news

Jagga Chopra

Articles by this Author

ਅਦਾਲਤ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ 7 ਮਹੀਨੇ ਬਾਅਦ ਥਾਰ ਗੱਡੀ ਪਰਿਵਾਰ ਨੂੰ ਸੌਂਪੀ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਤਕਰੀਬਨ 7 ਮਹੀਨੇ ਬਾਅਦ ਅਦਾਲਤ ਵੱਲੋਂ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ, ਜੋ ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਬਣ ਕੇ ਰਹਿ ਗਈ, ਉਨ੍ਹਾਂ ਦੇ ਪਰਿਵਾਰ ਨੂੰ ਮਿਲ ਗਈ ਹੈ। ਭਾਵੇਂ ਕਿ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਤੇ ਪਿਸਤੌਲ ਸੌਂਪ ਦਿੱਤੇ ਗਏ ਹਨ, ਪਰ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਗੱਡੀ ਵਿੱਚ ਕਿਸੇ ਵੀ

ਮਾਈ ਭਾਗੋ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡੇਟਾਂ ਦਾ ਫਲਾਇੰਗ ਅਫ਼ਸਰ ਵਜੋਂ ਚੁਣਿਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਸ਼ਨਿਚਰਵਾਰ ਨੂੰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ ਤੋਂ ਬਤੌਰ ਫਲਾਇੰਗ ਅਫਸਰ ਚੁਣਿਆ ਜਾਣਾ ਸੰਸਥਾ ਲਈ ਮਾਣਮੱਤੀ ਗੱਲ ਹੈ ਅਤੇ ਇਸ

ਮੰਤਰੀ ਈ.ਟੀ.ਓ. ਦੇ ਨਿਰਦੇਸ਼ਾਂ ਤੇ ਘਟੀਆ ਮਿਆਰ ਦੀ ਸੜਕ ਬਣਾਉਣ ਦੇ ਮਾਮਲੇ 'ਚ ਦੋ ਸਹਾਇਕ ਇੰਜੀਨੀਅਰਾਂ ਨੂੰ ਕੀਤਾ ਮੁਅੱਤਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਭ੍ਰਿਟਾਚਾਰ ਮੁਕਤ ਪ੍ਰਸ਼ਾਸਤਨ ਦੇਣ ਲਈ ਵੱਚਨਬੱਧ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਦੀ ਸ਼ਿਕਾਇਤ ਤੇ ਫੌਰੀ ਕਾਰਵਾਈ ਕਰਦਿਆਂ ਜਿਲ੍ਹਾ ਐਸ.ਏ.ਐਸ

ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਦੇ ਤਮਗ਼ਾ ਜੇਤੂਆਂ ਨੂੰ ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ : ਸੰਯੁਕਤ ਅਰਬ ਅਮੀਰਾਤ ਦੇ ਸ਼ਹਿਰ ਦੁਬਈ ਵਿਖੇ ਹੋਏ ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਵਿੱਚ ਭਾਰਤ ਦੇ ਪੈਰਾ ਪਾਵਰ ਲਿਫਟਰਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਦਿਖਾਇਆ। ਭਾਰਤੀ ਟੀਮ ਨੇ ਦੋ ਸੋਨੇ, ਦੋ ਚਾਂਦੀ ਤੇ ਪੰਜ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 9 ਤਮਗ਼ੇ ਜਿੱਤੇ। ਇਸ ਵਿੱਚ ਪੰਜਾਬ ਦੇ ਮਨਪ੍ਰੀਤ ਕੌਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਪਰਮਜੀਤ ਕੁਮਾਰ ਨੇ ਇਕ ਚਾਂਦੀ ਦਾ

ਪੁਲਿਸ ਨੇ 6 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲਾ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਪੁਲਿਸ ਨੇ 6 ਸਾਲਾ ਬੱਚੀ ਦੇ ਬਲਾਤਕਾਰ ਮਾਮਲੇ ’ਚ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੁਗਰੀ ਇਲਾਕੇ ਵਿੱਚ ਰਹਿਣ ਵਾਲੀ ਮਸੂਮ ਬੱਚੀ ਨੂੰ ਆਰੋਪੀ ਨੇ ਟੋਫੀ ਦੇਣ ਦਾ ਲਾਲਚ ਦੇ ਕੇ ਆਟੋ ਵਿਚ ਲੈ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ। ਬੱਚੀ ਨੂੰ ਆਟੋ ਵਿਚ ਲਿਜਾਣ ਦੀ ਸੀਸੀਟੀਵੀ ਵੀ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ

