news

Jagga Chopra

Articles by this Author

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕਾ ਉੱਤਰੀ 'ਚ ਵਿਕਾਸ ਕਾਰਜ਼ ਚੱਲ ਰਹੇ ਜ਼ੋਰਾਂ ਸ਼ੋਰਾਂ ਨਾਲ

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91

ਡਰੱਗ ਡਿਸਪੋਜਲ ਕਮੇਟੀ ਵਲੋਂ 43 ਕੇਸ਼ਾਂ 'ਚ ਜ਼ਬਤ 900 ਕਿੱਲੋ ਭੁੱਕੀ, 3 ਕਿੱਲੋ ਹੈਰੋਇਨ ਅਤੇ ਚਰਸ ਨੂੰ ਕੀਤਾ ਅੱਗ ਦੇ ਹਵਾਲੇ

ਲੁਧਿਆਣਾ : ਲੁਧਿਆਣਾ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 900 ਕਿੱਲੋ ਭੁੱਕੀ, 3 ਕਿੱਲੋਗ੍ਰਾਮ, 850 ਗ੍ਰਾਮ ਅਤੇ 500 ਮਿਲੀਗ੍ਰਾਮ ਹੈਰੋਇਨ ਤੋਂ ਇਲਾਵਾ ਇੱਕ ਕਿੱਲੋ ਗਾਂਜਾ ਅਤੇ 214 ਗ੍ਰਾਮ ਸਮੈਕ ਨਸ਼ਟ ਕੀਤੀ ਹੈ। ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 43 ਮਾਮਲਿਆਂ ਵਿੱਚ 445 ਗ੍ਰਾਮ ਪਾਬੰਦੀਸ਼ੁਦਾ ਪਾਊਡਰ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਡਰੱਗ

ਲੁਧਿਆਣਾ 'ਚ 38 ਹੋਰ ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਲਈ ਕੀਤੇ ਜਾਣਗੇ ਸਮਰਪਿਤ : ਲਾਲ ਚੰਦ ਕਟਾਰੂਚੱਕ

ਲੁਧਿਆਣਾ : ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ 26 ਜਨਵਰੀ, 2023 ਨੂੰ ਲੁਧਿਆਣਾ ਵਿਖੇ 38 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਾਇਮਰੀ ਹੈਲਥ ਸੈਂਟਰਾਂ (ਸ਼ਹਿਰੀ ਅਤੇ ਪੇਂਡੂ) ਨੂੰ ਆਮ ਆਦਮੀ ਕਲੀਨਿਕਾਂ ਵਜੋਂ ਅਪਗ੍ਰੇਡ

ਖੇਤੀਬਾੜੀ ਵਿਭਾਗ ਵਲੋਂ ਪੈਸਟੀਸਾਈਡ ਡੀਲਰਾਂ ਦੀ ਅਚਨਚੇਤ ਚੈਕਿੰਗ

ਲੁਧਿਆਣਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾ. ਰਾਜ ਕੁਮਾਰ, ਸੰਯੁਕਤ ਡਾਇਰੈਕਟਰ, ਪੌਦਾ ਸੁਰੱਖਿਆ ਵੱਲੋਂ ਅੱਜ ਜਿਲ੍ਹਾ ਲੁਧਿਆਣਾ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਨਾਲ ਲੈ ਕੇ ਪੈਸਟੀਸਾਈਡ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸੈਂਪਲ ਭਰਵਾਏ ਗਏ।

'ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ'' ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 'ਚ ਵਾਧਾ

ਲੁਧਿਆਣਾ : ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾਂ

ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ ਉਦਘਾਟਨ

ਲੁਧਿਆਣਾ : ਹਲਕਾ ਪੂਰਬੀ ਦੇ ਵਾਰਡ ਨੰਬਰ 13 ਅਧੀਨ ਮੁਹੱਲਾ ਪ੍ਰੇਮ ਵਿਹਾਰ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲ਼ਾ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕਾ ਪੂਰਬੀ ਨੁੰ

ਵਿੱਤ ਮੰਤਰੀ ਨੇ ਮੋਇਤਰਾ ਨੂੰ ਸਲਾਹ ਦਿੱਤੀ ਕਿ ਪੱਪੂ ਨੂੰ ਸੰਸਦ ਜਾਂ ਹੋਰ ਕਿਤੇ ਨਾ ਲੱਭੋ, ਉਹ ਤੁਹਾਨੂੰ ਆਪਣੇ ਹੀ ਘਰ ਮਿਲ ਜਾਏਗਾ

