news

Jagga Chopra

Articles by this Author

ਪੰਚਾਇਤ ਵਿਭਾਗ ਨੇ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ : ਜਗਰੂਪ ਸਿੰਘ ਸੇਖਵਾਂ
  • ਮਗਨਰੇਗਾ ਸਕੀਮ ਤਹਿਤ 983.98 ਕਰੋੜ ਰੁਪਏ ਖ਼ਰਚ ਕੇ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ
  • ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ

ਗੁਰਦਾਸਪੁਰ, 23 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਜਾ ਰਹੀ

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ
  • ਸਹਾਇਕ ਕਮਿਸ਼ਨਰ ਸਟੇਟ ਟੈਕਸ ਨੇ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 22 ਜਨਵਰੀ 2025 : ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ ਤੱਕ ਸਰਵਿਸ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ-2017

ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

ਹੁਸ਼ਿਆਰਪੁਰ, 22 ਜਨਵਰੀ 2025 : ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਬ੍ਰਾਂਚ ਆਫਿਸ ਨੇ ਜ਼ਿਲ੍ਹਾ ਪੱਧਰ ’ਤੇ ਅੱਜ ਇਕ ਮਹੱਤਵਪੂਰਨ ਵਰਕਸ਼ਾਪ/ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਕਿਵੇਂ ਹੋਇਆ। ਇਸ ਵਿੱਚ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ, ਐਸ.ਡੀ.ਐਮ ਅਤੇ ਵੱਖ-ਵੱਖ

ਅਸੀਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੇ ਹਾਂ, ਉਹ ਲੜਾਈ-ਝਗੜੇ ਦੀ ਗੱਲ ਕਰਦੇ ਹਨ : ਮਾਨ

ਨਵੀਂ ਦਿੱਲੀ, 22 ਜਨਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ।  ਮਾਨ ਨੇ ਇੱਥੇ ਤਿੰਨ ਵਿਧਾਨ ਸਭਾ ਹਲਕਿਆਂ ਨਰੇਲਾ, ਤਿਮਾਰਪੁਰ ਅਤੇ ਬੁਰਾੜੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਕਰਨ ਦੀ ਅਪੀਲ ਕੀਤੀ।  ਮਾਨ ਦੇ ਰੋਡ ਸ਼ੋਅ 'ਚ ਹਰ ਥਾਂ 'ਤੇ

ਗੈਰ-ਕਾਨੂੰਨੀ ਭਾਰਤੀ ਆਉਣਗੇ ਟਰੰਪ ਦੇ ਲਪੇਟੇ 'ਚ, 18,000 ਵਿਅਕਤੀਆਂ ਦੀ ਕੀਤੀ ਪਛਾਣ

ਵਾਸਿੰਗਟਨ, 22 ਜਨਵਰੀ 2025 : ਬਲੂਮਬਰਗ ਦੀ ਇਕ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਭਾਰਤ ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਪਛਾਣ ਕਰਕੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਕੇ ਟਰੰਪ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲਗਭਗ 18,000 ਅਜਿਹੇ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ, ਅਤੇ ਭਾਰਤ ਉਨ੍ਹਾਂ

ਡਾਕਟਰਾਂ ਨੇ ਕਿਸਾਨ ਆਗੂ ਡੱਲੇਵਾਲ ਦਾ ਇਲਾਜ ਕਰਨ ਤੋਂ ਕੀਤਾ ਮਨ੍ਹਾ, ਬੁਰਾ ਵਤੀਰਾ ਕਰਨ ਦੇ ਲਗਾਏ ਦੋਸ਼
  • ਡਾਕਟਰਾਂ ਨੇ ਮੈਡੀਕਲ ਸੁਪਰੀਡੈਂਟ ਨੂੰ ਲਿਖਿਆ ਪੱਤਰ 