ਨੌਰਥੈਂਪਟਨ 'ਚ ਇੱਕ ਭਾਰਤੀ ਮੂਲ ਦੀ ਔਰਤ ਅਤੇ ਦੋ ਬੱਚਿਆਂ ਦੀ ਹੱਤਿਆ, ਪੁਲਿਸ ਨੇ ਪਤੀ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ

ਨੌਰਥੈਂਪਟਨ : ਪੂਰਬੀ ਇੰਗਲੈਂਡ ਦੇ ਨੌਰਥੈਂਪਟਨ ਖੇਤਰ ਵਿੱਚ ਇੱਕ ਭਾਰਤੀ ਮੂਲ ਦੀ ਔਰਤ ਅਤੇ ਉਸਦੇ ਦੋ ਬੱਚਿਆਂ ਦੀ ਉਸਦੇ ਅਪਾਰਟਮੈਂਟ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਸਥਾਨਕ ਪੁਲਿਸ ਨੇ ਕਿਹਾ ਕਿ ਔਰਤ ਦੇ ਪਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਕੇਰਲ ਦੇ ਕੋਟਾਯਮ ਜ਼ਿਲੇ ਦੀ 42 ਸਾਲਾ ਨਰਸ ਅੰਜੂ ਨੂੰ ਲੰਡਨ ਤੋਂ 110 ਕਿਲੋਮੀਟਰ ਦੂਰ

ਵਕੀਲ ਭਾਈਚਾਰੇ ਨੂੰ ਬੇਸਹਾਰਾ ਅਤੇ ਲੋੜਵੰਦ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਇਨਸਾਫ ਦਿਵਾਉਣਾ ਚਾਹੀਦਾ ਹੈ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਵਕੀਲ ਭਾਈਚਾਰੇ ਨੂੰ ਬੇਸਹਾਰਾ ਅਤੇ ਲੋੜਵੰਦ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਇਨਸਾਫ ਦਿਵਾਉਣਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਸਮਾਗਮ ਦੌਰਾਨ ਕੀਤਾ। ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਨਵੇਂ ਵਕੀਲਾਂ ਨੂੰ ਲਾਇਸੰਸ ਵੰਡਣ ਅਤੇ ਬਾਰ ਕੌਂਸਲ ਦੀਆਂ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਸਮਾਗਮ

ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ : ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ 

Punjab Image
ਵਿਸਥਾਰਿਤ ਨੋਟੀਫਿਕੇਸ਼ਨ ਜਾਰੀ ਕਰਨ ਲਈ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਦਿੱਤਾ ਮੰਗ ਪੱਤਰ

ਗੁਰਦਾਸਪੁਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੇ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਗੀਲਪੁਰ ਅਤੇ ਸੂਬਾ ਕੋ-ਕਨਵੀਨਰ ਲਖਵਿੰਦਰ ਸਿੰਘ ਭੌਰ ਦੀ ਅਗਵਾਈ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵਿਸਥਾਰਿਤ ਨੋਟੀਫਿਕੇਸ਼ਨ ਜ਼ਾਰੀ ਕਰਨ ਲਈ ਮੰਗ ਪੱਤਰ ਦਿੱਤਾ ਗਿਆ। ਆਗੂਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ

ਗੁਰਦਾਸਪੁਰ ਜ਼ਿਲੇ ਦਾ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ ਵੱਲੋਂ ਕੀਤਾ ਗਿਆ ਦੌਰਾ

ਗੁਰਦਾਸਪੁਰ : ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ ਵੱਲੋਂ ਅੱਜ ਗੁਰਦਾਸਪੁਰ ਜ਼ਿਲੇ ਦਾ ਦੌਰਾ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਸ੍ਰੀ ਬਾਰਲਾ ਨੇ ਸਭ ਤੋਂ ਪਹਿਲਾਂ ਕਾਦੀਆਂ ਵਿਖੇ ਘੱਟ ਗਿਣਤੀ ਸਮੁਦਾਇ ਨਾਲ ਸਬੰਧਤ ਅਹਿਮਦੀਆ ਜਮਾਤ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਉਪਰੰਤ ਉਹ ਕਾਹਨੂੰਵਾਨ ਵਿਖੇ ਸੇਂਟ ਜੌਸਫ