news

Jagga Chopra

Articles by this Author

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਤੀਫਪੁਰਾ 'ਚ ਲੋਕਾਂ ਨੂੰ ਬੇਘਰ ਕਰਨ ਦਾ ਲਿਆ ਸਖ਼ਤ ਨੋਟਿਸ, ਤੁਰੰਤ ਮੰਗੀ ਰਿਪੋਰਟ

ਨਵੀਂ ਦਿੱਲੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 1947 ਤੋਂ ਜਲੰਧਰ ਦੇ ਲਤੀਫਪੁਰਾ ਵਿੱਚ ਰਹਿ ਰਹੇ ਸਿੱਖਾਂ ਨੂੰ ਬੇਘਰ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇਨ੍ਹਾਂ ਲੋਕਾਂ ਨੂੰ ਬਦਲਵੀਂ ਪਨਾਹ ਦਿੱਤੇ ਬਗੈਰ ਬੇਦਖ਼ਲ ਕਰ ਦਿੱਤਾ ਗਿਆ ਹੈ। ਲਾਲਪੁਰਾ ਮੁਤਾਬਕ ਇਨ੍ਹਾਂ ਲੋਕਾਂ ਨੂੰ ਪੋਹ ਦੇ ਮਹੀਨੇ ਦੌਰਾਨ ਅਣ ਮਨੁੱਖੀ ਤੌਰ 'ਤੇ

ਪੁਲਿਸ ਦੇ ਸਾਈਬਰ ਕ੍ਰਾਈਮ ਸਟੇਸ਼ਨ ਨੇ ਫਰਜ਼ੀ ਕਾਲ ਸੈਂਟਰ ਚਲਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਸਟੇਸ਼ਨ ਨੇ ਫਰਜ਼ੀ ਕਾਲ ਸੈਂਟਰ ਚਲਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੱਛਮੀ ਬੰਗਾਲ ਦੇ ਖੜਗਪੁਰ ਵਿੱਚ ਫਰਜ਼ੀ ਕਾਲ ਸੈਂਟਰ ਚਲਾ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਲੋਕਾਂ ਦਾ ਸ਼ਿਕਾਰ ਕਰਦਾ ਸੀ। ਪੁਲਿਸ ਨੇ ਗਿਰੋਹ ਦੇ ਕੁੱਲ 12 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਅਤੇ

ਚੰਡੀਗੜ੍ਹ ਦੇ ਐਸਐਸਪੀ ਲਈ ਰਾਜਪਾਲ ਵੱਲੋਂ ਮੰਗਿਆ ਪੈਨਲ ਭੇਜ ਦਿੱਤਾ ਹੈ : ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਐਸਐਸਪੀ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੰਗਿਆ ਪੈਨਲ ਭੇਜ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰਾਜਪਾਲ ਪੁਰੋਹਿਤ ਦੇ ਨਾਲ ਸਾਡੇ ਚੰਗੇ ਸਬੰਧ ਹਨ। ਪਰ ਨਾਰਾਜ਼ਗੀ ਵਾਲੀ ਕੋਈ ਗੱਲ ਨਹੀਂ ਹੈ। ਮੁੱਖ ਮੰਤਰੀ ਮਾਨ ਸਰਕਾਰ ਵੱਲੋਂ

ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਇਆ ਬੰਦ

ਹੁਸ਼ਿਆਰਪੁਰ : ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ

ਲਾਲੜੂ-ਡੇਰਾਬੱਸੀ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇੱਕ ਦੀ ਮੌਤ

ਮੁਹਾਲੀ : ਪੰਜਾਬ ਦੇ ਮੁਹਾਲੀ ਦੇ ਲਾਲੜੂ-ਡੇਰਾਬੱਸੀ ਹਾਈਵੇਅ 'ਤੇ ਇੱਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਇੱਕ ਦੀ ਮੌਤ ਹੋ ਗਈ। ਹਾਦਸੇ ਕਾਰਨ ਲੋਕਾਂ ਨੂੰ ਕਰੀਬ 6 ਘੰਟੇ ਤੱਕ ਟਰੈਫਿਕ ਜਾਮ ਵਿੱਚ ਫਸਣਾ ਪਿਆ। ਇਹ ਹਾਦਸਾ ਟਰੈਕਟਰ-ਟਰਾਲੀ ਅਤੇ ਹਰਿਆਣਾ ਨੰਬਰ ਦੇ ਟਰੱਕ ਵਿਚਕਾਰ ਹੋਇਆ। ਟਰਾਲੀ ਵਿੱਚ ਆਲੂ ਭਰ ਕੇ ਵਿਅਕਤੀ ਚੰਡੀਗੜ੍ਹ ਜਾ ਰਿਹਾ ਸੀ। ਟਰੱਕ ਵਿੱਚ ਤਾਰਾਂ ਦੇ ਰੋਲ ਸਨ।

