news

Jagga Chopra

Articles by this Author

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ : ਹਰਜੋਤ ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ  ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ

ਮਸ਼ਹੂਰ ਗਾਇਕ 'ਤੇ ਰੈਪਰ ਏਪੀ ਢਿੱਲੋਂ ਨਾਲ ਹੋਇਆ ਹਾਦਸਾ, ਲੱਗੀਆਂ ਗੰਭੀਰ ਸੱਟਾਂ

ਚੰਡੀਗੜ੍ਹ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਰੈਪਰ ਏਪੀ ਢਿੱਲੋਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ। ਏ. ਪੀ. ਨੇ ਤਸਵੀਰ ਨਾਲ ਲਿਖਿਆ, ‘‘ਮੇਰੇ ਕੈਲੀਫੋਰਨੀਆ ਦੇ ਜਿੰਨੇ ਵੀ ਪ੍ਰਸ਼ੰਸਕ ਹਨ, ਉਨ੍ਹਾਂ ਨੂੰ ਇਹ ਦੱਸਦਿਆਂ

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ

ਫਗਵਾੜਾ : ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ

ਐਸ.ਜੀ.ਐਨ.ਡੀ. ਕਾਨਵੈਂਟ ਸਕੂਲ ਆਂਡਲੂ ਨੂੰ ਮਿਲਿਆ 'ਬੈਸਟ ਕਲੀਨ ਐਂਡ ਹਾਈਜੀਨਿਕ ਸਕੂਲ' ਦਾ ਐਵਾਰਡ

ਲੁਧਿਆਣਾ, (ਰਘਵੀਰ ਸਿੰਘ ਜੱਗਾ) : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਸਲਾਨਾ ਫੈਪ ਸਕੂਲਜ ਐਵਾਰਡਜ ਪਿਛਲੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਪਣਾ ਚੰਗਾ ਯੋਗਦਾਨ ਪਾਉਣ ਵਾਲੇ ਸਕੂਲਾਂ ਨੂੰ ਬੈਸਟ ਨੈਸ਼ਨਲ ਸਕੂਲ ਐਵਾਰਡ, ਬੈਸਟ ਪ੍ਰਿੰਸੀਪਲ ਐਵਾਰਡ, ਬੈਸਟ ਕਲੀਨ ਐਂਡ ਹਾਈਜੀਨਿਕ ਸਕੂਲ

ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਣ ਵਾਲੇ ਨੌਜਵਾਨਾਂ ਨੂੰ ਹੀ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਲਿਆ : ਮੰਤਰੀ ਨਿੱਜਰ

ਪਟਿਆਲਾ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਮ ਕਾਜ ਨੂੰ ਪੰਜਾਬੀ ਵਿੱਚ ਕਰਨ ਸਮੇਤ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਪੰਜਾਬੀ ਭਾਸ਼ਾ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਨੌਕਰੀ ਲਈ ਯੋਗ ਮੰਨਣ ਦੇ ਲਏ ਇਤਿਹਾਸਕ ਫ਼ੈਸਲੇ ਨੇ ਪੰਜਾਬੀ ਭਾਸ਼ਾ ਨੂੰ ਕਿਸੇ

ਜਿਲ੍ਹਾ ਸੈਨਿਕ ਭਲਾਈ ਅਫਸਰਾਂ ਦੀਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉ : ਬਾਜਵਾ 

ਚੰਡੀਗੜ੍ਹ  : ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਦਾ ਕੰਮ ਸਿਰਫ ਤਿੰਨ ਜਿਲ੍ਹਾ ਭਲਾਈ ਅਫਸਰਾਂ ਉੱਤੇ ਛੱਡ ਦਿੱਤਾ ਗਿਆ ਹੈ ਅਤੇ ਜਿਲ੍ਹਾ ਭਲਾਈ ਅਫਸਰਾਂ ਦੀਆਂ 22 ਆਸਾਮੀਆਂ ਨੂੰ ਭਰਨ ਦੀ

ਸੁਖਬੀਰ ਬਾਦਲ ਵੱਲੋਂ ਹਲਕਾ ਮਹਿਲ ਕਲਾਂ ਦੇ ਅਬਜ਼ਰਵਰਾਂ ਦਾ ਐਲਾਨ

ਚੰਡੀਗੜ੍ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾ ਮਹਿਲ ਕਲਾਂ ਦੇ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਬਾਦਲ ਨੇ ਦੱਸਿਆ ਕਿ ਗੁਰਚੇਤ ਸਿੰਘ ਬਰਗਾੜੀ, ਮਾਸਟਰ ਹਰਬੰਸ ਸਿੰਘ, ਤਰਨਜੀਤ ਸਿੰਘ ਦੁੱਗਲ ਅਤੇ ਜਸਵਿੰਦਰ ਸਿੰਘ ਹਲਕਾ

ਪ੍ਰਕਾਸ਼ ਬਾਦਲ , ਸੁਖਬੀਰ ਬਾਦਲ ਤੇ ਡਾ. ਦਲਜੀਤ ਚੀਮਾ 'ਤੇ ਚੱਲ ਰਹੇ ਕੇਸ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਚੰਡੀਗੜ੍ਹ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸ਼ਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ

ਸੂਬੇ 'ਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਖ ਮੰਤਰੀ ਵੱਲੋਂ ਐਲਾਨ

ਜਗਰਾਉਂ  (ਰਛਪਾਲ ਸਿੰਘ ਸੇਰਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ  ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ

ਵਪਾਰਕ ਗੈਸ ਸਿਲੰਡਰ ਸਸਤੇ, ਜੀਐਸਟੀ ਰਿਟਰਨ ਦੇ ਨਿਯਮਾਂ ਵਿੱਚ ਬਦਲਾਅ

ਨਿਊ ਦਿੱਲੀ : ਅੱਜ 1 ਨਵੰਬਰ ਤੋਂ ਦੇਸ਼ ਭਰ ਵਿੱਚ 3 ਬਦਲਾਅ ਹੋਏ ਹਨ। ਹੁਣ ਵਪਾਰਕ ਗੈਸ ਸਿਲੰਡਰ 115 ਰੁਪਏ ਸਸਤਾ ਹੋਵੇਗਾ। ਜੈੱਟ ਫਿਊਲ ਮਹਿੰਗਾ ਹੋ ਗਿਆ ਹੈ, ਜਿਸ ਨਾਲ ਹਵਾਈ ਕਿਰਾਇਆ ਵਧ ਸਕਦਾ ਹੈ। ਇਸ ਤੋਂ ਇਲਾਵਾ ਜੀ.ਐੱਸ.ਟੀ. ਨਾਲ ਜੁੜੇ ਨਿਯਮਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ। ਅੱਜ ਤੋਂ ਪੈਟਰੋਲ ਦੀ ਕੀਮਤ ਵਿੱਚ 40 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਦੀ ਉਮੀਦ ਸੀ ਪਰ ਤੇਲ