ਪਟਿਆਲਾ, 22 ਜਨਵਰੀ 2025 : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 58 ਦਿਨਾਂ ਤੋਂ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਧਿਆਨ ਰਾਜਿੰਦਰਾ ਹਸਪਤਾਲ ਪਟਿਆਲਾ ਵੱਲੋਂ ਕੀਤਾ ਜਾ ਰਿਹਾ ਸੀ, ਪਰ ਅੱਜ ਡਾਕਟਰਾਂ ਵੱਲੋਂ ਆਪਣੇ ਉੱਚ ਅਫਸਰਾਂ ਨੂੰ ਇੱਕ ਲਿਖਤੀ ਪੱਤਰ ਲਿਖ ਕੇ

ਪੰਜਾਬ 'ਚ ਗੈਰ-ਕਾਨੂੰਨੀ ਕਾਲੋਨੀਆਂ 'ਤੇ ਹਾਈਕੋਰਟ ਸਖਤ, ਬਿਲਡਰ ਬਿਨਾਂ NOC ਤੋਂ ਅੰਨ੍ਹੇਵਾਹ ਕਰ ਰਹੇ ਕੰਮ, ਜਵਾਬ ਦੇਵੇ ਪੰਜਾਬ ਸਰਕਾਰ 

ਚੰਡੀਗੜ੍ਹ, 22 ਜਨਵਰੀ 2025 : ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਾਇਰ ਇੱਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਹੋਈ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਪੁੱਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਲਡਰਾਂ ਨੇ ਬਿਨਾਂ ਐਨਓਸੀ ਦੇ ਗੈਰ-ਕਾਨੂੰਨੀ ਕਲੋਨੀਆਂ ਸਥਾਪਤ ਕੀਤੀਆਂ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ

ਪੁਸ਼ਪਕ ਐਕਸਪ੍ਰੈਸ 'ਚ ਅੱਗ ਲੱਗਣ ਦੀ ਫੈਲੀ ਅਫਵਾਹ, ਯਾਤਰੀਆਂ ਨੇ ਮਾਰੀਆਂ ਛਾਲਾਂ, ਦੂਜੇ ਟ੍ਰੈਕ 'ਤੇ ਆ ਰਹੀ ਟਰੇਨ ਨੇ ਕਈਆਂ ਨੂੰ ਕੁਚਲਿਆ 

ਮੁੰਬਈ, 22 ਜਨਵਰੀ 2025 : ਮਹਾਰਾਸ਼ਟਰ ਦੇ ਜਲਗਾਓਂ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਪਚੌਰਾ ਦੇ ਪਰਧਾਦੇ ਸਟੇਸ਼ਨ ਨੇੜੇ ਪੁਸ਼ਪਕ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਅਫਵਾਹ ਫੈਲਣ ਤੋਂ ਬਾਅਦ ਦਹਿਸ਼ਤ ਫੈਲ ਗਈ। ਯਾਤਰੀਆਂ ਨੇ ਚੇਨ ਖਿੱਚ ਲਈ ਅਤੇ ਟਰੇਨ ਤੋਂ ਛਾਲ ਮਾਰਨ ਲੱਗੇ। ਇਸ ਤੋਂ ਬਾਅਦ ਯਾਤਰੀ ਦੂਜੇ ਟਰੈਕ 'ਤੇ ਆ ਰਹੀ ਕਰਨਾਟਕ ਐਕਸਪ੍ਰੈਸ ਨਾਲ ਟਕਰਾ ਗਏ। ਇਸ ਹਾਦਸੇ

ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈ : ਕੈਬਨਿਟ ਮੰਤਰੀ ਧਾਲੀਵਾਲ

ਅੰਮ੍ਰਿਤਸਰ, 22 ਜਨਵਰੀ 2025 : ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਨਾਂ ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈ, ਕਿਉਂਕਿ ਨਵੀਂ ਪੀੜੀ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟਦੀ ਜਾ ਰਹੀ ਹੈ।

ਪੰਜਾਬ ਸਰਕਾਰ ਮਾਰਚ 'ਚ  ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ ਪੂਰੀ ਤਰ੍ਹਾਂ ਤਿਆਰ ਹੈ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਜਨਵਰੀ 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ, ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