ਰਵਨੀਤ ਸਿੰਘ ਬਿੱਟੂ ਨੇ ਸੰਸਦ 'ਚ ਲਤੀਫਪੁਰਾ ਵਿਚ ਬੇਘਰ ਹੋਏ ਲੋਕਾਂ ਦਾ ਮੁੱਦਾ ਚੁੱਕਿਆ

ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜਲੰਧਰ ਦੇ ਲਤੀਫਪੁਰਾ ਵਿਚ ਬੇਘਰ ਹੋਏ ਲੋਕਾਂ ਦਾ ਮੁੱਦਾ ਚੁੱਕਿਆ। ਇਸ ਦੌਰਾਨ ਉਹਨਾਂ ਨੇ ਸ਼ਹਿਰੀ ਮਾਮਲਿਆਂ ਅਤੇ ਮਕਾਨ ਉਸਾਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਦਖਲ ਦੀ ਮੰਗ ਕੀਤੀ। ਰਵਨੀਤ ਬਿੱਟੂ ਨੇ ਸਦਨ ਨੂੰ ਦੱਸਿਆ ਕਿ ਅਸੀਂ ਲੋਕਾਂ ਨੂੰ ਘਰ ਦੇਣ ਦੀ

ਪੰਜਾਬ ਦੇ ਸਾਰੇ ਮੁੱਖ ਟੋਲ ਪਲਾਜ਼ੇ 15 ਦਸੰਬਰ ਤੋਂ 15 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ, ਟੋਲ ਟੈਕਸ ਨਹੀਂ ਵਸੂਲਿਆ ਜਾਵੇਗਾ

ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀਆਂ ਦੇ ਕਿਸਾਨ ਅੱਜ ਤੋਂ ਪੰਜਾਬ ਨੂੰ ਟੋਲ ਮੁਕਤ ਕਰਨਗੇ। ਕਿਸਾਨਾਂ ਦਾ ਇਹ ਰੋਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਕੀਤਾ ਜਾ ਰਿਹਾ ਹੈ । ਕਿਸਾਨਾਂ ਨੇ ਪੰਜਾਬ ਦੇ ਸਾਰੇ ਮੁੱਖ ਟੋਲ ਪਲਾਜ਼ੇ 15 ਦਸੰਬਰ

ਦਿੱਲੀ ਮਹਿਲਾ ਕਮਿਸ਼ਨ ਵੱਲੋਂ ਤੇਜ਼ਾਬ ਦੀ ਵਿਕਰੀ ਨੂੰ ਲੈ ਕੇ ਦੋ ਈ-ਕਾਮਰਸ ਕੰਪਨੀਆਂ ਨੂੰ ਨੋਟਿਸ ਜਾਰੀ

ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ 17 ਸਾਲਾ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟਣ ਦੇ ਮਾਮਲੇ ‘ਚ ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੱਛਮੀ ਦਿੱਲੀ ਵਿੱਚ ਸਕੂਲ ਲਈ ਆਪਣੇ ਘਰ ਤੋਂ ਨਿਕਲਣ ਤੋਂ ਕੁਝ ਦੇਰ ਬਾਅਦ ਇੱਕ ਮੋਟਰਸਾਈਕਲ ‘ਤੇ ਦੋ ਨਕਾਬਪੋਸ਼ ਵਿਅਕਤੀਆਂ ਨੇ ਵਿਦਿਆਰਥਣ ‘ਤੇ ਤੇਜ਼ਾਬ

ਮੁੱਖ ਮੰਤਰੀ ਵੱਲੋਂ ਸੂਬੇ ਵਿਚ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ, ਵਿਸ਼ਵ ਹਾਕੀ ਕੱਪ ਦੀ ਟਰਾਫੀ ਦਾ ਸਵਾਗਤ

ਚੰਡੀਗੜ੍ਹ : ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਕਾਰੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕੀਤਾ ਕਿ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਰਿਹਾਇਸ਼ ਉਤੇ ਪੁਰਸ਼ਾਂ ਦੇ ਹਾਕੀ ਵਿਸ਼ਵ ਕੱਪ ਦੀ ਟਰਾਫੀ ਦਾ ਸਵਾਗਤ

ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ : ਮੰਤਰੀ ਸਰਾਰੀ

ਫ਼ਰੀਦਕੋਟ : ਸਰਕਾਰੀ ਯੋਜਨਾ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਕੀਮਾਂ ਦਾ ਲਾਹਾ ਲੈਣ ਦੇ ਲਈ ਖ਼ੁਦ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਤਾਂ ਜੋ ਸਮੇਂ ਸਿਰ ਯੋਜਨਾ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