ਨਵੀਂ ਦਿੱਲੀ : ਪਿਛਲੇ ਤਿੰਨ ਦਿਨਾਂ ਤੋਂ ਲੋਕ ਸਭਾ ਵਿੱਚ ਮਹੂਆ ਮੋਇਤਰਾ ਬਨਾਮ ਨਿਰਮਲਾ ਸੀਤਾਰਮਨ ਦੇਖਣ ਨੂੰ ਮਿਲਿਆ। 12 ਦਸੰਬਰ ਨੂੰ ਵਿੱਤ ਮੰਤਰੀ ਨੇ ਵਾਧੂ ਗ੍ਰਾਂਟਾਂ ਦੀ ਮੰਗ ਸਬੰਧੀ ਅੰਕੜੇ ਪੇਸ਼ ਕੀਤੇ ਸਨ। 13 ਦਸੰਬਰ ਨੂੰ ਚਰਚਾ ਦੌਰਾਨ ਟੀਐਮਸੀ ਸੰਸਦ ਮਹੂਆ ਮੋਇਤਰਾ ਨੇ ਕੁਝ ਅੰਕੜੇ ਦੱਸੇ ਅਤੇ ਸਰਕਾਰ ਅਤੇ ਵਾਧੂ ਗ੍ਰਾਂਟਾਂ ਨੂੰ ਝੂਠਾ ਦੱਸਿਆ। 14 ਦਸੰਬਰ ਨੂੰ ਨਿਰਮਲਾ

ਛੋਟੇ ਸਾਹਿਬਜ਼ਾਦਿਆਂ ਨੂੰ ਬਾਲਵੀਰ ਦਿਵਸ ਦੀ ਬਜਾਏ 'ਸਾਹਿਬਜਾਦਾ ਸ਼ਹਾਦਤ ਦਿਵਸ' ਵਜੋਂ ਮਨਾਇਆ ਜਾਵੇ : ਹਰਸਿਮਰਤ ਬਾਦਲ

ਨਵੀਂ ਦਿੱਲੀ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੀ ਕਾਰਵਾਈ ਦੌਰਾਨ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਆਵਾਜ਼ ਨੂੰ ਬੁਲੰਦ ਕੀਤਾ। ਉਨ੍ਹਾਂ ਨੇ ਕਿਹਾ ਦੁਨੀਆਂ ਵਿਚ ਬਹਾਦਰੀ ਦੀਆਂ ਬਹੁਤ ਮਿਸਾਲਾਂ ਹੋਣਗੀਆਂ ਪਰ ਸ਼ਾਇਦ ਹੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਕੁਰਬਾਨੀ ਵਰਗੀ ਵੱਡੀ ਕੁਰਬਾਨੀ ਦੇਖਣ ਨੂੰ

ਕਿਸਾਨਾਂ ਤੇ ਟੋਲ ਮੁਲਾਜ਼ਮਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਪੁਲਿਸ ਨੇ ਕੀਤਾ ਲਾਠੀਚਾਰਜ

ਟਾਂਡਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਇਕ ਮਹੀਨੇ ਲਈ ਬੰਦ ਕਰਵਾਉਣ ਦੇ ਐਲਾਨ ਤੋਂ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਦੀ ਅਗਵਾਈ 'ਚ ਕਿਸਾਨ ਚੋਲਾਂਗ ਟੋਲ ਪਲਾਜ਼ਾ ਟੋਲ ਮੁਕਤ ਕਰਵਾਉਣ ਲਈ ਪਹੁੰਚੇ ਤਾਂ ਅੱਗੇ ਟੋਲ ਮੁਲਾਜ਼ਮ ਵੀ ਕਾਲੀਆਂ ਝੰਡੀਆਂ ਲੈ

ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਗਾਈ ਰੋਕ: ਮੰਤਰੀ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਰੋਕ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਟੋਲ ਪਲਾਜ਼ਾ ਕੰਪਨੀਆਂ ਨਾਲ ਮਿਲ ਕੇ ਟੋਲ ਦੇ ਨਾਮ ’ਤੇ ਵੱਡੀ ਲੁੱਟ ਕੀਤੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਹੋਲੀ-ਹੋਲੀ ਬੰਦ ਕਰ