਈ ਹੈ

ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ
  • ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਿਸਾਨਾਂ, ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਲਈ 50% ਤੋਂ 80% ਤੱਕ ਸਬਸਿਡੀ ਲੈਣ ਦਾ ਮੌਕਾ

ਚੰਡੀਗੜ੍ਹ, 20 ਅਪ੍ਰੈਲ 2025 : ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ 
  • ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਸੁੰਦਰ ਜਲੌ

ਅੰਮ੍ਰਿਤਸਰ, 20 ਅਪ੍ਰੈਲ 2025 : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ

ਬਾਪੂ ਰਣਧੀਰ ਸਿੰਘ ਚੀਮਾ ਨੂੰ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਭਾਵ ਭਿੰਨੀਆਂ ਸ਼ਰਧਾਂਜਲੀ ਭੇਟ 

ਸ੍ਰੀ ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸਿੱਖ ਪੰਥ ਦੀ ਮਹਾਨ ਸਖ਼ਸ਼ੀਅਤ ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸਵ. ਰਣਧੀਰ ਸਿੰਘ ਚੀਮਾ ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਦੀਵਾਨ ਟੋਡਰ ਮੱਲ ਹਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਇਆ। ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