ਚੰਡੀਗੜ੍ਹ, 8 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ
news
Articles by this Author

ਮਹਿਲ ਕਲਾਂ, 8 ਫਰਵਰੀ (ਸਹੋਤਾ) : ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਸਣੇ ਹੋਰ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 8 ਫਰਵਰੀ : ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ

ਜਗਰਾਓਂ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕਪਲੈਕਸ ਵਿਚ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਭਾਰੀ ਗਿਣਤੀ ਵਿਚ ਹਾਜ਼ਰ ਹੋਏ। ਮੀਟਿੰਗ ਵਿਚ

ਸਿੱਧਵਾਂ ਬੇਟ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਨਵੇਂ ਨਵੇਂ ਤਰੀਕੇ ਤੇ ਤਜਰਬੇ ਨਾਲ ਬੱਚਿਆਂ ਨੂੰ ਆਈਲੈਟਸ ਪੜਾ ਕੇ ਲਗਾਤਾਰ ਸੈਕੜੇ ਨਤੀਜੇ ਦੇਣ ਵਾਲੀ ਬੇਟ ਇਲਾਕੇ ਦੀ ਮੰਨੀ ਪ੍ਰਮੰਨੀ ਤੇ ਭਰੋਸੇਯੋਗ ਸੰਸਥਾਂ ਏਂਜਲ ਆਈਲਟਸ ਸੈਂਟਰ ਦੇ ਬੱਚਿਆਂ ਨੇ ਅੱਜ ਫਿਰ ਚੰਗਾ ਨਤੀਜਾ ਦੇ ਕੇ ਇਲਾਕੇ ਵਿੱਚ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਸੰਸਥਾ ਦੇ ਮਨੈਜਿੰਗ ਡਾØਇਰੈਕਟਰ ਮਨਿੰਦਰ

- 2 ਵਾਹਨਾਂ ਚਾਲਕਾਂ ਵਲੋਂ ਗੱਡੀਆਂ ਭਜਾਉਣ ਦੀ ਕੋਸ਼ਿਸ ਨੂੰ ਪੀ.ਸੀ.ਆਰ. ਨੇ ਕੀਤਾ ਨਾਕਾਮ
- ਵਾਹਨ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ - ਸਕੱਤਰ ਆਰ.ਟੀ.ਏ.
ਲੁਧਿਆਣਾ, 08 ਫਰਵਰੀ (ਰਘਵੀਰ ਸਿੰਘ ਜੱਗਾ) : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਚੜ੍ਹਦੀ ਸਵੇਰ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਚੈਕਿੰਗ ਕੀਤੀ ਗਈ

- ਪੀ ਏ ਯੂ ਵਿਚ ਹੋਣ ਵਾਲੀ ਸਰਕਾਰ ਕਿਸਾਨ ਮਿਲਣੀ ਦੇ ਪ੍ਰਬੰਧਾਂ ਦਾ ਖੇਤੀਬਾੜੀ ਮੰਤਰੀ ਨੇ ਜਾਇਜ਼ਾ ਲਿਆ
ਲੁਧਿਆਣਾ, 08 ਫਰਵਰੀ (ਰਘਵੀਰ ਸਿੰਘ ਜੱਗਾ) : ਅੱਜ ਪੀ ਏ ਯੂ ਦੇ ਡਾ ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਦੇ ਮਾਨਯੋਗ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ

ਲੁਧਿਆਣਾ, 08 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ

ਅਨੰਦਪੁਰ ਸਾਹਿਬ, 8 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਅਨੰਦਪੁਰ ਸਾਹਿਬ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ 7 ਵਜੇ ਹੀ ਚੈਕਿੰਗ ਲਈ ਪਹੁੰਚ ਗਏ। ਮੁਲਾਜ਼ਮਾਂ ਦਾ ਡਿਊਟੀ ਸਮਾਂ 8 ਵਜੇ ਸੀ, ਮੁਲਾਜ਼ਮਾਂ ਨੂੰ ਸਮੇਂ ਸਿਰ ਪਹੁੰਚਣ ਲਈ ਫੋਨ ਕੀਤੇ, ਪ੍ਰੰਤੂ ਫਿਰ

ਪਟਿਆਲਾ, 8 ਫਰਵਰੀ : ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੇ ਸਰਕਾਰੀ ਮੈਡੀਕਲ