news

Jagga Chopra

Articles by this Author

ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਈ ਇਕ ਟੀਮ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ : ਮਾਰਚ 2023 'ਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਈ ਇਕ ਟੀਮ ਜਿਸ 'ਚ ਅੰਡਰ ਸੈਕਟਰੀ ਸਕੁਆਰਡਨ ਲੀਡਰ ਵਿਨੋਦ ਰਾਜ ਮੋਹਨ, ਅੰਡਰ ਸੈਕਟਰੀ ਸਿੱਖਿਆ ਬਾਨਾਮਲੀ ਨਾਇਕ ਸਿੱਖਿਆ, ਸੈਕਸ਼ਨ ਅਫ਼ਸਰ ਸਿੱਖਿਆ ਨਰਿੰਦਰ ਨਿਰਾਪੁਰੇ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ 'ਚ

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ। ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ

ਸੰਸਦ ਮੈਂਬਰ ਅਰੋੜਾ ਨੇ ਸਰਕਾਰੀ ਕਾਲਜ ਫਾਰ ਗਰਲਜ਼ ਵਿਖੇ 750 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ

ਲੁਧਿਆਣਾ : ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ ਵਿਖੇ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਸ਼ਾਨਦਾਰ ਮਿਆਰ ਨੂੰ ਬਰਕਰਾਰ ਰੱਖਣ ਲਈ ਪ੍ਰਿੰਸੀਪਲ ਸੁਮਨ ਲਤਾ ਨੂੰ ਵਧਾਈ ਦਿੱਤੀ। ਉਹ ਕਨਵੋਕੇਸ਼ਨ ਦੇ ਮੁਖ ਮਹਿਮਾਨ ਸਨ, ਜਿਸ ਵਿੱਚ ਉਨ੍ਹਾਂ ਨੇ 750 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਅਤੇ ਸੀਆਈਆਈ ਪੰਜਾਬ ਦੇ

ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ, ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ

ਲੁਧਿਆਣਾ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਭਲਕੇ ਵੀਰਵਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ ਹੈ। ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ

ਪੰਜਾਬੀ ਲੋਕ ਵਿਰਾਸਤ ਅਕਾਦਮੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ ਸੱਤ ਸ਼ਹੀਦ ਸਾਥੀਆਂ ਦਾ ਸਾਂਝਾ ਪੋਸਟਰ ਲੋਕ ਅਰਪਨ

ਲੁਧਿਆਣਾ : ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ , ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਤੇ ਪੰਜਾਬੀ ਕਵੀ ਸਤੀਸ਼ ਗੁਲਾਟੀ (ਚੇਤਨਾ ਪ੍ਰਕਾਸ਼ਨ) ਨੇ  16 ਨਵੰਬਰ 1915 ਨੂੰ ਗਦਰ ਪਾਰਟੀ ਦੇ ਇਨਕਲਾਬੀ ਸ਼ਹੀਦਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਸਾਥੀਆਂ ਦਾ ਸਾਂਝਾ ਪੋਸਟਰ ਪੰਜਾਬੀ ਭਵਨ

ਡਿਪਟੀ ਕਮਿਸ਼ਨਰ ਵਲੋਂ ਭਲਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸਬੰਧੀ ਭਲਕੇ 16 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉੁਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ੍ਰੀ

ਪੰਜਾਬੀ ਯੂਨੀਵਰਸਿਟੀ ਲਾਅ ਵਿਭਾਗ ਦਾ ਵਿਵਾਦ ਅਸਤੀਫਿਆਂ ਤੱਕ ਪੁੱਜਿਆ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਲਾਅ ਵਿਭਾਗ ਦਾ ਵਿਵਾਦ ਅਸਤੀਫਿਆਂ ਤੱਕ ਪੁੱਜ ਗਿਆ ਹੈ। ਬੀਤੇ ਦਿਨ ਕਾਨੂੰਨੀ ਮਾਮਲੇ ਮੁਖੀ ਡਾ. ਗੁਰਪ੍ਰੀਤ ਪਨੂੰ ਨੇ ਵਾਧੂ ਚਾਰਜ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਇਸੇ ਵਿਭਾਗ ਦੇ ਪਲੇਸਮੇਂਟ ਅਧਿਕਾਰੀ ਦੇ ਨਾਲ ਇਕ ਪ੍ਰੋਫੈਸਰ ਨੇ ਯੂਨੀਵਰਸਿਟੀ ਦੇ ਕਾਨੂੰਨੀ ਸਲਾਹਕਾਰ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਵਾਇਸ ਚਾਂਸਲਰ

ਆਸਟ੍ਰੇਲੀਆ ਦੇ ਦੌਰੇ ਲਈ ਭਾਰਤ ਦੀ 23 ਮੈਂਬਰੀ ਮਰਦ ਹਾਕੀ ਟੀਮ ਦੇ ਹਰਮਨਪ੍ਰਰੀਤ ਸਿੰਘ ਹੋਣਗੇ ਕਪਤਾਨ

ਨਵੀਂ ਦਿੱਲੀ (ਪੀਟੀਆਈ) : ਤਜਰਬੇਕਾਰ ਡਰੈਗ ਫਲਿਕਰ ਹਰਮਨਪ੍ਰਰੀਤ ਸਿੰਘ ਅਗਲੇ ਆਸਟ੍ਰੇਲੀਆ ਦੇ ਦੌਰੇ ਲਈ ਭਾਰਤ ਦੀ 23 ਮੈਂਬਰੀ ਮਰਦ ਹਾਕੀ ਟੀਮ ਦੇ ਕਪਤਾਨ ਹੋਣਗੇ। ਹਾਕੀ ਇੰਡੀਆ ਨੇ ਮੰਗਲਵਾਰ ਨੂੰ ਟੀਮ ਦਾ ਐਲਾਨ ਕੀਤਾ। ਭਾਰਤੀ ਟੀਮ 26 ਨਵੰਬਰ ਤੋਂ ਐਡੀਲੇਡ ਵਿਚ ਸ਼ੁਰੂ ਹੋ ਰਹੇ ਦੌਰੇ 'ਤੇ ਪੰਜ ਮੈਚ ਖੇਡੇਗੀ ਜੋ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਦੀ ਤਿਆਰੀ ਲਈ ਅਹਿਮ ਹਨ। ਅਮਿਤ

ਸਰਬਸੰਮਤੀ ਨਾਲ ਭਾਰਤੀ ਓਲੰਪਿਕ ਸੰਘ ਦੇ ਐਥਲੀਟ ਕਮਿਸ਼ਨ ਦੀ ਮੈਰੀਕਾਮ ਨੂੰ ਚੁਣਿਆ ਪ੍ਰਧਾਨ

ਨਵੀਂ ਦਿੱਲੀ (ਏਐੱਨਆਈ) : ਓਲੰਪਿਕ ਮੈਡਲ ਜੇਤੂ ਮੁੱਕੇਬਾਜ਼ ਐੱਮਸੀ ਮੈਰੀਕਾਮ ਨੂੰ ਸਰਬਸੰਮਤੀ ਨਾਲ ਭਾਰਤੀ ਓਲੰਪਿਕ ਸੰਘ (ਆਈਓਏ) ਦੇ ਐਥਲੀਟ ਕਮਿਸ਼ਨ ਦੀ ਪ੍ਰਧਾਨ ਚੁਣਿਆ ਗਿਆ ਹੈ ਜਦਕਿ ਤਜਰਬੇਕਾਰ ਟੇਬਲ ਟੈਨਿਸ ਖਿਡਾਰੀ ਅਚੰਤਾ ਸ਼ਰਤ ਕਮਲ ਨੂੰ ਕਮਿਸ਼ਨ ਦਾ ਉੱਪ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੈਰੀਕਾਮ, ਪੀਵੀ ਸਿੰਧੂ ਤੇ ਸ਼ਰਤ ਸਮੇਤ 10 ਪ੍ਰਸਿੱਧ

ਪ੍ਰਧਾਨ ਮੰਤਰੀ ਮੋਦੀ ਨੇ ਬਾਲੀ ਸੂਬੇ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਲਿਆ ਹਿੱਸਾ

ਇੰਡੋਨੇਸ਼ੀਆ (ਏਐੱਨਆਈ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੰਡੋਨੇਸ਼ੀਆ ਦੇ ਬਾਲੀ ਸੂਬੇ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਵਾਲੀ ਥਾਂ 'ਤੇ ਜਾਂਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਨੇ ਇੰਡੋਨੇਸ਼ੀਆਈ ਸੰਗੀਤਕ ਸਾਜ਼ 'ਤੇ ਹੱਥ ਵੀ ਅਜ਼ਮਾਇਆ। ਨਿਊਜ਼ ਏਜੰਸੀ ਏਐਨਆਈ ਦੁਆਰਾ ਸ਼ੇਅਰ ਕੀਤੇ ਗਏ ਇੱਕ ਵੀਡੀਓ ਵਿੱਚ, ਰਵਾਇਤੀ ਪਹਿਰਾਵੇ